ਅਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਵੀਰਵਾਰ ਨੂੰ ਪਹਿਲਾਂ ਅਜਨਾਲਾ ਵਿੱਚ ਪੁਲਿਸ ਥਾਣੇ ਦਾ ਘੇਰਾਓ ਕਰਨ ਅਤੇ ਫਿਰ ਘੇਰਾ ਚੁੱਕਣ ਮਗਰੋਂ ਪੁਲਿਸ ਨੇ ਸੁਰੱਖਿਆ ਦੇ ਸਖ਼ਤ ਬੰਦੋਬਸਤ ਕੀਤੇ ਹਨ।
ਅੰਮ੍ਰਿਤਸਰ ਦਿਹਾਤੀ ਦੇ ਐੱਸਐੱਸਪੀ ਸਤਿੰਦਰ ਸਿੰਘ ਅਨੁਸਾਰ ਅਜਨਾਲਾ ਵਿੱਚ ਹਾਲਾਤ ਕਾਬੂ ਵਿੱਚ ਹਨ।
ਵੀਰਵਾਰ ਨੂੰ ਅਜਨਾਲਾ ਵਿੱਚ ਹਾਲਾਤ ਕਾਫੀ ਤਣਾਅ ਵਾਲੇ ਸਨ। ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਅਜਨਾਲਾ ਵਿੱਚ ਥਾਣੇ ਦਾ ਘੇਰਾਓ ਕੀਤਾ ਗਿਆ ਸੀ।
ਉਨ੍ਹਾਂ ਦੀ ਮੰਗ ਸੀ ਕਿ ਪੁਲਿਸ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਰਿਹਾਅ ਕਰੇ। ਇਸ ਦੇ ਨਾਲ ਹੀ ਅਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਪੰਜ ਸਾਥੀਆਂ ਉੱਤੇ ਦਰਜ ਪਰਚਿਆਂ ਨੂੰ ਵੀ ਰੱਦ ਕਰਨ ਦੀ ਮੰਗ ਕੀਤੀ।
15 ਫਰਵਰੀ ਨੂੰ ਵਰਿੰਦਰ ਸਿੰਘ ਨਾਂ ਦੇ ਇੱਕ ਵਿਅਕਤੀ ਦੀ ਕਥਿਤ ਕੁੱਟਮਾਰ ਹੋਈ ਸੀ। ਵਰਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਅ੍ਰਮਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਕੁੱਟਿਆ ਗਿਆ ਹੈ।
ਅਮ੍ਰਿਤਪਾਲ ਸਿੰਘ ਵੱਲੋਂ ਇਨ੍ਹਾਂ ਇਲਜ਼ਾਮਾਂ ਨੂੰ ਖਾਰਿਜ ਕੀਤਾ ਗਿਆ ਹੈ।
ਵੀਰਵਾਰ ਸ਼ਾਮ ਨੂੰ ਪੁਲਿਸ ਦੀ ਅਮ੍ਰਿਤਪਾਲ ਦੇ ਹਮਾਇਤੀਆਂ ਨਾਲ ਸਹਿਮਤੀ ਬਣੀ। ਪੁਲਿਸ ਹੁਣ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਰਿਹਾਅ ਕਰ ਰਹੀ ਹੈ। ਇਸ ਦੇ ਨਾਲ ਹੀ ਬਾਕੀ ਮਾਮਲਿਆਂ ਦੀ ਜਾਂਚ ਐੱਸਆਈਟੀ ਕਰੇਗੀ।
ਹਾਲਾਤ ਕਾਬੂ ਵਿੱਚ ਹਨ -ਐੱਸਐੱਸਪੀ
ਐੱਸਐੱਸਪੀ ਸਤਿੰਦਰ ਸਿੰਘ ਮੁਤਾਬਕ ਅਜਨਾਲਾ ਵਿੱਚ ਸਥਿਤੀ ਕਾਬੂ ਵਿੱਚ ਹੈ
ਐੱਸਐੱਸਪੀ ਅਮ੍ਰਿੰਤਸਰ ਸਤਿੰਦਰ ਸਿੰਘ ਨੂੰ ਰਿਹਾਅ ਕੀਤਾ ਜਾ ਰਿਹਾ ਹੈ। ਕਿਉਂਕਿ ਪੇਸ਼ ਕੀਤੇ ਗਏ ਸਬੂਤਾਂ ਤੋਂ ਇਹ ਪਤਾ ਲੱਗਦਾ ਹੈ ਕਿ ਉਹ 15 ਫ਼ਰਵਰੀ ਨੂੰ ਹੋਈ ਘਟਨਾ ਵਾਲੀ ਥਾਂ ’ਤੇ ਮੌਜੂਦ ਨਹੀਂ ਸਨ।
“ਅਸੀਂ ਇਹ ਸਬੂਤ ਜੱਜ ਸਾਹਮਣੇ ਪੇਸ਼ ਕਰਾਂਗੇ। ਤੇ ਇਸ ਦਾ ਅਗਾਓਂ ਕਾਰਵਾਈ ਕੀਤੀ ਜਾਵੇਗੀ।
23 ਫ਼ਰਵਰੀ ਨੂੰ ਅਜਨਾਲਾ ਵਿੱਚ ਪੁਲਿਸ ਤੇ ਅਮ੍ਰਿਤਪਾਲ ਸਿੰਘ ਦੇ ਸਮਰਥਕਾਂ ਦਰਮਿਆਨ ਹੋਈ ਝੜਪ ਵਿੱਚ ਪੁਲਿਸ ਕਰਮੀਆਂ ਦੇ ਜਖ਼ਮੀ ਹੋਣ ਤੇ ਕੀਤੀ ਜਾਣ ਵਾਲੀ ਸੰਭਾਵਿਤ ਕਾਰਵਾਈ ਬਾਰੇ ਪੁੱਛੇ ਜਾਣ ਉੱਤੇ ਸਤਿੰਦਰ ਸਿੰਘ ਨੇ ਕਿਹਾ ਕਿ ਇਸ ਬਾਰੇ ਜਾਣਕਾਰੀ ਬਾਅਦ ਵਿੱਚ ਦਿੱਤੀ ਜਾਵੇਗੀ।
ਸਤਿੰਜਰ ਸਿੰਘ ਮੁਤਾਬਕ ਅਜਨਾਲਾ ਤੇ ਅਮ੍ਰਿੰਤਸਰ ਵਿੱਚ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਤੇ ਸਥਿਤੀ ਕਾਬੂ ਵਿੱਚ ਹੈ।
ਬੇਕਸੂਰ ਸਿੱਖਾਂ ਦਾ ਕੈਦ ਬਰਦਾਸ਼ ਨਹੀਂ - ਅਮ੍ਰਿਤਪਾਲ
ਅਮ੍ਰਿਤਪਾਲ ਸਿੰਘ ਦਾ ਦਾਅਵਾ ਹੈ ਕਿ ਉਨ੍ਹਾਂ ਦੇ ਸਾਥੀ ਤੂਫ਼ਾਨ ਸਿੰਘ ਨੂੰ ਗ਼ਲਤ ਗ੍ਰਿਫ਼ਤਾਰ ਕੀਤਾ ਗਿਆ ਸੀ। ਤੇ ਇਸ ਮਾਮਲੇ ਵਿੱਚ ਉਨ੍ਹਾਂ ਨੇ ਪਹਿਲੇ ਦਿਨ ਵੀ ਪੁਲਿਸ ਪ੍ਰਸ਼ਾਸਨ ਨਾਲ ਗੱਲ ਕੀਤੀ ਸੀ।
ਉਨ੍ਹਾਂ ਮੁਤਾਬਕ ਪੁਲਿਸ ਨੇ 20 ਫ਼ਰਵਰੀ ਤਾਰੀਕ ਤੱਕ ਦਾ ਸਮਾਂ ਮੰਗਿਆ ਸੀ ਪਰ ਉਨ੍ਹਾਂ ਨੇ 22 ਫ਼ਰਵਰੀ ਤੱਕ ਉਡੀਕ ਕੀਤੀ ਕੇ ਉਨ੍ਹਾਂ ਦੇ ਸਾਥੀ ਤੂਫ਼ਾਨ ਸਿੰਘ ਨੂੰ ਛੱਡ ਦਿੱਤਾ ਜਾਵੇ।
ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਕੱਲ੍ਹ ਵਾਲੀ ਸਥਿਤੀ ਨੂੰ ਟਾਲਿਆ ਜਾ ਸਕਦਾ ਸੀ ਜੇਕਰ ਪ੍ਰਸ਼ਾਸਨ ਵਲੋਂ ਸਾਡੀ ਗੱਲ ਸੁਣ ਲਈ ਜਾਂਦੀ।
ਕੇਂਦਰ ਕੋਲ ਪੰਜਾਬ ਨੂੰ ਬਦਨਾਮ ਕਰਨ ਦਾ ਮੌਕਾ-ਅਮ੍ਰਿਤਪਾਲ
ਅਮ੍ਰਿਤਪਾਲ ਸਿੰਘ ਦਾ ਕਹਿਣਾ ਹੈ ਜੋ ਸਥਿਤੀ 23 ਫ਼ਰਵਰੀ ਨੂੰ ਅਜਨਾਲਾ ਵਿੱਚ ਬਣੀ ਉਸ ਨਾਲ ਕੇਂਦਰ ਸਰਕਾਰ ਨੂੰ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਦਾ ਮੌਕਾ ਮਿਲ ਗਿਆ ਹੈ।
ਅਮ੍ਰਿਤਪਾਲ ਕਹਿੰਦੇ ਹਨ ਕਿ ਪੰਜਾਬ ਸਰਕਾਰ ਕੋਲ ਸੂਬੇ ਵਿੱਚ ਕੰਮ ਕਰਨ ਦਾ ਮੌਕਾ ਵੀ ਨਾਲ ਹੀ ਹੈ।
ਉਨ੍ਹਾਂ ਕਿਹਾ,“ਮੇੇਰੇ ਤੋਂ ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਮੈਂ ਚੋਣਾਵੀ ਸਿਆਸਤ ਵਿੱਚ ਨਹੀਂ ਆਉਣਾ। ਮੈਂ ਕਦੇ ਕਿਸੇ ਤੋਂ ਵੋਟ ਮੰਗਣ ਨਹੀਂ ਜਾਣਾ ਹੈ।”
ਅਮ੍ਰਿਤਪਾਲ ਸਿੰਘ ਨੇ ਕਿਹਾ ਕਿ ਨੈਸ਼ਨਲ ਮੀਡੀਆ ਕਹਿ ਰਿਹਾ ਹੈ ਕਿ ਪੰਜਾਬ ਦੇ ਹਾਲਾਤ ਖ਼ਰਾਬ ਹਨ। ਪਰ ਉਨ੍ਹਾਂ ਨੂੰ ਹੋਰ ਸੂਬਿਆਂ ਦੀਆਂ ਘਟਨਾਵਾਂ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ।
ਉਹ ਕਹਿੰਦੇ ਹਨ ਕਿ ਕਾਨੂੰਨ ਵਿਵਸਥਾ ਦਾ ਕੋਈ ਮਸਲਾ ਨਹੀਂ ਹੈ। ਤੇ ਜੇ ਸਾਰੀਆਂ ਚੀਜ਼ਾਂ ਦਾ ਹੱਲ ਚਾਹੀਦਾ ਹੈ ਤਾਂ ਸਿੱਖਾਂ ਦੀ ਆਵਾਜ਼ ਨੂੰ ਦਬਾਉਣਾ ਦੀ ਬਜਾਇ ਸੁਣਿਆ ਜਾਵੇ।
“ਤੁਸੀਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਦਬਾਓ ਨਾ ਤੇ ਉਨ੍ਹਾਂ ਨਾਲ ਤਰਕ ਦੇ ਆਧਾਰ ’ਤੇ ਗੱਲ ਕਰੋ।”
“ਅਸੀਂ ਦੁਨੀਆਂ ਭਰ ਦੇ ਵਿਦਵਾਨਾਂ ਨੂੰ ਖੁੱਲ੍ਹਾ ਸੱਦਾ ਦਿੰਦੇ ਹਾਂ ਕਿ ਉਹ ਸਾਡੇ ਨਾ ਆ ਕੇ ਗੱਲ ਕਰਨ।”
ਪੰਜਾਬ ਵਿੱਚ ਸੰਵਿਧਾਨਿਕ ਸੰਕਟ-ਮਜੀਠੀਆ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ 23 ਫ਼ਰਵਰੀ ਨੂੰ ਅਮ੍ਰਿਤਪਾਲ ਤੇ ਉਨ੍ਹਾਂ ਦੇ ਸਮਰਥਕਾਂ ਦੀ ਕਾਰਵਾਈ ਬਾਰੇ ਆਪਣੀ ਪ੍ਰਤੀਕ੍ਰਿਆ ਰੱਖੀ ਹੈ।
ਉਨ੍ਹਾਂ ਕਿਹਾ ਕਿ ਜਿਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਿਵੇਸ਼ਕਾਂ ਨੂੰ ਲੁਭਾਉਣ ਲਈ ਪੰਜਾਬ ਵਿੱਚ ਨਿਵੇਸ਼ ਸੰਮੇਲਨ ਕਰ ਰਹੇ ਸਨ ਉਸੇ ਸਮੇਂ ਅਜਨਾਲਾ ਵਿੱਚ ਸੰਵਿਧਾਨਿਕ ਸੰਕਟ ਖੜਾ ਹੋ ਗਿਆ।
ਉਨ੍ਹਾਂ ਕਿਹਾ,“ਅਜਨਾਲਾ ਭਾਰਤ-ਪਾਕਿਸਤਾਨ ਬਾਦਲ ਤੋਂ ਬਹੁਤ ਨੇੜੇ ਹੈ ਤੇ ਉਥੇ ਥਾਣੇ ’ਤੇ ਕਬਜ਼ਾ ਕਰ ਲਿਆ ਗਿਆ। ਇਸ ਸਥਿਤੀ ਨੂੰ ਨਿਆਂਇਕ ਨਹੀਂ ਕਿਹਾ ਜਾ ਸਕਦਾ।”
“ਅਜਿਹੀਆਂ ਘਟਨਾਵਾਂ ਕਰਕੇ ਹੀ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਗੱਲ ਕਰਨਾ ਜ਼ਰੂਰੀ ਹੈ।”
ਘਟਨਾਕ੍ਰਮ
- 15 ਫ਼ਰਵਰੀ ਨੂੰ ਇੱਕ ਵਿਅਕਤੀ ਦੀ ਕੁੱਟਮਾਰ ਦੀ ਵੀਡੀਓ ਵਾਇਰਲ ਹੋਈ
- ਵਰਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਅ੍ਰਮਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਕੁੱਟਿਆ ਗਿਆ ਹੈ
- ਵਰਿੰਦਰ ਦੀ ਸ਼ਿਕਾਇਤ ਤੇ ਅਜਨਾਲਾ ਪੁਲਿਸ ਨੇ ਅਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਕੁਝ ਸਾਥੀਆਂ ਖ਼ਿਲਾਫ਼ ਕੁੱਟਮਾਰ ਤੇ ਲੁੱਟਖੋਹ ਦਾ ਪਰਚਾ ਦਰਜ ਕੀਤਾ
- 18 ਫ਼ਰਵਰੀ ਨੂੰ ਅਮ੍ਰਿਤਪਾਲ ਸਿੰਘ ਨੇ ਇੱਕ ਵੀਡੀਓ ਜਾਰੀ ਕਰ ਵੱਡੀ ਕਾਰਵਾਈ ਦੀ ਗੱਲ ਆਖੀ ਸੀ
- 22 ਫ਼ਰਵਰੀ ਨੂੰ ਅਮ੍ਰਿਤਪਾਲ ਸਿੰਘ ਨੇ ਇੱਕ ਪ੍ਰੈਸ ਵਾਰਤਾ ਵਿੱਚ ਕਿਹਾ ਕਿ ਜੇ ਨਿਸ਼ਾਨ ਸਿੰਘ ਨੂੰ ਰਿਹਾਅ ਨਾ ਕੀਤੇ ਗਿਆ ਤਾਂ ਉਹ 23 ਫ਼ਰਵਰੀ ਨੂੰ ਆਪਣੇ ਸਾਥੀਆਂ ਸਮੇਤ ਅਜਨਾਲਾ ਥਾਣੇ ਪਹੁੰਚਕੇ ਗ੍ਰਿਫ਼ਤਾਰੀ ਦੇਣਗੇ
- 23 ਫ਼ਰਵਰੀ ਨੂੰ ਅਮ੍ਰਿਤਪਾਲ ਸਿੰਘ ਵੱਡੀ ਗਿਣਤੀ ਸਮਰਥਕਾਂ ਨਾਲ ਅਜਨਾਲਾ ਥਾਣੇ ਪਹੁੰਚੇ
- ਪੁਲਿਸ ਦੇ ਅਮ੍ਰਿਤਪਾਲ ਦੇ ਸਮਰਥਕਾਂ ਦਰਮਿਆਨ ਝੜਪਾਂ ਵੀ ਹੋਈਆਂ ਤੇ ਦੇਰ ਸ਼ਾਮ ਤੱਕ ਸਥਿਤੀ ਤਣਾਅਪੁਰਣ ਬਣੀ ਰਹੀ
- ਪੁਲਿਸ ਮੁਤਾਬਕ ਉਨ੍ਹਾਂ ਨੇ ਸਬੂਤਾਂ ਦੇ ਬਣਾਅ ’ਤੇ ਤੂਫ਼ਾਨ ਸਿੰਘ ਨੂੰ ਛੱਡਣ ਦਾ ਫ਼ੈਸਲਾ ਕੀਤਾ ਹੈ
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

ਕੌਣ ਹੈ ਅਜੇ ਬੰਗਾ ਜਿਸ ਨੂੰ ਅਮਰੀਕਾ ਨੇ ਵਰਲਡ ਬੈਂਕ ਦਾ ਚੇਅਰਮੈਨ ਬਣਨ ਲਈ ਨਾਮਜ਼ਦ ਕੀਤਾ
NEXT STORY