ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੂਜਾ ਵਿਆਹ ਕਰਵਾਉਣ ਜਾ ਰਹੇ ਹਨ।
ਖ਼ਬਰ ਏਜੰਸੀ ਏਐੱਨਆਈ ਦੀ ਰਿਪੋਰਟ ਮੁਤਾਬਕ ਭਗਵੰਤ ਮਾਨ ਡਾਕਟਰ ਗੁਰਪ੍ਰੀਤ ਕੌਰ ਨਾਲ ਵੀਰਵਾਰ ਨੂੰ ਇੱਕ ਸਾਦੇ ਸਮਾਗਮ ਦੌਰਾਨ ਵਿਆਹ ਕਰਵਾ ਰਹੇ ਹਨ।
ਇਸ ਸਮਾਗਮ ਵਿਚ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਦੇ ਪਰਿਵਾਰ ਮੈਂਬਰ ਹੀ ਸ਼ਾਮਲ ਹੋਣਗੇ।
https://twitter.com/ANI/status/1544600903218774017
ਭਗਵੰਤ ਮਾਨ ਦਾ ਕਰੀਬ 6 ਸਾਲ ਪਹਿਲਾਂ ਆਪਣੀ ਪਹਿਲੀ ਪਤਨੀ ਨਾਲ ਤਲਾਕ ਹੋ ਗਿਆ ਸੀ। ਉਹ ਇੱਕ ਬੇਟਾ ਅਤੇ ਬੇਟੀ ਨਾਲ ਅਮਰੀਕਾ ਵਿਚ ਰਹਿੰਦੀ ਹੈ।
ਭਗਵੰਤ ਮਾਨ ਨੇ ਇਸ ਤੋਂ ਪਹਿਲਾਂ ਨਿੱਜੀ ਨਿਊਜ਼ ਚੈਨਲ ਨੂੰ ਇੰਟਰਵਿਊ ਦੌਰਾਨ ਕਿਹਾ ਸੀ ਕਿ ਉਨ੍ਹਾਂ ਸਾਲ 2015 ਵਿੱਚ ਤਲਾਕ ਹੋ ਗਿਆ ਸੀ ਅਤੇ ਉਨ੍ਹਾਂ ਨੇ ਆਪਣੇ ਨਾਂ ''ਤੇ ਜਿੰਨੀ ਵੀ ਜਾਇਦਾਦ ਸੀ ਆਪਣੇ ਬੱਚਿਆਂ ਦੇ ਨਾਮ ਕਰ ਦਿੱਤੀ ਹੈ। ਭਗਵੰਤ ਮਾਨ ਦੇ ਦੋਵੇਂ ਬੱਚੇ ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਉੱਚੇਚੇ ਤੌਰ ''ਤੇ ਪੰਜਾਬ ਪਹੁੰਚੇ ਸਨ।
ਇਸ ਖ਼ਬਰ ਦੇ ਆਉਣ ਤੋਂ ਬਾਅਦ ਭਗਵੰਤ ਮਾਨ ਨੂੰ ਵਧਾਈਆਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ।
ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਇੱਕ ਟਵੀਟ ਰਾਹੀ ਮੁੱਖ ਮੰਤਰੀ ਨੂੰ ਵਿਆਹ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਇਹ ਵੀ ਪੜ੍ਹੋ:
https://www.youtube.com/watch?v=i2BIZiCM7Vc
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)
ਟਵਿੱਟਰ : ਮੋਦੀ ਸਰਕਾਰ ਦੇ ਹੁਕਮਾਂ ਨੂੰ ਅਦਾਲਤ ਵਿਚ ਚੂਣੌਤੀ ਕਿਉਂ ਦੇ ਰਿਹਾ ਸੋਸ਼ਲ ਮੀਡੀਆ ਪਲੇਟਫਾਰਮ
NEXT STORY