ਸ਼ੁੱਕਰਵਾਰ ਨੂੰ ਪਟਿਆਲਾ ਵਿਖੇ ਸ਼ਿਵ ਸੈਨਾ ਅਤੇ ਸਿੱਖ ਜਥੇਬੰਦੀਆਂ ਦਰਮਿਆਨ ਹੋਏ ਟਕਰਾਅ ਤੋਂ ਬਾਅਦ ਸ਼ਨੀਵਾਰ ਸਵੇਰੇ ਜ਼ਿਲ੍ਹੇ ਵਿੱਚ ਇੰਟਰਨੈੱਟ ਨੂੰ ਪ੍ਰਸ਼ਾਸਨ ਵੱਲੋਂ ਬੰਦ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਤੋਂ ਬਾਅਦ ਪਟਿਆਲਾ ਰੇਂਜ ਦੇ ਆਈਜੀ, ਐੱਸਐੱਸਪੀ ਅਤੇ ਐੱਸਪੀ ਨੂੰ ਵੀ ਬਦਲ ਦਿੱਤਾ ਗਿਆ ਹੈ।
ਸ਼ਨੀਵਾਰ ਬਾਅਦ ਦੁਪਹਿਰ ਪਟਿਆਲਾ ਦੇ ਡੀਸੀ ਦਫ਼ਤਰ ਵਿਖੇ ਇੱਕ 'ਸ਼ਾਤੀ' ਬੈਠਕ ਵੀ ਬੁਲਾਈ ਗਈ ਹੈ।
ਭਾਰਤ 'ਚ ਪਾਬੰਦੀਸ਼ੁਦਾ ਸੰਸਥਾ ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਵੱਲੋਂ ਡੀਸੀ ਦਫ਼ਤਰ ’ਤੇ ਖਾਲਿਸਤਾਨੀ ਝੰਡਾ ਫਹਿਰਾਉਣ ਦੀ ਗੱਲ ਆਖੀ ਗਈ ਸੀ।
ਹਿੰਦੂ ਸੰਗਠਨ ਵੱਲੋਂ ਇਸ ਦੇ ਵਿਰੋਧ ਵਿਚ ਮਾਰਚ ਕੱਢੇ ਜਾਣ ਦੀ ਗੱਲ ਆਖੀ ਗਈ ਸੀ ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿੱਚ ਪੱਥਰਬਾਜ਼ੀ ਹੋਈ ਸੀ ਅਤੇ ਹਾਲਾਤ ਕਾਬੂ ਕਰਨ ਲਈ ਪੁਲਿਸ ਵੱਲੋਂ ਹਵਾਈ ਫਾਇਰਿੰਗ ਕੀਤੀ ਗਈ ਸੀ।
ਬੀਬੀਸੀ ਪੰਜਾਬੀ ਦੀ ਪੱਤਰਕਾਰ ਮਨਪ੍ਰੀਤ ਕੌਰ ਦੀ ਸ਼ੁੱਕਰਵਾਰ ਦੀ ਗਰਾਊਂਡ ਰਿਪੋਰਟ
ਹੁਣ ਤੱਕ ਦੇ ਅਹਿਮ ਘਟਨਾਕ੍ਰਮ ਇਹ ਹਨ:
- ਕੁਝ ਦਿਨ ਪਹਿਲਾਂ ਭਾਰਤ ਸਰਕਾਰ ਵੱਲੋਂ ਪਾਬੰਦੀਸ਼ੁਦਾ ਸਿੱਖ ਫਾਰ ਜਸਟਿਸ ਦੀ ਡੀਸੀ ਦਫਤਰਾਂ 'ਤੇ ਖਾਲਿਸਤਾਨੀ ਪੱਖੀ ਝੰਡੇ ਲਹਿਰਾਉਣ ਦੀ ਅਪੀਲ ਕੀਤੀ ਗਈ ਸੀ।
- ਪਟਿਆਲਾ ਵਿੱਚ ਕੁਝ ਹਿੰਦੂ ਸੰਗਠਨਾਂ ਵੱਲੋਂ ਇਸ ਅਪੀਲ ਦੇ ਵਿਰੋਧ ਵਿੱਚ ਸ਼ੁੱਕਰਵਾਰ ਨੂੰ ਮਾਰਚ ਦਾ ਸੱਦਾ ਦਿੱਤਾ ਗਿਆ ਸੀ।
- ਇਸੇ ਮਾਰਚ ਦੇ ਵਿਰੋਧ ਵਿੱਚ ਕਈ ਸਿੱਖ ਸੰਗਠਨ ਵੀ ਵਿਰੋਧ ਪ੍ਰਦਰਸ਼ਨ ਲਈ ਸੜਕਾਂ ਉੱਤੇ ਉਤਰ ਗਏ ਸਨ।
- ਦੋਵਾਂ ਧਿਰਾਂ ਵਿਚਾਲੇ ਕਾਫੀ ਤਣਾਅ ਵਧਿਆ, ਪੱਥਰਬਾਜ਼ੀ ਹੋਈ ਤੇ ਤਲਵਾਰਾਂ ਲਹਿਰਾਈਆਂ ਗਈਆਂ।
- ਪੁਲਿਸ ਵੱਲੋਂ ਹਾਲਾਤ ਨੂੰ ਕਾਬੂ ਕਰਨ ਲਈ ਕਾਰਵਈ ਕੀਤੀ ਗਈ ਤੇ ਹਵਾਈ ਫਾਇਰਿੰਗ ਵੀ ਕੀਤੀ ਗਈ।
- ਪੁਲਿਸ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਧਾਰਾ 144 ਲਗਾਈ ਗਈ ਤੇ ਸ਼ੁੱਕਰਵਾਰ ਸ਼ਾਮ ਤੋਂ ਸ਼ਨੀਵਾਰ ਸਵੇਰ ਤੱਕ ਕਰਫਿਊ ਲਗਾਇਆ ਗਿਆ।
- ਪਟਿਆਲਾ ਵਿਖੇ ਹੋਈਆਂ ਘਟਨਾਵਾਂ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਡੀਜੀਪੀ ਸਮੇਤ ਸਾਰੇ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਬੈਠਕ ਸੱਦੀ। ਉਸ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਕਿਹਾ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਰੋਧੀ ਤਾਕਤਾਂ ਨੂੰ ਅਮਨ ਭੰਗ ਨਹੀਂ ਕਰਨ ਦੇਣਗੇ।
- ਇਨ੍ਹਾਂ ਘਟਨਾਵਾਂ ਤੋਂ ਬਾਅਦ ਐੱਫਆਈਆਰ ਦਰਜ ਕੀਤੀ ਗਈ ਹੈ। ਪਟਿਆਲਾ ਡਿਪਟੀ ਕਮਿਸ਼ਨਰ ਮੁਤਾਬਕ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ।
- ਪਟਿਆਲਾ ਵਿਖੇ ਹਿੰਸਕ ਟਕਰਾਅ ਦੌਰਾਨ ਗੋਲੀ ਲੱਗਣ ਨਾਲ ਜ਼ਖਮੀ ਹੋਏ ਬਲਵਿੰਦਰ ਸਿੰਘ ਅਜਨਾਲੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਮੁਲਾਕਾਤ ਕੀਤੀ। ਉਨ੍ਹਾਂ ਦੇ ਇਲਾਜ ਦਾ ਸਾਰਾ ਖਰਚਾ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਣ ਦੀ ਗੱਲ ਆਖੀ ਹੈ।
- ਬੀਬੀਸੀ ਪੱਤਰਕਾਰ ਮਨਪ੍ਰੀਤ ਕੌਰ ਨੂੰ ਪਟਿਆਲਾ ਦੇ ਵਿਧਾਇਕ ਅਜੀਤਪਾਲ ਕੋਹਲੀ ਨੇ ਗੱਲਬਾਤ ਦੌਰਾਨ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਸ਼ਹਿਰ ਦੀ ਸ਼ਾਂਤੀ ਨੂੰ ਖ਼ਰਾਬ ਕਰਕੇ ਸਿਆਸੀ ਲਾਹਾ ਲੈਣਾ ਚਾਹੁੰਦੇ ਹਨ।
- ਵੱਖ ਵੱਖ ਰਾਜਨੀਤਕ ਦਲਾਂ ਵੱਲੋਂ ਇਸ ਘਟਨਾ ਦੀ ਨਿਖੇਧੀ ਕੀਤੀ ਗਈ ਹੈ ਤੇ ਆਮ ਆਦਮੀ ਪਾਰਟੀ ਉੱਪਰ ਨਿਸ਼ਾਨੇ ਸਾਧੇ ਗਏ ਹਨ। ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਇਹ ਘਟਨਾ ਪੰਜਾਬ ਦੀ ਸ਼ਾਂਤੀ ਲਈ ਚਿੰਤਾਜਨਕ ਹੈ ਰਾਹੁਲ ਗਾਂਧੀ ਨੇ ਪੰਜਾਬ ਸਰਕਾਰ ਨੂੰ ਕਾਨੂੰਨ ਵਿਵਸਥਾ ਉੱਪਰ ਜ਼ੋਰ ਦੇਣ ਦੀ ਅਪੀਲ ਕੀਤੀ।
- ਸ਼ਨੀਵਾਰ ਨੂੰ ਹਿੰਦੂ ਸੰਗਠਨਾਂ ਵੱਲੋਂ ਪਟਿਆਲਾ ਸ਼ਹਿਰ ਦੇ ਬੰਦ ਦਾ ਸੱਦਾ ਦਿੱਤਾ ਗਿਆ ਹੈ।
- ਸ਼ਨੀਵਾਰ ਸਵੇਰੇ 9.30 ਵਜੇ ਤੋਂ ਸ਼ਾਮ ਛੇ ਵਜੇ ਤੱਕ ਜ਼ਿਲ੍ਹੇ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕੀਤੀਆਂ ਗਈਆਂ। ਇਸ ਦੇ ਨਾਲ ਹੀ ਐੱਸਐੱਮਐੱਸ ਸੇਵਾ ਵੀ ਬੰਦ ਰਹੇਗੀ ਅਤੇ ਵੁਆਇਸ ਕਾਲ ਸੇਵਾ ਜਾਰੀ ਰਹੇਗੀ।
- ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ 'ਤੇ ਮੁਖਵਿੰਦਰ ਸਿੰਘ ਛੀਨਾ ਨੂੰ ਪਟਿਆਲਾ ਦਾ ਨਵਾਂ ਆਈਜੀ, ਦੀਪਕ ਪਾਰਿਕ ਨੂੰ ਐਸਐਸਪੀ ਅਤੇ ਵਜ਼ੀਰ ਸਿੰਘ ਨੂੰ ਐੱਸਪੀ ਨਿਯੁਕਤ ਕੀਤਾ ਗਿਆ ਹੈ।
https://www.youtube.com/watch?v=-PRfO16YnWE
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws('syndSource','ISAPI');s_bbcws('orgUnit','ws');s_bbcws('platform','partner');s_bbcws('partner','jagbani');s_bbcws('producer','punjabi');s_bbcws('language','pa');s_bbcws('setStory', {'origin': 'cps','guid': 'fe8c93ac-fd09-4cc3-af71-9c4da4ec0282','assetType': 'STY','pageCounter': 'punjabi.india.story.61282132.page','title': 'ਪੰਜਾਬ ਦੇ ਪਟਿਆਲਾ ਵਿੱਚ ਇੰਟਰਨੈੱਟ ਬੰਦ, 10 ਨੁਕਤਿਆਂ ’ਚ ਸਮਝੋ ਹੁਣ ਤੱਕ ਕੀ-ਕੀ ਹੋਇਆ','published': '2022-04-30T06:22:29Z','updated': '2022-04-30T06:22:29Z'});s_bbcws('track','pageView');

ਜਿਗਨੇਸ਼ ਮੇਵਾਣੀ ਨੂੰ ਜ਼ਮਾਨਤ ਦੇਣ ਦੇ ਮਾਮਲੇ ’ਚ ਕੋਰਟ ਨੇ ਕਿਉਂ ਕਿਹਾ, ‘ਅਸੀਂ ਪੁਲਿਸ ਸਟੇਟ ਬਣ ਜਾਵਾਂਗੇ’...
NEXT STORY