ਪੰਜਾਬ ਪੁਲਿਸ ਵੱਲੋਂ ਭਾਰਤੀ ਜਨਤਾ ਪਾਰਟੀ ਦਿੱਲੀ ਯੂਨਿਟ ਦੇ ਬੁਲਾਰੇ ਤਜਿੰਦਰ ਪਾਲ ਸਿੰਘ ਬੱਗਾ ਨੂੰ ਦਿੱਲੀ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ।
ਤਜਿੰਦਰ ਪਾਲ ਸਿੰਘ ਬੱਗਾ ਉੱਪਰ ਪੰਜਾਬ ਪੁਲਿਸ ਵੱਲੋਂ 1 ਅਪ੍ਰੈਲ ਨੂੰ ਐੱਫਆਈਆਰ ਦਰਜ ਕੀਤੀ ਗਈ ਸੀ। ਤਜਿੰਦਰ ਪਾਲ ਸਿੰਘ ਬੱਗਾ ਵੱਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉੱਪਰ ਫਿਲਮ 'ਕਸ਼ਮੀਰ ਫਾਈਲਜ਼' ਨੂੰ ਲੈ ਕੇ ਕੀਤੀ ਗਈ ਟਿੱਪਣੀ ਤੋਂ ਬਾਅਦ ਇਹ ਐੱਫਆਈਆਰ ਦਰਜ ਹੋਈ ਸੀ।
ਇਹ ਐੱਫਆਈਆਰ ਆਮ ਆਦਮੀ ਪਾਰਟੀ ਦੇ ਆਗੂ ਅਤੇ ਮੁਹਾਲੀ ਦੇ ਵਸਨੀਕ ਸਨੀ ਆਹਲੂਵਾਲੀਆ ਦੀ ਸ਼ਿਕਾਇਤ ਤੋਂ ਬਾਅਦ ਦਰਜ ਹੋਈ ਸੀ।
ਇਹ ਵੀ ਪੜ੍ਹੋ:
ਤਜਿੰਦਰ ਪਾਲ ਸਿੰਘ ਬੱਗਾ ਦੇ ਪਿਤਾ ਪ੍ਰਿਤਪਾਲ ਸਿੰਘ ਬੱਗਾ ਨੇ ਖ਼ਬਰ ਏਜੰਸੀ ਏਐਨਆਈ ਨੂੰ ਦੱਸਿਆ ਕਿ ਪੰਜਾਬ ਪੁਲਿਸ ਸਵੇਰੇ ਉਨ੍ਹਾਂ ਦੇ ਘਰ ਆਈ।
"10-15 ਪੁਲਿਸ ਵਾਲੇ ਸਾਡੇ ਘਰ ਆਏ ਅਤੇ ਤਜਿੰਦਰ ਨੂੰ ਧੂਹ ਕੇ ਲੈ ਗਏ। ਮੈਂ ਵੀਡੀਓ ਰਿਕਾਰਡ ਕਰਨ ਲਈ ਆਪਣਾ ਫੋਨ ਕੱਢਿਆ ਤਾਂ ਮੈਨੂੰ ਦੂਸਰੇ ਕਮਰੇ ਵਿੱਚ ਲੈ ਗਏ।"
'ਤੁਹਾਡੀ ਪੋਲ ਖੋਲ੍ਹਦਾ ਰਹਾਂਗਾ ਕੇਜਰੀਵਾਲ' - ਬੱਗਾ
ਕੁਝ ਦਿਨ ਪਹਿਲਾਂ ਬੱਗਾ ਨੇ ਇੱਕ ਟਵੀਟ ਕਰਕੇ ਕੇਜਰੀਵਾਲ ਨੂੰ ਕਿਹਾ ਸੀ ਕਿ ਉਹ ਉਨ੍ਹਾਂ ਦੀ ਪੋਲ ਖੋਲ੍ਹਦੇ ਰਹਿਣਗੇ।
ਆਪਣੇ ਟਵੀਟ 'ਚ ਉਨ੍ਹਾਂ ਲਿਖਿਆ ਸੀ, ''ਅਰਵਿੰਦ ਕੇਜਰੀਵਾਲ ਜੇ ਤੁਹਾਨੂੰ ਲੱਗਦਾ ਹੈ ਕਿ ਝੂਠੇ ਕੇਸ ਕਰ ਕੇ ਡਰਾ ਲਓਗੇ ਤਾਂ ਇਹ ਤੁਹਾਡੀ ਗਲਤਫ਼ਹਿਮੀ ਹੈ। ਜਿੰਨੀ ਤਾਕਤ ਹੈ ਨਾ ਓਨੇ ਕਿੱਸ ਦਰਜ ਕਰ, ਫਿਰ ਵੀ ਤੁਹਾਡੀ ਪੋਲ ਇਸੇ ਤਰ੍ਹਾਂ ਖੋਲ੍ਹਦਾ ਰਹਾਂਗਾ।''
https://twitter.com/TajinderBagga/status/1517517837279002624
ਇਹ ਵੀ ਪੜ੍ਹੋ:
https://www.youtube.com/watch?v=d__TO2AfKsc
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws('syndSource','ISAPI');s_bbcws('orgUnit','ws');s_bbcws('platform','partner');s_bbcws('partner','jagbani');s_bbcws('producer','punjabi');s_bbcws('language','pa');s_bbcws('setStory', {'origin': 'cps','guid': '01d502ac-7646-4345-88e4-95156fec56e4','assetType': 'STY','pageCounter': 'punjabi.india.story.61343394.page','title': 'ਤਜਿੰਦਰ ਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਿਸ ਨੇ ਹਿਰਾਸਤ \'ਚ ਲਿਆ, ਜਾਣੋ ਕੀ ਹੈ ਮਾਮਲਾ','published': '2022-05-06T04:48:43Z','updated': '2022-05-06T04:48:43Z'});s_bbcws('track','pageView');

ਇੱਕੋ ਨਾਲ ਪੈਦਾ ਹੋਏ 9 ਬੱਚੇ ਇੱਕ ਸਾਲ ਬਾਅਦ ਕਿਸ ਹਾਲਤ ''ਚ ਹਨ
NEXT STORY