ਪਿਆਰੇ ਪਾਠਕੋ, ਇਸ ਹਫ਼ਤੇ ਪੰਜਾਬ ਤੇ ਦੁਨੀਆਂ ਵਿੱਚ ਕਈ ਗਤੀਵਿਧੀਆਂ ਹੋਈਆਂ ਹਨ ਜੋ ਅਸੀਂ ਤੁਹਾਡੇ ਤੱਕ ਪਹੁੰਚਾਈਆਂ ਹਨ ਪਰ ਜੇ ਤੁਸੀਂ ਕੋਈ ਕਹਾਣੀ ਮਿਸ ਕੀਤੀ ਹੈ ਤਾਂ ਤੁਸੀਂ ਇੱਥੇ ਪੜ੍ਹ ਸਕਦੇ ਹੋ।
ਅਸੀਂ ਇਸ ਹਫ਼ਤੇ ਦੀਆਂ ਪੰਜ ਅਹਿਮ ਕਹਾਣੀਆਂ ਤੁਹਾਡੇ ਲਈ ਇੱਕੋ ਥਾਂ ''ਤੇ ਲੈ ਕੇ ਆਏ ਹਾਂ।
ਤੁਸੀਂ ਹੇਠਾਂ ਦਿੱਤੇ ਲਿੰਕ ''ਤੇ ਕਲਿੱਕ ਕਰ ਕੇ ਇਹ ਕਹਾਣੀਆਂ ਪੜ੍ਹ ਸਕਦੇ ਹੋ।ਤੁਹਾਨੂੰ ਪਤਾ ਹੈ ਕਿ ਬੀਬੀਸੀ ਪੰਜਾਬੀ ਤੁਹਾਡੇ ਲਈ ਹਰ ਤਰ੍ਹਾਂ ਦੀਆਂ ਖ਼ਬਰਾਂ ਇੱਕ ਵੱਖਰੇ ਅੰਦਾਜ਼ ਵਿੱਚ ਲੈ ਕੇ ਆਉਂਦਾ ਹੈ।
ਇਸ ਹਫ਼ਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਖਾਲਿਸਤਾਨ ਹਮਾਇਤੀ ਅਮ੍ਰਿਤਪਾਲ ਸਿੰਘ ਖਿਲਾਫ਼ ਪੰਜਾਬ ਪੁਲਿਸ ਦੀ ਕਾਰਵਾਈ ਸੁਰਖੀਆਂ ਵਿੱਚ ਰਹੀ। ਅਸੀਂ ਇਸ ਪੂਰੇ ਆਪ੍ਰੇਸ਼ਨ ਨਾਲ ਜੁੜੀਆਂ ਅਹਿਮ ਜਾਣਕਾਰੀਆਂ ਤੁਹਾਨੂੰ ਦੱਸ ਰਹੇ ਹਾਂ।
ਅਮ੍ਰਿਤਪਾਲ ਸਿੰਘ ਕੌਣ ਹਨ, ਪੜ੍ਹਾਈ, ਕੰਮ ਅਤੇ ਪਿਛੋਕੜ ਬਾਰੇ ਜਾਣੋ
ਪੰਜਾਬ ਦੀ ਸਿਆਸਤ ਵਿੱਚ ਪਿਛਲੇ ਕੁਝ ਸਮੇਂ ਤੋਂ ਇੱਕ ਨਾਮ ਚਰਚਾ ਵਿੱਚ ਹੈ। ਇਹ ਨਾਂ ਹੈ ਅਮ੍ਰਿਤਪਾਲ ਸਿੰਘ, ਜੋ ਮਰਹੂਮ ਸੰਦੀਪ ਸਿੰਘ ਉਰਫ਼ ਦੀਪ ਸਿੱਧੂ ਵਲੋਂ ਬਣਾਈ ਗਈ ''ਵਾਰਸ ਪੰਜਾਬ ਦੇ'' ਜਥੇਬੰਦੀ ਦੇ ਨਵੇਂ ਮੁਖੀ ਬਣਾਏ ਗਏ ਸਨ।
ਅਮ੍ਰਿਤਪਾਲ ਸਿੰਘ ਦੀ ''ਵਾਰਸ ਪੰਜਾਬ ਦੇ'' ਮੁਖੀ ਵਜੋਂ ਦਸਤਾਰਬੰਦੀ ਜਥੇਬੰਦੀ ਦੀ ਪਹਿਲੀ ਵਰ੍ਹੇਗੰਢ ਮੌਕੇ 29 ਸਤੰਬਰ 2022 ਨੂੰ ਕੀਤੀ ਗਈ ਸੀ।
ਦਰਅਸਲ ਇਸ ਦਿਨ ਦਮਦਮੀ ਟਕਸਾਲ ਦੇ ਸਾਬਕਾ ਮੁਖੀ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਜਨਮ ਦਿਨ ਵੀ ਸੀ। ਉਨ੍ਹਾਂ ਬਾਰੇ ਵਿਸਥਾਰ ਨਾਲ ਪੜ੍ਹਨ ਲਈ ਕਲਿੱਕ ਕਰੋ।
ਅਮ੍ਰਿਤਪਾਲ ਸਿੰਘ ਦੇ ਪਰਿਵਾਰਕ ਪਿਛੋਕੜ ਬਾਰੇ ਕੀ-ਕੀ ਪਤਾ ਹੈ
ਅਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੇ ਐਤਵਾਰ ਰਾਤ ਪੁਲਿਸ ਸਾਹਮਣੇ ਆਤਮ-ਸਮਰਪਣ ਕੀਤਾ ਹੈ।
ਮੰਨਿਆ ਜਾਂਦਾ ਹੈ ਕਿ ਅਮ੍ਰਿਤਪਾਲ ਦੇ ਪਰਿਵਾਰ ਵਿੱਚੋਂ ਸਭ ਤੋਂ ਨੇੜੇ ਉਨ੍ਹਾਂ ਦੇ ਚਾਚਾ ਹਰਜੀਤ ਸਿੰਘ ਹੀ ਸਨ।
ਪਿਛਲੇ ਦਿਨੀਂ ਬੀਬੀਸੀ ਨਾਲ ਗੱਲਬਾਤ ਦੌਰਾਨ ਹਰਜੀਤ ਸਿੰਘ ਨੇ ਦੱਸਿਆ ਸੀ ਕਿ ਉਨ੍ਹਾਂ ਦਾ ਦੁਬਈ ਵਿੱਚ ਟਰਾਂਸਪੋਰਟ ਦਾ ਕਾਰੋਬਾਰ ਸੀ। ਉਨ੍ਹਾਂ ਦੇ ਪਰਿਵਾਰ ਪਿਛੋਕੜ ਬਾਰੇ ਜਾਣਨ ਲਈ ਕਲਿੱਕ ਕਰੋ।
ਅਮ੍ਰਿਤਪਾਲ ਦੇ ਪੰਜਾਬ ਤੇ ਸਿੱਖ ਮੁੱਦਿਆਂ ਉੱਤੇ 11 ਬਿਆਨ
ਸਿੱਖਾਂ ਲਈ ਵੱਖਰੇ ਰਾਜ ਯਾਨੀ ''ਖਾਲਿਸਤਾਨ'' ਦੀ ਮੰਗ ਕਰਨ ਵਾਲੇ ''ਵਾਰਿਸ ਪੰਜਾਬ ਦੇ'' ਜਥੇਬੰਦੀ ਦੇ ਪ੍ਰਧਾਨ ਅਮ੍ਰਿਤਪਾਲ ਸਿੰਘ ਇੱਕ ਵਾਰ ਫ਼ਿਰ ਤੋਂ ਚਰਚਾ ਵਿੱਚ ਹਨ।
ਆਪਣੇ ਹਾਲ ਹੀ ਵਿੱਚ ਦਿੱਤੇ ਬਿਆਨ ਵਿੱਚ ਅਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਹ ਆਪਣੇ ਆਪ ਨੂੰ ‘ਭਾਰਤੀ ਨਹੀਂ ਮੰਨਦੇ’ ਅਤੇ ਉਹਨਾਂ ਦਾ ‘ਮੌਜੂਦਾ ਪਾਸਪੋਰਟ ਉਹਨਾਂ ਨੂੰ ਭਾਰਤੀ ਨਹੀਂ ਬਣਾ ਦਿੰਦਾ, ਇਹ ਮਹਿਜ਼ ਇੱਕ ਯਾਤਰਾ ਦਸਤਾਵੇਜ਼ ਹੈ।''
ਇਸ ਤਰੀਕੇ ਦੇ ਕਈ ਬਿਆਨ ਹਨ ਜਿਨ੍ਹਾਂ ਬਾਰੇ ਅਮ੍ਰਿਤਪਾਲ ਚਰਚਾ ਵਿੱਚ ਰਹੇ। ਇਸ ਬਾਰੇ ਪੜ੍ਹਨ ਲਈ ਕਲਿੱਕ ਕਰੋ।
ਖ਼ਾਲਿਸਤਾਨ ਦੀ ਮੰਗ ਕਿੰਨੀ ਪੁਰਾਣੀ ਹੈ ਅਤੇ ਇਹ ਕਦੋਂ -ਕਦੋਂ, ਕਿਸ ਰੂਪ ਵਿੱਚ ਉੱਠਦੀ ਰਹੀ ਹੈ
ਅਮ੍ਰਿਤਪਾਲ ਸਿੰਘ ਪੁਰਜ਼ੋਰ ਤਰੀਕੇ ਨਾਲ ਖ਼ਾਲਿਸਤਾਨ ਦੀ ਮੰਗ ਚੁੱਕਣ ਦੇ ਚਲਦਿਆਂ ਵਿਵਾਦਾਂ ਵਿੱਚ ਰਹੇ ਹਨ।
ਅਮ੍ਰਿਤਪਾਲ ਖ਼ਿਲਾਫ਼ ਹੁਣ ਕਈ ਕੇਸ ਦਰਜ ਹਨ ਤੇ ਫ਼ਿਲਹਾਲ ਫਰਾਰ ਹਨ।
ਪਰ ਇੱਥੇ ਕੁਝ ਸਵਾਲ ਸਹਿਜ ਹੀ ਦਿਮਾਗ਼ ਵਿੱਚ ਆ ਜਾਂਦੇ ਹਨ ਕਿ ਆਖ਼ਰ ਖ਼ਾਲਿਸਤਾਨ ਹੈ ਕੀ ਅਤੇ ਪਹਿਲੀ ਵਾਰ ਇਸ ਦੀ ਮੰਗ ਕਦੋਂ ਉੱਠੀ ਸੀ।
ਅਜਿਹੇ ਹੀ ਕੁਝ ਸਵਾਲਾਂ ਦੇ ਜਵਾਬ ਤੁਹਾਨੂੰ ਵਿੱਚ ਦੇਣ ਦੀ ਕੋਸ਼ਿਸ਼ ਕਰ ਰਹੇ ਹਾਂ।
ਅਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ’ਤੇ ਲਾਇਆ ਗਿਆ ਐੱਨਐੱਸਏ ਐਕਟ ਕੀ ਹੈ ਅਤੇ ਇਹ ਕਦੋਂ ਲੱਗਦਾ ਹੈ
ਪੰਜਾਬ ਪੁਲਿਸ ਵੱਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ 5 ਸਾਥੀਆਂ ਖਿਲਾਫ਼ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨਐੱਸਏ) ਲਗਾਇਆ ਗਿਆ ਹੈ।
ਪੁਲਿਸ ਦਾ ਕਹਿਣਾ ਹੈ ਕਿ ਅਮ੍ਰਿਤਪਾਲ ਸਿੰਘ ਹਾਲੇ ਫਰਾਰ ਹਨ ਪਰ ਪੰਜ ਮੁਲਜ਼ਮਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜਿਆ ਗਿਆ ਹੈ।
ਅਮ੍ਰਿਤਪਾਲ ਸਿੰਘ ਦੇ ਵਕੀਲ ਈਮਾਨ ਸਿੰਘ ਖਾਰਾ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਹੈਬਕਸ ਕਾਰਪਸ ਪਟੀਸ਼ਨ ਲਗਾਈ ਹੋਈ ਹੈ।
ਵਿੱਚ ਅਸੀਂ ਦੱਸਾਂਗੇ ਕਿ ਐੱਨਐੱਸਏ ਕੀ ਹੁੰਦਾ ਹੈ, ਇਹ ਕਦੋ ਲੱਗਦਾ ਹੈ ਅਤੇ ਇਸ ਅਧੀਨ ਕਿਸੇ ਇਨਸਾਨ ਨੂੰ ਕਿੰਨਾਂ ਸਮਾਂ ਹਿਰਾਸਤ ਵਿੱਚ ਰੱਖਿਆ ਜਾ ਸਕਦਾ ਹੈ?
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube ''ਤੇ ਜੁੜੋ।)

ਰਮਜ਼ਾਨ ਦੇ ਰੋਜ਼ਿਆਂ ਨਾਲ ਤੁਹਾਡੇ ਸਰੀਰ ''ਤੇ ਕੀ ਅਸਰ ਪੈਂਦਾ ਹੈ?
NEXT STORY