ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦੁਰ ਨੇ ਆਪਣੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਉਨ੍ਹਾਂ ਆਪਣਾ ਅਸਤੀਫਾ ਪੰਜਾਬ ਸਰਕਾਰ ਨੂੰ ਭੇਜਦਿਆਂ ਆਪਣੇ ਆਪ ਨੂੰ ਇਸ ਅਹੁੱਦੇ ਤੋਂ ਮੁਕਤ ਕਰਨ ਲਈ ਕਿਹਾ ਹੈ। ਡਾ. ਰਾਜ ਬਹਾਦੁਰ ਨੇ ਆਪਣੇ ਅਸਤੀਫ਼ੇ ਦੀ ਪੁਸ਼ਟੀ ਬੀਬੀਸੀ ਸਹਿਯੋਗੀ ਭਾਰਤ ਭੂਸ਼ਣ ਆਜ਼ਾਦ ਨੂੰ ਕੀਤੀ ਹੈ।
ਦਰਅਸਲ, ਲੰਘੇ ਸ਼ੁੱਕਰਵਾਰ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਪਹੁੰਚੇ ਸਨ। ਇਹ ਮੈਡੀਕਲ ਕਾਲਜ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਅਧੀਨ ਆਉਂਦਾ ਹੈ।
ਇਲਾਕੇ ਦੇ ਲੋਕਾਂ ਨੇ ਸਿਹਤ ਮੰਤਰੀ ਕੋਲ ਹਸਪਤਾਲ ਦੇ ਮਾੜੇ ਪ੍ਰਬੰਧ ਬਾਰੇ ਸ਼ਿਕਾਇਤਾਂ ਕੀਤੀਆਂ ਸਨ।
ਉਨ੍ਹਾਂ ਸ਼ਿਕਾਇਤਾਂ ਨੂੰ ਸੁਣਨ ਮਗਰੋਂ ਸਿਹਤ ਮੰਤਰੀ ਹਸਪਤਾਲ ਦੀ ਚੈਕਿੰਗ ਲਈ ਪਹੁੰਚੇ ਅਤੇ ਇਸ ਦੌਰਾਨ ਉਨ੍ਹਾਂ ਪਾਇਆ ਕਿ ਚਮੜੀ ਵਿਭਾਗ ''ਚ ਮਰੀਜ਼ਾਂ ਦੇ ਸੌਂਣ ਲਈ ਰੱਖੇ ਬੈੱਡਾਂ ਦੇ ਗੱਦੇ ਗਲੇ (ਖ਼ਰਾਬ) ਹੋਏ ਪਏ ਸਨ।
ਲੋਕਾਂ ਨੇ ਹੋਰ ਵੀ ਸ਼ਿਕਾਇਤਾਂ ਹਸਪਤਾਲ ਦੇ ਪ੍ਰਬੰਧ ਨੂੰ ਲੈ ਕੇ ਕੀਤੀਆਂ। ਲੋਕਾਂ ਨੇ ਜਦ ਮੰਤਰੀ ਨੂੰ ਇਹ ਹਾਲਤ ਦਿਖਾਏ ਤਾਂ ਉਨ੍ਹਾਂ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਵੀਸੀ ਡਾ. ਰਾਜ ਬਹਾਦੁਰ ਨੂੰ ਬੁਲਾਇਆ।
ਫਿਰ ਜਦੋਂ ਵੀਸੀ ਆਏ ਤਾਂ ਸਿਹਤ ਮੰਤਰੀ ਨੇ ਨਾਰਾਜ਼ ਹੁੰਦਿਆਂ ਉਨ੍ਹਾਂ ਨੂੰ ਆਪ ਉਸ ਗਲੇ ਹੋਏ ਗੱਦੇ ਤੇ ਲੇਟਣ ਲਈ ਕਿਹਾ ਅਤੇ ਵੀਸੀ ਨੂੰ ਅਜਿਹਾ ਕਰਨਾ ਪਿਆ। ਹੁਣ ਵੀਸੀ ਨੇ ਇਸ ਘਟਨਾ ਤੋਂ ਬਾਅਦ ਅਸਤੀਫਾ ਦੇ ਦਿੱਤਾ ਹੈ।
ਬੀਬੀਸੀ ਪੱਤਰਕਾਰ ਰੌਬਿਨ ਸਿੰਘ ਦੁਆਰਾ ਦਿੱਤੀ ਜਾਣਕਾਰੀ ਮੁਤਾਬਿਕ, ਇਸੇ ਸਿਲਸਿਲੇ ਵਿੱਚ ਆਪਣੀ ਨਾਰਾਜ਼ਗੀ ਜ਼ਾਹਿਰ ਕਰਦਿਆਂ ਅੰਮ੍ਰਿਤਸਰ ਮੈਡੀਕਲ ਕਾਲਜ ਦੇ ਸੁਪਰੀਟੈਂਡੈਂਟ ਡਾ. ਕੇਡੀ ਸਿੰਘ ਨੇ ਵੀ ਆਪਣਾ ਅਸਤੀਫ਼ਾ ਦੇ ਦਿੱਤਾ ਹੈ।
ਉਨ੍ਹਾਂ ਨੇ ਆਪਣੇ ਅਸਤੀਫ਼ੇ ਦੀ ਪੁਸ਼ਟੀ ਕੀਤੀ ਹੈ।
ਇਹ ਵੀ ਪੜ੍ਹੋ:
ਇਹ ਵੀ ਦੇਖੋ:
https://www.youtube.com/watch?v=Rn0Usc67XUg
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

ਚੀਨ-ਤਾਇਵਾਨ ਵਿਚਾਲੇ ਵਿਵਾਦ ਕੀ ਹੈ ਤੇ ਜੇ ਤਣਾਅ ਵਧਿਆ ਤਾਂ ਤੁਹਾਡੇ ਉੱਤੇ ਕੀ ਅਸਰ ਪੈ ਸਕਦਾ ਹੈ
NEXT STORY