ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਪੰਜਾਬ ਪੁਲਿਸ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਮੁਲਜ਼ਮ ਲਾਰੈਂਸ ਬਿਸ਼ਨੋਈ ਦੀ ਗ੍ਰਿਫ਼ਤਾਰੀ ਦੀ ਇਜਾਜ਼ਤ ਦੇ ਦਿੱਤੀ ਹੈ।
ਲਾਰੈਂਸ ਬਿਸ਼ਨੋਈ ਪੰਜਾਬ ਪੁਲਿਸ ਵਲੋਂ ਉਸਦਾ ਪੁਲਿਸ ਮੁਕਾਬਲਾ ਬਣਾਉਣ ਦੇ ਖ਼ਦਸ਼ੇ ਪ੍ਰਗਟਾ ਰਿਹਾ ਸੀ ਪਰ ਉਸ ਨੂੰ ਦਰਕਿਨਾਰ ਕਰਕੇ ਅਦਾਲਤ ਨੇ ਦੇਣ ਪੰਜਾਬ ਲਿਆਉਣ ਲਈ ਟਰਾਂਜ਼ਿਟ ਰਿਮਾਂਡ ਵੀ ਦੇ ਦਿੱਤਾ ਹੈ।
ਲਾਰੈਂਸ ਬਿਸ਼ਨੋਈ ਦੇ ਵਕੀਲ ਵਲੋਂ ਪ੍ਰਗਟਾਏ ਖ਼ਦਸ਼ੇ ਦੇ ਮੱਦੇਨਜ਼ਰ ਟਰਾਂਜ਼ਿਟ ਰਿਮਾਂਡ ਦੇਣ ਸਮੇਂ ਅਦਾਲਤ ਨੇ ਕੁਝ ਸ਼ਰਤਾਂ ਵੀ ਲਗਾਈਆਂ ਹਨ।
ਦਰਅਸਲ, ਲਾਰੈਂਸ ਬਿਸ਼ਨੋਈ ਦੇ ਵਕੀਲ ਵਿਸ਼ਾਲ ਚੌਪੜਾ ਨੇ ਟਰਾਂਜ਼ਿਟ ਰਿਮਾਂਡ ਲਈ ਕੁਝ ਸ਼ਰਤਾਂ ਰੱਖੀਆਂ ਸਨ।
ਲਾਰੈਂਸ ਬਿਸ਼ਨੋਈ ਦੇ ਵਕੀਲ ਵਿਸ਼ਾਲ ਚੋਪੜਾ ਨੇ ਦੱਸਿਆ ਕਿ ਅਦਾਲਤ ਨੇ ਸ਼ਰਤਾਂ ਦੇ ਨਾਲ ਟਰਾਂਜ਼ਿਟ ਰਿਮਾਂਡ ਦਿੱਤਾ ਹੈ।
ਉਨ੍ਹਾਂ ਨੇ ਕਿਹਾ, "ਪੰਜਾਬ ਪੁਲਿਸ ਉਸ ਨੂੰ ਲੈ ਕੇ ਜਾਣ ਤੋਂ ਪਹਿਲਾਂ ਉਸ ਦਾ ਮੈਡੀਕਲ ਟੈਸਟ ਕਰਵਾਏਗੀ, ਸੁਰੱਖਿਆ ਦੇ ਸਾਰੇ ਉਪਾਵਾਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ, ਉਸ ਨੂੰ ਹੱਥਕੜੀ ਅਤੇ ਬੇੜੀ ਪਾ ਕੇ ਬੁਲੇਟ ਪਰੂਫ ਵਾਹਨ ਵਿੱਚ ਲੈ ਕੇ ਜਾਣਗੇ।"
ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਨੇ ਅਦਾਲਤ ਨੂੰ ਭਰੋਸਾ ਦਿਵਾਇਆ ਕਿ ਸੂਬਾ ਲਾਰੈਂਸ ਬਿਸ਼ਨੋਈ ਦੀ ਸੁਰੱਖਿਆ ਲਈ "ਪੂਰੀ ਜ਼ਿੰਮੇਵਾਰੀ" ਲਵੇਗਾ।
ਉਨ੍ਹਾਂ ਨੇ ਕਿਹਾ, "ਪੰਜਾਬ ਪੁਲਿਸ ਦੇ 50 ਦੇ ਕਰੀਬ ਪੁਲਿਸ ਮੁਲਾਜ਼ਮ ਹਨ, ਦੋ ਬੁਲਟ ਪਰੂਫ਼ ਗੱਡੀਆਂ, 12 ਗੱਡੀਆਂ ਰਸਤੇ ''ਤੇ ਚੱਲਣਗੀਆਂ ਜੋ ਰੂਟ ਕਲੀਅਰ ਕਰਨਗੀਆਂ ਅਤੇ ਸਾਰੇ ਰੂਟਾਂ ਦੀ ਵੀਡੀਓਗ੍ਰਾਫੀ ਕੀਤੀ ਜਾਵੇਗੀ।"
ਲਾਰੈਂਸ਼ ਦੇ ਵਕੀਲ ਨੇ ਜੋ ਸ਼ਰਤਾਂ ਮੰਗੀਆਂ ਸਨ
- ਜਿੱਥੋਂ ਜਿੱਥੇ ਵੀ ਲੈ ਕੇ ਜਾਣਾ ਹੈ, ਬਿਸ਼ਨੋਈ ਨੂੰ ਹੱਥਕੜੀਆਂ ਅਤੇ ਬੇੜੀਆਂ ਪਾ ਕੇ ਲੈ ਕੇ ਜਾਣ ਅਤੇ ਉਸੇ ਦਾ ਪੇਸ਼ ਕੀਤਾ ਜਾਵੇ
- ਹਰੇਕ 12 ਘੰਟੇ ਵਿੱਚ ਇਸ ਦਾ ਮੈਡੀਕਲ ਹੋਵੇ
- ਬੁਲੇਟ ਪਰੂਫ਼ ਗੱਡੀ ਵਿੱਚ ਲੈ ਕੇ ਜਾਣ
- ਇਸ ਦੀ ਪੂਰੀ ਜਾਨ-ਮਾਲ ਸੁਰੱਖਿਆ ਕੀਤੀ ਜਾਵੇ
- ਸੀਨੀਅਰ ਪੁਲਿਸ ਅਫ਼ਤਰ ਇਸ ਪੂਰੇ ਆਪਰੇਸ਼ਨ ਦੀ ਨਿਗਰਾਨੀ ਕਰਨ
- 50 ਤੋਂ ਵੱਧ ਸੀਨੀਅਰ ਅਫ਼ਸਰਾਂ ਨੂੰ ਪੂਰੇ ਆਪਰੇਸ਼ਨ ਦੌਰਾਨ ਸੁਰੱਖਿਆ ਲਈ ਲਗਾਇਆ ਜਾਵੇ
- ਘੱਟੋ-ਘੱਟ 20 ਗੱਡੀਆਂ ਇਸ ਦੀ ਸੁਰੱਖਿਆ ਲਈ ਤੈਨਾਤ ਕੀਤੀਆਂ ਜਾਣ
ਵਕੀਲ ਨੇ ਕਿਹਾ ਹੈ ਕਿ ਅਜਿਹਾ ਇਸ ਲਈ ਕਿ ਕੱਲ੍ਹ ਨੂੰ ਪੰਜਾਬ ਪੁਲਿਸ ਨੂੰ ਕਿਸੇ ਤਰ੍ਹਾਂ ਦਾ ਮੌਕਾ ਨਾ ਮਿਲੇ। ਇਸ ਲਈ ਮੰਗ ਹੈ ਕਿ ਉਸ ਨੂੰ ਹੱਥਕੜੀਆਂ ਅਤੇ ਬੇੜੀਆਂ ਵਿੱਚ ਰੱਖ ਕੇ ਲੈ ਕੇ ਜਾਣ।
ਸਿੱਧੂ ਮੂਸੇਵਾਲਾ ਪੰਜਾਬੀ ਦੇ ਕੌਮਾਂਤਰੀ ਪੱਧਰ ਦੇ ਪੌਪ ਸਟਾਰ ਸਨ। 29 ਮਈ 2022 ਨੂੰ ਉਨ੍ਹਾਂ ਦਾ ਮਾਨਸਾ ਜ਼ਿਲ੍ਹੇ ਦੇ ਜਵਾਹਰਕੇ ਪਿੰਡ ਵਿੱਚ ਕੁਝ ਹਮਲਾਵਰਾਂ ਵੱਲੋਂ ਆਧੁਨਿਕ ਹਥਿਆਰਾਂ ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਸਿੱਧੂ ਮੂਸੇਵਾਲਾ ਜਿੰਨੇ ਮਸ਼ਹੂਰ ਸਨ ਉਨੇ ਹੀ ਆਪਣੀ ਗਾਇਕੀ ਅਤੇ ਬਿਆਨਾਂ ਕਾਰਨ ਵਿਵਾਦਾਂ ਵਿੱਚ ਵੀ ਘਿਰੇ ਰਹਿੰਦੇ ਸਨ।
ਮੂਸੇਵਾਲਾ ਦੇ ਕਤਲ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਐਸਆਈਟੀ ਬਣਾਈ ਗਈ ਹੈ। ਪੁਲਿਸ ਨੇ ਇਸ ਕੇਸ ਵਿੱਚ 8 ਗ੍ਰਿਫ਼ਤਾਰੀਆਂ ਕੀਤੀਆਂ ਹਨ।
ਪੰਜਾਬ ਪੁਲਿਸ ਨੇ ਉਨ੍ਹਾਂ ਦੇ ਦਿਨ-ਦਿਹਾੜੇ ਕਤਲ ਨੂੰ ਗੈਂਗਵਾਰ ਨਾਲ ਜੋੜਿਆ ਹੈ।
ਕਬੱਡੀ ਖਿਡਾਰੀ ਨੰਗਲ ਅੰਬੀਆਂ ਅਤੇ ਸਿੱਧੂ ਮੂਸੇਵਾਲਾ ਦੇ ਕਤਲ ਵਰਗੀਆਂ ਘਟਨਾਵਾਂ ਨੇ ਪੰਜਾਬ ਦੇ ਸਮੁੱਚੇ ਮਾਹੌਲ ਨੂੰ ਗਮਗੀਨ ਕੀਤਾ ਹੈ।
ਇਹ ਵੀ ਪੜ੍ਹੋ:
https://www.youtube.com/watch?v=a8yc9e3MTcU
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

ਯੂਕੇ ਵਿਚ ਸਿਆਸੀ ਸ਼ਰਨ ਲੈਂਦੇ ਲੈਂਦੇ ਕਿਤੇ ਰਵਾਂਡਾ ਨਾ ਪਹੁੰਚ ਜਾਇਓ, ਜਿਸ ਲਈ ਨਵਾਂ ਬਣ ਰਿਹੈ ਹੈ ਕਾਨੂੰਨ
NEXT STORY