ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਨੇੜੇ ਗੁਰਦੁਆਰਾ ਕਰਤੇ ਪਰਵਾਨ ਵਿੱਚ ਕਈ ਧਮਾਕੇ ਹੋਣ ਦੀ ਖ਼ਬਰ ਹੈ।
ਅਫਗਾਨਿਸਤਾਨ ਦੇ ਅੰਦਰੂਨੀ ਮਾਮਲਿਆਂ ਬਾਰੇ ਮੰਤਰਾਲੇ ਦੇ ਬੁਲਾਰੇ ਤਾਕੁਰ ਨੇ ਬੀਬੀਸੀ ਨੂੰ ਗੁਰਦੁਆਰਾ ਕਰਤੇ ਪਰਵਾਨ ਇਲਾਕੇ ਵਿੱਚ ਧਮਾਕੇ ਦੀ ਪੁਸ਼ਟੀ ਕੀਤੀ ਹੈ।
ਉਨ੍ਹਾਂ ਨੇ ਬੀਬੀਸੀ ਨੂੰ ਦੱਸਿਆ ਕਿ ਇਹ ਧਮਾਕਾ ਕਾਰ ਬੰਬ ਰਾਹੀਂ ਕੀਤਾ ਹੋ ਸਕਦਾ ਹੈ ਅਤੇ ਇਸ ਵਿੱਚ ਕਈ ਲੋਕਾਂ ਦੇ ਜ਼ਖਮੀ ਹੋਣ ਅਤੇ ਮੌਤ ਹੋਣ ਦਾ ਵੀ ਖ਼ਦਸ਼ਾ ਹੈ।
ਮੰਤਰਾਲੇ ਦੇ ਬੁਲਾਰੇ ਵੱਲੋਂ ਫ਼ਿਲਹਾਲ ਜ਼ਖ਼ਮੀਆਂ ਦੀ ਮ੍ਰਿਤਕਾਂ ਦੀ ਗਿਣਤੀ ਬਾਰੇ ਕੋਈ ਟਿੱਪਣੀ ਨਹੀਂ ਕੀਤੀ ਗਈ।
ਖ਼ਬਰ ਏਜੰਸੀ ਰਾਇਟਰਜ਼ ਨੇ ਵੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਵਾਲੇ ਨਾਲ ਧਮਾਕਿਆਂ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਵਾਰਦਾਤ ਦੌਰਾਨ ਗੁਰਦੁਆਰੇ ਵਿਚ 30 ਦੇ ਕਰੀਬ ਲੋਕ ਹਾਜ਼ਰ ਸੀ।
ਗੁਰਦੁਆਰਾ ਪ੍ਰਬੰਧਕਾਂ ਨੇ ਵੀ ਅਜੇ ਤੱਕ ਮੌਤ ਜਾਂ ਜਖ਼ਮੀਆਂ ਦੇ ਅੰਕੜੇ ਦੀ ਪੁਸ਼ਟੀ ਨਹੀਂ ਕੀਤੀ ਹੈ।
ਅਫ਼ਗਾਨਿਸਤਾਨ ਦੇ ਚੈਨਲ ਟੋਲੋ ਨਿਊਜ਼ ਵੱਲੋਂ ਇੱਕ ਵੀਡੀਓ ਟਵੀਟ ਕਰਦੇ ਹੋਏ ਆਖਿਆ ਗਿਆ ਹੈ ਕਿ ਕਰਤੇ ਪਰਵਾਨ ਦੇ ਨੇੜਲੇ ਇਲਾਕੇ ਵਿੱਚ ਧਮਾਕੇ ਸੁਣੇ ਗਏ ਹਨ।
https://twitter.com/TOLOnews/status/1538002626096209920?s=20&t=hm4CQIDVoP1PXhHhGquvYA
ਇਨ੍ਹਾਂ ਧਮਾਕਿਆਂ ਦੀ ਖ਼ਬਰ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਆਖਿਆ ਹੈ ਕਿ ਉਹ ਗੁਰਦੁਆਰਾ ਸਾਹਿਬ ਨਾਲ ਸਬੰਧਿਤ ਲੋਕਾਂ ਦੇ ਸੰਪਰਕ ਵਿੱਚ ਹਨ ਅਤੇ ਕਈ ਲੋਕ ਗੁਰਦੁਆਰੇ ਦੇ ਅੰਦਰ ਹਨ।
ਘਟਨਾ ਬਾਰੇ ਹੋ ਵੇਰਵੇ ਅਜੇ ਨਹੀਂ ਮਿਲੇ ਹਨ, ਵਿਸਥਾਰਤ ਜਾਣਕਾਰੀ ਦੀ ਉਡੀਕ ਕੀਤਾ ਜਾ ਰਹੀ ਹੈ।
ਇਸ ਤੋਂ ਪਹਿਲਾਂ ਮਾਰਚ 2020 ਵਿੱਚ ਵੀ ਕਾਬੁਲ ਦੇ ਗੁਰਦੁਆਰੇ ਉਪਰ ਹਮਲਾ ਹੋਇਆ ਸੀ ਜਿਸ ਵਿੱਚ 20 ਤੋਂ ਵੱਧ ਸਿੱਖ ਮਾਰੇ ਗਏ ਸਨ।
https://twitter.com/mssirsa/status/1538003616375918592?s=20&t=hm4CQIDVoP1PXhHhGquvYA
ਇਸ ਹਮਲੇ ਤੋਂ ਬਾਅਦ ਕਈ ਸਾਰੇ ਅਫ਼ਗਾਨ ਸਿੱਖ ਅਫ਼ਗਾਨਿਸਤਾਨ ਛੱਡ ਕੇ ਭਾਰਤ ਆਏ ਸਨ।
ਦੇਸ਼ ਉੱਪਰ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਵੀ ਹਿੰਦੂ ਅਤੇ ਸਿੱਖ ਅਫਗਾਨ ਨਾਗਰਿਕ ਭਾਰਤ ਆਏ ਸਨ।
ਇਹ ਵੀ ਪੜ੍ਹੋ:
https://www.youtube.com/watch?v=LCIDeYdFzC8
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

ਐੱਨਸੀਈਆਰਟੀ: ਮੋਦੀ ਦੇ 8 ਸਾਲਾ ਕਾਰਜਕਾਲ ਦੌਰਾਨ ਸਿਲੇਬਸ ਵਿਚੋਂ ਗੁਜਰਾਤ ਦੰਗਿਆ ਸਣੇ ਹੋਰ ਕੀ- ਕੀ ਹਟਾਇਆ...
NEXT STORY