ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਇੱਕ ਵਾਰ ਫਿਰ ਸੁਰਖ਼ੀਆਂ ’ਚ ਹਨ।
ਬੇਅੰਤ ਸਿੰਘ ਕਤਲ ਕੇਸ ਵਿਚ ਬਲਵੰਤ ਸਿੰਘ ਰਾਜੋਆਣਾ ਫਾਂਸੀ ਦੀ ਸਜ਼ਾ ਯਾਫਤਾ ਕੈਦੀ ਹਨ, ਜੋ ਇਸ ਵੇਲੇ ਪਟਿਆਲਾ ਜੇਲ੍ਹ ਵਿਚ ਬੰਦ ਹਨ।
2019 ਵਿਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਕੇਂਦਰ ਸਰਕਾਰ 8 ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ। ਇਸ ਦੇ ਨਾਲ ਹੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਮਾਫ਼ ਕਰਕੇ ਉਮਰ ਕੈਦ ਵਿਚ ਬਦਲਣ ਦੇ ਹੁਕਮ ਦਿੱਤੇ ਸਨ।
ਉਸ ਵੇਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਬਿਨਾਂ ਕਿਸੇ ਨਾਂ ਦਾ ਜ਼ਿਕਰ ਕੀਤੇ ਟਵੀਟ ਕਰਕੇ ਰਿਹਾਈ ਤੇ ਸਜ਼ਾ ਮਾਫ਼ੀ ਦਾ ਸਵਾਗਤ ਕੀਤਾ ਹੈ।
ਜਿਹੜੀ ਸੂਚੀ ਕੇਂਦਰ ਸਰਕਾਰ ਨੇ ਜਾਰੀ ਕੀਤੀ ਸੀ, ਉਸ ਵਿਚ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਨ ਦਾ ਐਲਾਨ ਕੀਤਾ ਗਿਆ ਸੀ। ਬੇਅੰਤ ਸਿੰਘ ਦੇ ਪੋਤਰੇ ਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਇਸ ਰਾਜੋਆਣਾ ਨੂੰ ਮਾਫ਼ੀ ਦੇਣ ਦਾ ਵਿਰੋਧ ਕੀਤਾ ਸੀ।
ਹੁਣ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਕੇ ਬਲਵੰਤ ਸਿੰਘ ਰਾਜੋਆਣਾ ਨੂੰ ਜੇਲ੍ਹ ਤੋਂ ਰਿਹਾਅ ਕਰਵਾਉਣ ਦੀ ਮੰਗ ਕੀਤੀ ਹੈ।
ਸੁਖਬੀਰ ਬਾਦਲ ਦੀ ਦਲੀਲ ਹੈ ਕਿ ਰਾਜੋਆਣਾ ਦੀ ਫਾਂਸੀ ਕੇਂਦਰ ਸਰਕਾਰ ਨੇ ਉਮਰ ਕੈਦ ਵਿਚ ਬਦਲ ਦਿੱਤੀ ਸੀ ਅਤੇ ਬਲਵੰਤ ਸਿੰਘ ਰਾਜੋਆਣਾ 26 ਸਾਲ ਜੇਲ੍ਹ ਵਿਚ ਗੁਜ਼ਾਰ ਚੁੱਕੇ ਹਨ , ਜੋ ਉਮਰ ਕੈਦ ਤੋਂ ਵੱਧ ਹੈ। ਇਸ ਲਈ ਉਨ੍ਹਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ।
ਅਕਾਲੀ ਦਲ ਦੀ ਮੰਗ ਦਾ ਰਵਨੀਤ ਸਿੰਘ ਬਿੱਟੂ ਨੇ ਤੁਰੰਤ ਵਿਰੋਧ ਕੀਤਾ ਅਤੇ ਕਿਹਾ ਕਿ ਬਾਦਲ ਪਰਿਵਾਰ ਉਸ ਅੱਤਵਾਦੀ ਦੀ ਰਿਹਾਈ ਦੀ ਮੰਗ ਕਰ ਰਿਹਾ ਹੈ, ਜਿਸ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਅਤੇ 17 ਹੋਰ ਵਿਅਕਤੀਆਂ ਨੂੰ ਕਤਲ ਕੀਤਾ ਸੀ।
ਉਨ੍ਹਾਂ ਸੁਖਬੀਰ ਬਾਦਲ ਨੂੰ ਉਲਟਾ ਸਵਾਲ ਕੀਤਾ ਕਿ ਉਹ ਦੱਸਣ ਕਿ ਕਿਸ ਮਜ਼ਬੂਰੀ ਤਹਿਤ ਉਹ ਵਾਰ-ਵਾਰ ਰਾਜੋਆਣਾ ਦੀ ਰਿਹਾਈ ਦੀ ਮੰਗ ਕਰਦੇ ਹਨ।
ਰਵਨੀਤ ਬਿੱਟੂ ਦੇ ਉਲਟ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਕਿਹਾ, ਮੈਂ ਅੱਤਵਾਦ ਪੀੜ੍ਹਤ ਹੋਣ ਦੇ ਨਾਅਤੇ ਆਪਣੇ ਸਾਥੀ ਰਵਨੀਤ ਬਿੱਟੂ ਦੀ ਪੀੜਾ ਸਮਝਦਾ ਹਾਂ। ਪਰ ਇੱਕ ਵਕੀਲ ਅਤੇ ਪੰਜਾਬ ਦਾ ਸੰਸਦ ਮੈਂਬਰ ਹੋਣ ਦੇ ਨਾਤੇ ਇਹ ਸਮਝਦਾ ਹਾਂ ਕਿ ਬਲਵੰਤ ਸਿੰਘ ਰਾਜੋਆਣਾ ਨੂੰ ਧਾਰਾ 432 ਤਹਿਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਕਿਉਂ ਕਿ ਉਹ 26 ਕੈਦ ਪਹਿਲਾਂ ਹੀ ਕੱਟ ਚੁੱਕੇ ਹਨ।
ਰਿਹਾਈ ਬਾਰੇ ਇੱਕ ਵਾਰ ਫੇਰ ਚੱਲੀ ਬਹਿਸ ਕਾਰਨ ਬਲਵੰਤ ਸਿੰਘ ਰਾਜੋਆਣਾ ਇੱਕ ਵਾਰ ਫੇਰ ਖ਼ਬਰਾਂ ਵਿਚ ਹਨ, ਆਓ ਜਾਣਦੇ ਹਾਂ ਕਿ ਉਹ ਕਦੋਂ ਕਦੋਂ ਮੀਡੀਆ ਤੇ ਸਿਆਸੀ ਹਲਕਿਆਂ ਵਿਚ ਚਰਚਾ ਵਿਚ ਰਹੇ ਹਨ।
ਬੇਅੰਤ ਸਿੰਘ ਦਾ ਕਤਲ
31 ਅਗਸਤ 1995: ਬਲਵੰਤ ਸਿੰਘ ਰਾਜੋਆਣਾ ਦੇ ਅਦਾਲਤ ’ਚ ਬਿਆਨ ਮੁਤਾਬਕ ਉਨ੍ਹਾਂ ਅਤੇ ਪੰਜਾਬ ਪੁਲਿਸ ਦੇ ਐਸਪੀਓ ਦਿਲਾਵਰ ਸਿੰਘ ਨੇ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਬੰਬ ਧਮਾਕੇ ਵਿਚ ਕਤਲ ਕਰ ਦਿੱਤਾ ਸੀ। ਦਿਲਾਵਰ ਸਿੰਘ ਨੇ ਮਨੁੱਖੀ ਬੰਬ ਬਣ ਕੇ ਹਮਲਾ ਕੀਤਾ ਤੇ ਰਾਜੋਆਣਾ ਉਸ ਦੇ ਪਿੱਛੇ ਸੀ। ਜੇਕਰ ਦਿਲਾਵਰ ਨਾਕਾਮ ਹੋ ਜਾਂਦਾ ਤਾਂ ਰਾਜੋਆਣਾ ਨੇ ਹਮਲਾ ਕਰਨਾ ਸੀ।
https://www.youtube.com/watch?v=3KO8eVz4UkI
ਇਹ ਵੀ ਪੜ੍ਹੋ :
ਫਾਂਸੀ ਦੀ ਸਜ਼ਾ
1 ਅਗਸਤ 2007: ਰਾਜੋਆਣਾ ਨੂੰ ਸੀਬੀਆਈ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ।
ਰਾਜੋਆਣਾ ਨੇ ਹਾਈ ਕੋਰਟ ਵਿੱਚ ਅਪੀਲ ਕਰਨ ਤੋਂ ਇਨਕਾਰ ਕਰ ਦਿੱਤਾ ਸੀ, ਇਹ ਕਹਿ ਕੇ ਕਿ ਉਨ੍ਹਾਂ ਨੂੰ ਭਾਰਤੀ ਨਿਆਂ ਪ੍ਰਣਾਲੀ ਵਿਚ ਭਰੋਸਾ ਨਹੀਂ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਦੇ ਕੇਸ ਦੀ ਉੱਚ ਅਦਾਲਤ ਵਿਚ ਪੈਰਵੀ ਕੀਤੀ।
ਸਜ਼ਾ ਟਾਲੀ ਗਈ
28 ਮਾਰਚ 2012: ਰਾਜੋਆਣਾ ਨੂੰ 31 ਮਾਰਚ 2012 ਨੂੰ ਫਾਸੀ ਦਿੱਤੀ ਜਾਣੀ ਸੀ ਪਰ ਸ਼੍ਰੋਮਣੀ ਕਮੇਟੀ, ਅਕਾਲੀ ਦਲ, ਸਿੱਖ ਅਤੇ ਮਨੁੱਖੀ ਅਧਿਕਾਰ ਸੰਗਠਨਾਂ ਨੇ ਦੀ ਫਾਂਸੀ ਦੀ ਸਜ਼ਾ ਮਾਫ਼ ਕਰਨ ਲਈ ਤਿੱਖੀ ਮੁਹਿੰਮ ਚਲਾਈ ਸੀ। ਪੂਰੇ ਪੰਜਾਬ ਵਿਚ ਫਾਂਸੀ ਰੁਕਵਾਉਣ ਲਈ ਰੋਸ ਮੁਜ਼ਾਹਰੇ ਕੀਤੇ ਗਏ, ਲੋਕਾਂ ਨੇ ਘਰ-ਘਰ ਕੇਸਰੀ ਝੰਡੀਆਂ ਲਗਾ ਕੇ ਰਾਜੋਆਣਾ ਨੂੰ ਫਾਂਸੀ ਦੇਣ ਦਾ ਵਿਰੋਧ ਕੀਤਾ।
ਭਾਵੇਂ ਅਕਾਲੀ ਦਲ ਨੂੰ ਇਸ ਮੁੱਦੇ ਉੱਤੇ ਭਾਜਪਾ ਦਾ ਇਸ ਮਾਮਲੇ ਵਿੱਚ ਸਾਥ ਨਹੀਂ ਮਿਲੀਆ ਸੀ ਪਰ ਤਤਕਾਲੀ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨੇ ਗ੍ਰਹਿ ਮੰਤਰਾਲੇ ਦੀ ਸਿਫ਼ਾਰਿਸ਼ ਉੱਤੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ 28 ਮਾਰਚ 2012 ਨੂੰ ਅਣਮਿੱਥੇ ਸਮੇਂ ਲਈ ਟਾਲ ਦਿੱਤੀ ਸੀ।
ਜ਼ਿੰਦਾ ‘ਸ਼ਹੀਦ’ ਦਾ ਦਰਜਾ
23 ਮਾਰਚ 2012: ਅਕਾਲ ਤਖ਼ਤ ਵਲੋਂ ਬਲਵੰਤ ਸਿੰਘ ਰਾਜੋਆਣਾ ਨੂੰ ‘ਜ਼ਿੰਦਾ ਸ਼ਹੀਦ’ ਦਾ ਸਨਮਾਨ ਦਿੱਤਾ ਗਿਆ, ਜਿਸ ਨੂੰ ਲੈਣ ਤੋਂ ਉਨ੍ਹਾਂ ਨੇ ਇਨਕਾਰ ਕਰ ਦਿੱਤਾ ਪਰ ਬਾਅਦ ’ਚ 27 ਮਾਰਚ ਨੂੰ ਉਨ੍ਹਾਂ ਨੇ ਇਹ ਦਰਜਾ ਸਵੀਕਾਰ ਕਰ ਲਿਆ।
ਰਾਜੋਆਣਾ ਨੇ ਕਿਹਾ ਸੀ ਇਹ ਸਨਮਾਨ ਉਨ੍ਹਾਂ ਨੂੰ ਆਪਣੇ ਟੀਚੇ ਲਈ ਹੋਰ ਮਜ਼ਬੂਤ ਬਣਾਵੇਗਾ।
ਰਾਜੋਆਣਾ ਦੇ ਨਾਲ ਹੀ ਦਿਲਾਵਰ ਸਿੰਘ ਨੂੰ ਵੀ ‘ਜ਼ਿੰਦਾ ਸ਼ਹੀਦ’ ਐਲਾਨਿਆ ਸੀ।
ਇਸ ਦਾ ਬੇਅੰਤ ਸਿੰਘ ਦੇ ਪੋਤਰੇ ਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਵਿਰੋਧ ਵੀ ਕੀਤਾ।
ਜੇਲ੍ਹ ’ਚ ਭੁੱਖ ਹੜਤਾਲ
20 ਜੁਲਾਈ 2018: ਪਟਿਆਲਾ ਜੇਲ੍ਹ ਵਿਚ ਬੰਦ ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੀ ਫਾਂਸੀ ਮਾਫ਼ੀ ਦੀ ਅਰਜ਼ੀ ’ਤੇ ਸੁਣਵਾਈ ਨਹੀਂ ਹੋ ਰਹੀ ਤਾਂ ਉਹ ਵਾਪਸ ਕਿਉਂ ਨਹੀਂ ਲੈਂਦੀ।
ਅਰਜ਼ੀ ਵਾਪਸ ਕਰਵਾਉਣ ਲਈ ਵੀ ਰਾਜੋਆਣਾ ਨੇ ਜੇਲ੍ਹ ਵਿਚ ਭੁੱਖ ਹੜਤਾਲ ਕੀਤੀ। ਪਰ ਜਦੋਂ ਸ੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਰਾਜੋਆਣਾ ਨਾਲ ਜੇਲ੍ਹ ਵਿਚ ਮੁਲਾਕਾਤ ਕੀਤੀ ਤਾਂ ਉਨ੍ਹਾਂ ਨੇ ਭੁੱਖ ਹੜਤਾਲ ਖ਼ਤਮ ਕੀਤੀ।
ਕੰਵਰ ਸੰਧੂ 'ਤੇ ਹਮਲਾ
ਰਾਜੋਆਣਾ ਨੇ ਉਨ੍ਹਾਂ ਨੂੰ ਜੇਲ੍ਹ ਵਿਚ ਇੰਟਰਵਿਊ ਕਰਨ ਆਏ ਸੀਨੀਅਰ ਪੱਤਰਕਾਰ ਤੇ ਮੌਜੂਦਾ ਆਪ ਵਿਧਾਇਕ ਕੰਵਰ ਸੰਧੂ ਉੱਤੇ ਹਮਲਾ ਕਰ ਦਿੱਤਾ ਸੀ।
ਕੰਵਰ ਸੰਧੂ ਨੇ ਪੰਜਾਬ ਪੁਲਿਸ ਦੇ ਇੱਕ ਵਿਵਾਦਤ ਅਧਿਕਾਰੀ ਗੁਰਮੀਤ ਸਿੰਘ ਪਿੰਕੀ ਦੀ ਇੰਟਰਵਿਊ ਕੀਤੀ ਸੀ। ਜਿਸ ਬਾਰੇ ਰਾਜੋਆਣਾ ਦਾ ਕਹਿਣਾ ਸੀ ਕਿ ਇਸ ਮੁਲਾਕਾਤ ਵਿਚ ਗ਼ਲਤ ਤੱਥ ਪੇਸ਼ ਕੀਤੇ ਗਏ ਸਨ।
ਰਾਜੋਆਣਾ ਦਾ ਪੱਖ ਲੈਣ ਲਈ ਗੁਰਮੀਤ ਪਿੰਕੀ ਨਾਲ ਜਦੋਂ ਕੰਵਰ ਸੰਧੂ ਜੇਲ੍ਹ ਵਿਚ ਗਏ ਤਾਂ ਉਨ੍ਹਾਂ ਉੱਤੇ ਰਾਜੋਆਣਾ ਨੇ ਹਮਲਾ ਕਰ ਦਿੱਤਾ। ਇਸ ਮਾਮਲੇ ਵਿਚ ਦੋ ਜੇਲ੍ਹ ਅਧਿਕਾਰੀਆਂ ਨੂੰ ਮੁੱਅਤਲ ਵੀ ਕੀਤਾ ਗਿਆ ਸੀ।
ਭੈਣ ਨੂੰ ਚੋਣ ਲੜਾਈ
ਬਲਵੰਤ ਰਾਜੋਆਣਾ ਦੀ ਭੈਣ ਕਮਲਦੀਪ ਨੇ ਲੋਕ ਸਭਾ ਚੋਣ ਲੜਨ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਚੋਣ ਲੜੀ ਪਰ ਉਨ੍ਹਾਂ ਦੀ ਜ਼ਮਾਨਤ ਜ਼ਬਤ ਹੋ ਗਈ।
ਕਮਲਦੀਪ ਕੌਰ ਨੇ ਉਦੋ ਕਿਹਾ ਸੀ ਉਸ ਨੂੰ ਰਾਜੋਆਣਾ ਨੇ ਇਸ ਲਈ ਚੋਣ ਲੜਨ ਲਈ ਕਿਹਾ ਹੈ ਕਿਉਂ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਦੀਆਂ ਪੰਥ ਵਿਰੋਧੀ ਕੰਮਾਂ ਨੂੰ ਬੇਨਕਾਬ ਕਰਨਾ ਚਾਹੁੰਦਾ ਹੈ।
ਕਮਲਦੀਪ ਕੌਰ ਨੂੰ ਸਿਰਫ਼ 15313 ਵੋਟਾਂ ਹੀ ਮਿਲੀਆਂ ਸਨ।
ਰਾਜੋਆਣਾ ਦੀ ਮੋਦੀ ਨੂੰ ਹਮਾਇਤ
5 ਮਈ 2019: ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਲਮਦੀਪ ਕੌਰ ਨੇ ਮੀਡੀਆ ਸਾਹਮਣੇ ਇੱਕ ਚਿੱਠੀ ਪੇਸ਼ ਕਰਦਿਆਂ ਕਿਹਾ ਕਿ ਸੀ ਇਹ ਚਿੱਠੀ ਬਲਵੰਤ ਸਿੰਘ ਨੇ ਜੇਲ੍ਹ ਵਿੱਚੋਂ ਉਨ੍ਹਾਂ ਰਾਹੀਂ ਭੇਜੀ ਹੈ।
ਕਲਮਦੀਪ ਕੌਰ ਮੁਤਾਬਕ ਬਲਵੰਤ ਸਿੰਘ ਰਾਜੋਆਣਾ ਨੇ ਕਿਹਾ ਸੀ, ''ਅਕਾਲੀ-ਭਾਜਪਾ ਗਠਜੋੜ ਹਿੰਦੂ-ਸਿੱਖ ਏਕਤਾ ਦਾ ਪ੍ਰਤੀਕ ਹੈ। ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਵੱਡੇ ਸੰਘਰਸ਼ ਤੇ ਕੁਰਬਾਨੀਆਂ ਕੀਤੀਆਂ ਹਨ।"
"ਭਾਜਪਾ ਦੀ ਕੇਂਦਰ ਸਰਕਾਰ ਨੇ 35 ਸਾਲ ਬਾਅਦ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਜਿਵੇਂ ਗਿੱਚੀ ਤੋਂ ਫੜ ਕੇ ਜੇਲ੍ਹ ਭੇਜਿਆ ਹੈ, ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੇਣ ਦੀ ਕੋਸ਼ਿਸ਼ ਕੀਤੀ ਹੈ, ਇਸ ਨਾਲ ਸਿੱਖ ਭਾਵਨਾਵਾਂ ਨੂੰ ਮੱਲ੍ਹਮ ਲੱਗੀ ਹੈ।''
ਚਿੱਠੀ ਵਿਚ ਅੱਗੇ ਲਿਖਿਆ ਹੈ, ''ਕੇਂਦਰ ਸਰਕਾਰ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਦੀ ਕੋਸ਼ਿਸ਼ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਹੈ।''
ਇਹ ਵੀ ਪੜ੍ਹੋ:
https://www.youtube.com/watch?v=4f3HaVf7Wl8
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws('syndSource','ISAPI');s_bbcws('orgUnit','ws');s_bbcws('platform','partner');s_bbcws('partner','jagbani');s_bbcws('producer','punjabi');s_bbcws('language','pa');s_bbcws('setStory', {'origin': 'cps','guid': 'b80ab522-e720-49de-bb92-5ebdd4f5663b','assetType': 'STY','pageCounter': 'punjabi.india.story.61299354.page','title': 'ਬਲਵੰਤ ਰਾਜੋਆਣਾ : ਅਕਾਲੀ ਦਲ ਜਿਨ੍ਹਾਂ ਦੀ ਰਿਹਾਈ ਦੀ ਮੰਗ ਕਰ ਰਿਹਾ ਹੈ, ਉਹ ਕੌਣ ਹਨ ਤੇ ਕਦੋਂ-ਕਦੋਂ ਸੁਰਖ਼ੀਆਂ ਵਿਚ ਰਹੇ ਹਨ','author': 'ਖੁਸ਼ਹਾਲ ਲਾਲੀ ','published': '2022-05-02T11:41:33Z','updated': '2022-05-02T11:41:33Z'});s_bbcws('track','pageView');

ਯੂਕਰੇਨ-ਰੂਸ ਜੰਗ ਦਾ ਅਸਰ ਭਾਰਤੀਆਂ ਦੀ ਰਸੋਈ ਤੱਕ ਪਹੁੰਚਣ ਲੱਗਾ
NEXT STORY