Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Punjab News

    SUN, JUL 27, 2025

    2:31:59 AM

  • food safety team takes 60 food samples in three days

    ਸ਼ਾਬਾਸ਼ - ਫੂਡ ਸੇਫਟੀ ਟੀਮ ਨੇ ਤਿੰਨ ਦਿਨਾਂ 'ਚ 60...

  • power cut

    ਜਲੰਧਰ 'ਚ ਅੱਜ ਲੱਗੇਗਾ ਲੰਬਾ Power Cut, ਇਨ੍ਹਾਂ...

  • candle march held in gurdaspur city on kargil vijay diwas

    ਕਾਰਗਿਲ ਵਿਜੇ ਦਿਵਸ ਸਬੰਧੀ ਗੁਰਦਾਸਪੁਰ ਸ਼ਹਿਰ ਅੰਦਰ...

  • giani raghbir singh

    ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • BBC
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • PK Studios
  • BBC News Punjabi

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2018
  • Aaj Ka Mudda
  • Daily Hukamnama
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • BBC News Punjabi News
  • ਬੈਂਗਲੁਰੂ ਤੋਂ ਫੜੇ ਗਏ ਬਰਗਾੜੀ ਬੇਅਦਬੀ ਕਾਂਡ ਦੇ ਮੁਲਜ਼ਮ ਸੰਦੀਪ ਬਰੇਟਾ ਬਾਰੇ ਪੁਲਿਸ ਰਿਕਾਰਡ ਕੀ ਕਹਿੰਦਾ ਹੈ

ਬੈਂਗਲੁਰੂ ਤੋਂ ਫੜੇ ਗਏ ਬਰਗਾੜੀ ਬੇਅਦਬੀ ਕਾਂਡ ਦੇ ਮੁਲਜ਼ਮ ਸੰਦੀਪ ਬਰੇਟਾ ਬਾਰੇ ਪੁਲਿਸ ਰਿਕਾਰਡ ਕੀ ਕਹਿੰਦਾ ਹੈ

  • Updated: 23 May, 2023 08:04 PM
BBC News Punjabi
bbc news
  • Share
    • Facebook
    • Tumblr
    • Linkedin
    • Twitter
  • Comment

ਡੇਰਾ ਸੱਚਾ ਸੌਦਾ ਸਿਰਸਾ ਦੇ ਪੈਰੋਕਾਰ ਤੇ ਬਰਗਾੜੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਬੇਅਦਬੀ ਨਾਲ ਜੁੜੇ ਮਾਮਲਿਆਂ ਵਿੱਚ ਕਥਿਤ ਮੁਲਜ਼ਮ ਸੰਦੀਪ ਬਰੇਟਾ ਨੂੰ ਬੈਂਗਲੁਰੂ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ।

ਬਰਗਾੜੀ ਬੇਅਦਬੀ ਕੇਸ ਵਿੱਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਵੀ ਮੁਲਜ਼ਮ ਹਨ ਜੋ ਇਸ ਸਮੇਂ ਕਤਲ ਅਤੇ ਬਲਾਤਕਾਰ ਦੇ ਕੇਸਾਂ ਵਿੱਚ ਹਰਿਆਣਾ ਦੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ।

ਸੰਦੀਪ ਉਨ੍ਹਾਂ ਤਿੰਨ ਮੁਲਜ਼ਮਾਂ ਵਿੱਚੋਂ ਇੱਕ ਸੀ ਜੋ 2018 ਤੋਂ ਪੁਲਿਸ ਵੱਲੋਂ ਭਗੌੜੇ ਕਰਾਰ ਦਿੱਤੇ ਗਏ ਸਨ ਜਦਕਿ ਉਸ ਦੇ ਦੋ ਹੋਰ ਸਾਥੀ ਹਰਸ਼ ਧੂਰੀ ਅਤੇ ਪਰਦੀਪ ਕਲੇਰ ਅਜੇ ਵੀ ਫਰਾਰ ਹਨ।

ਬਰਗਾੜੀ ਬੇਅਦਬੀ ਮਾਮਲੇ ਵਿੱਚ ਫਰੀਦਕੋਟ ਦੀ ਅਦਾਲਤ ਨੇ ਇਨ੍ਹਾਂ ਤਿੰਨਾਂ ਨੂੰ ਭਗੌੜਾ ਕਰਾਰ ਦਿੱਤਾ ਹੋਇਆ ਹੈ। ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਲੁੱਕ ਆਊਟ ਸਰਕੂਲਰ ਵੀ ਜਾਰੀ ਕੀਤਾ ਹੋਇਆ ਸੀ।

ਬਠਿੰਡਾ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ ਐੱਸਪੀਐੱਸ ਪਰਮਾਰ ਨੇ ਬੀਬੀਸੀ ਨਿਊਜ਼ ਨੂੰ ਦੱਸਿਆ ਕਿ ਸਾਨੂੰ ਸੰਦੀਪ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਸੂਚਨਾ ਮਿਲੀ ਹੈ।

ਪਰਮਾਰ ਬਰਗਾੜੀ ਅਤੇ ਬੇਅਦਬੀ ਦੇ ਹੋਰ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਵੀ ਹਨ।

ਉਨ੍ਹਾਂ ਨੇ ਦੱਸਿਆ, "ਅਸੀਂ ਉਸ ਨੂੰ ਪੰਜਾਬ ਵਾਪਸ ਲਿਆਉਣ ਲਈ ਆਪਣੀ ਟੀਮ ਬੈਂਗਲੁਰੂ ਭੇਜ ਦਿੱਤੀ ਹੈ।"

ਪੰਜਾਬ ਪੁਲਿਸ ਨੇ ਟਵੀਟ ਕੀਤਾ, "ਬਰਗਾੜੀ ਬੇਅਦਬੀ ਮਾਮਲਿਆਂ ਵਿੱਚ ਭਗੌੜਾ ਕਰਾਰ ਦਿੱਤੇ ਗਏ ‘ਸੰਦੀਪ ਬਰੇਟਾ’ ਨੂੰ ਪੰਜਾਬ ਪੁਲਿਸ ਵੱਲੋਂ ਜਾਰੀ ਲੁਕਆਊਟ ਨੋਟਿਸ ਦੇ ਤਹਿਤ ਅੱਜ ਬੈਂਗਲੁਰੂ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ।"

"ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਨ ਅਤੇ ਪੁਲਿਸ ਰਿਮਾਂਡ ’ਤੇ ਲੈ ਕੇ ਪੁੱਛ-ਪੜਤਾਲ ਕਰਨ ਲਈ ਪੁਲਿਸ ਪਾਰਟੀ ਭੇਜੀ ਗਈ।"

ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਸੰਦੀਪ ਦੀ ਗ੍ਰਿਫਤਾਰੀ ਨਾਲ ਬੇਅਦਬੀ ਕੇਸਾਂ ਵਿੱਚ ਹੋਰ ਅਹਿਮ ਖੁਲਾਸੇ ਹੋਣਗੇ।

ਕੌਣ ਹੈ ਸੰਦੀਪ ਬਰੇਟਾ?

ਸੰਦੀਪ ਬਰੇਟਾ ਡੇਰਾ ਸੱਚਾ ਸੌਦਾ ਸਿਰਸਾ ਦੀ 45 ਮੈਂਬਰੀ ਰਾਸ਼ਟਰੀ ਕਮੇਟੀ ਦਾ ਮੈਂਬਰ ਸੀ।

ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੰਦੀਪ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਬਰੇਟਾ ਕਸਬੇ ਨਾਲ ਸਬੰਧਤ ਹੈ ਅਤੇ ਉਸ ਦਾ ਪਰਿਵਾਰ ਡੇਰਾ ਸੱਚਾ ਸੌਦਾ ਦਾ ਪੈਰੋਕਾਰ ਹੈ।

ਬਾਅਦ ਵਿੱਚ ਉਹ ਡੇਰੇ ਦਾ ਸੀਨੀਅਰ ਆਗੂ ਬਣ ਗਿਆ ਅਤੇ ਡੇਰੇ ਦੇ ਮਾਮਲਿਆਂ ਉਸਦੀ ਪੂਰੀ ਪੁੱਛ ਪੜਤਾਲ ਸੀ।

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਗਰੋਂ ਸਿੱਖ ਸੜਕਾਂ ''ਤੇ ਉਤਰ ਆਏ ਸਨ ਅਤੇ ਪ੍ਰਦਰਸ਼ਨ ਹੋਏ
EPA
ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਗਰੋਂ ਲੋਕ ਸੜਕਾਂ ''ਤੇ ਉਤਰ ਆਏ ਸਨ ਅਤੇ ਪ੍ਰਦਰਸ਼ਨ ਹੋਏ

ਬਰਗਾੜੀ ਤੇ ਹੋਰ ਬੇਅਦਬੀ ਮਾਮਲਿਆਂ ''ਚ ਸੰਦੀਪ ਬਰੇਟਾ ਦੀ ਭੂਮਿਕਾ?

ਤਤਕਾਲੀ ਐੱਸਆਈਟੀ ਮੁਖੀ ਆਈਜੀ ਰਣਬੀਰ ਸਿੰਘ ਖਟੜਾ ਵੱਲੋਂ ਕੀਤੀ ਗਈ ਐੱਸਆਈਟੀ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਡੇਰਾ ਸੱਚਾ ਸੌਦਾ ਸਿਰਸਾ ਦੀ ਕੌਮੀ ਕਮੇਟੀ ਦੇ ਮੈਂਬਰ ਹਰਸ਼ ਧੂਰੀ, ਪਰਦੀਪ ਕਲੇਰ ਅਤੇ ਸੰਦੀਪ ਬਰੇਟਾ ਨੇ ਹੋਰ ਮੁਲਜ਼ਮਾਂ ਨੂੰ ਬੇਅਦਬੀ ਕਰਨ ਦੇ ਨਿਰਦੇਸ਼ ਦਿੱਤੇ ਸਨ।

''''ਸੰਦੀਪ, ਪ੍ਰਦੀਪ ਅਤੇ ਹਰਸ਼ ਫਰੀਦਕੋਟ ਦੇ ਕਸਬੇ ਬਰਗਾੜੀ, ਮੋਗਾ ਦੇ ਪਿੰਡ ਮੱਲਕੇ ਅਤੇ ਬਠਿੰਡਾ ਦੇ ਕਸਬੇ ਗੁਰੂਸਰ ਭਗਤਾ ਵਿੱਚ 2015 ਵਿੱਚ ਹੋਈਆਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵਿੱਚ ਕਥਿਤ ਤੌਰ ''ਤੇ ਸ਼ਾਮਲ ਯੋਜਨਾਕਾਰਾਂ ਅਤੇ ਅੰਜਾਮ ਦੇਣ ਵਾਲਿਆਂ ਵਿਚਕਾਰ ਮੁੱਖ ਕੜੀ ਸਨ।''''

ਜਾਂਚ ਵਿੱਚ ਆਈਜੀ ਰਣਬੀਰ ਸਿੰਘ ਖਟੜਾ ਨੇ ਦੱਸਿਆ ਕਿ ਸਿੱਖ ਜਥੇਬੰਦੀਆਂ ਅਤੇ ਪ੍ਰਚਾਰਕ ਡੇਰੇ ਦੀਆਂ ਨਾਮ ਚਰਚਾ ਅਤੇ ਡੇਰਾ ਮੁਖੀ ਦੀ ਫਿਲਮ ਦਾ ਵਿਰੋਧ ਕਰ ਰਹੇ ਸਨ।

''''ਇਸ ਦਾ ਬਦਲਾ ਲੈਣ ਲਈ ਹਰਸ਼ ਧੂਰੀ, ਪਰਦੀਪ ਕਲੇਰ ਅਤੇ ਸੰਦੀਪ ਬਰੇਟਾ ਨੇ ਬਰਗਾੜੀ ਬੇਅਦਬੀ ਦੇ ਮੁੱਖ ਮੁਲਜ਼ਮ ਮੋਹਿੰਦਰ ਪਾਲ ਬਿੱਟੂ ਨਾਲ ਡੇਰੇ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਬਲਜੀਤ ਸਿੰਘ ਦਾਦੂਵਾਲ ''ਤੇ ਹਮਲਾ ਕਰਨ ਦੀ ਯੋਜਨਾ ਬਾਰੇ ਚਰਚਾ ਕੀਤੀ ਸੀ।''''

ਜਾਂਚ ਵਿੱਚ ਕਿਹਾ ਗਿਆ ਹੈ, “ਹਾਲਾਂਕਿ ਜਦੋਂ ਡੇਰੇ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਵਿੱਚ ਦਾਦੂਵਾਲ ''ਤੇ ਹਮਲਾ ਕਰਨ ਦੀ ਯੋਜਨਾ ਬਾਰੇ ਚਰਚਾ ਕੀਤੀ ਗਈ ਤਾਂ ਮੈਂਬਰਾਂ ਨੇ ਇਤਰਾਜ਼ ਪ੍ਰਗਟਾਇਆ ਅਤੇ ਇਹ ਯੋਜਨਾ ਟਾਲ ਦਿੱਤੀ ਗਈ।"

"ਇਸ ਤੋਂ ਬਾਅਦ, ਉਨ੍ਹਾਂ ਨੇ ਸਿੱਖ ਪ੍ਰਚਾਰਕਾਂ ਨੂੰ ਸਬਕ ਸਿਖਾਉਣ ਲਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਯੋਜਨਾ ਬਣਾਈ।"

ਇਸ ਵਿੱਚ ਅੱਗੇ ਕਿਹਾ ਗਿਆ ਹੈ ਕਿ ਮਹਿੰਦਰ ਪਾਲ ਬਿੱਟੂ ਨੇ ਸੁਖਜਿੰਦਰ ਉਰਫ਼ ਸੰਨੀ ਅਤੇ ਰਣਦੀਪ ਉਰਫ਼ ਨੀਲਾ ਰਾਹੀਂ ਗੁਰੂ ਗ੍ਰੰਥ ਸਾਹਿਬ ਦੀ ਬੀੜ ਚੋਰੀ ਕਰਨ ਦੀ ਯੋਜਨਾ ਬਣਾਈ ਸੀ।

''''ਬਿੱਟੂ ਨੇ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਹੈੱਡਕੁਆਰਟਰ ਵਿਖੇ ਧੂਰੀ, ਬਰੇਟਾ ਅਤੇ ਕਲੇਰ ਨਾਲ ਯੋਜਨਾ ਬਾਰੇ ਚਰਚਾ ਕੀਤੀ। ਫਿਰ, ਮੋਹਿੰਦਰ ਪਾਲ ਬਿੱਟੂ ਨੇ ਬੇਅਦਬੀ ਨੂੰ ਕਥਿਤ ਤੌਰ ''ਤੇ ਬਰਗਾੜੀ ਵਿਖੇ ਆਪਣੇ ਸਾਥੀਆਂ ਨਾਲ ਮਿਲ ਕੇ ਅੰਜਾਮ ਦਿੱਤਾ ਸੀ।''''

ਐੱਸਆਈਟੀ ਵੱਲੋਂ ਕੀਤੀ ਜਾਂਚ ਮੁਤਾਬਕ ਗੁਰੂਸਰ ਭਗਤਾ ਕੇਸ ਵਿੱਚ ਹਰਸ਼ ਧੂਰੀ, ਸੰਦੀਪ ਬਰੇਟਾ ਅਤੇ ਪਰਦੀਪ ਕਲੇਰ ਨੇ ਕਥਿਤ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੱਤਰੇ (ਜਿਸ ਨੂੰ ਸਿੱਖ ਸੰਗਤ ਅੰਗ ਮੰਨਦੀ ਹੈ), ਉਨ੍ਹਾਂ ਦੀ ਬੇਅਦਬੀ ਲਈ ਡੇਰਾ ਸਿਰਸਾ ਦੀ 45 ਮੈਂਬਰੀ ਸੂਬਾ ਕਮੇਟੀ ਦੇ ਮੈਂਬਰ ਜਤਿੰਦਰਬੀਰ ਅਰੋੜਾ ਨੂੰ ਸੌਂਪੇ ਸਨ।

''''ਅਰੋੜਾ ਨੇ ਕਥਿਤ ਤੌਰ ''ਤੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਭਗਤਾ ਭਾਈ ਕਾ ਦੇ ਰਹਿਣ ਵਾਲੇ ਸੁਖਮੰਦਰ ਸਿੰਘ, ਕੁਲਦੀਪ ਸਿੰਘ ਅਤੇ ਦਲਜੀਤ ਸਿੰਘ ਦੀ ਮਦਦ ਨਾਲ ਇਸ ਘਟਨਾ ਨੂੰ ਅੰਜਾਮ ਦਿੱਤਾ ਸੀ।''''

ਜਾਂਚ ਵਿੱਚ ਦੱਸਿਆ ਗਿਆ ਹੈ ਕਿ ਹਰਸ਼ ਧੂਰੀ, ਸੰਦੀਪ ਬਰੇਟਾ ਅਤੇ ਪਰਦੀਪ ਕਲੇਰ ਨੇ ਪਿੰਡ ਮੱਲਕੇ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਸਾਜ਼ਿਸ਼ ਰਚੀ ਸੀ।

ਪਿੰਡ ਬੁਰਜ ਜਵਾਹਰਕੇ
BBC
ਪਿੰਡ ਬੁਰਜ ਜਵਾਹਰਕੇ ਦੇ ਗੁਰਦੁਆਰੇ ਤੋਂ ਸ਼ੁਰੂ ਹੋਇਆ ਮਾਮਲਾ ਪੰਜਾਬ ਦੀ ਸਿਆਸਤ ਅਤੇ ਸਮਾਜ ਵਿੱਚ ਇੱਕ ਸੰਵੇਦਨਸ਼ੀਲ ਰੂਪ ਧਾਰਨ ਕਰ ਗਿਆ

ਡੇਰੇ ਨੇ ਕੀ ਕਿਹਾ

ਡੇਰੇ ਦੇ ਸੀਨੀਅਰ ਆਗੂ ਹਰਚਰਨ ਸਿੰਘ ਨੇ ਕਿਹਾ ਕਿ ਅਜੇ ਉਹ ਸੰਦੀਪ ਦੀ ਗ੍ਰਿਫ਼ਤਾਰੀ ਬਾਰੇ ਕੁਝ ਨਹੀਂ ਕਹਿਣਾ ਚਾਹੁੰਦੇ। ਜਦੋਂ ਉਸ ਨੂੰ ਇੱਥੇ ਪੰਜਾਬ ਲਿਆਂਦਾ ਜਾਵੇਗਾ, ਉਦੋਂ ਹੀ ਉਸ ਬਾਰੇ ਕੁਝ ਕਿਹਾ ਜਾ ਸਕਦਾ ਹੈ।

ਉਨ੍ਹਾਂ ਨੇ ਕਿਹਾ, "ਰਹੀ ਗੱਲ ਬੇਅਦਬੀ ਦੀ ਤਾਂ ਇਸ ''ਤੇ ਸਾਡਾ ਸਟੈਂਡ ਪਹਿਲਾਂ ਹੀ ਸਪੱਸ਼ਟ ਹੈ ਕਿ ਇਹ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਮਨਘੜਤ ਕਹਾਣੀਆਂ ਬਣਾਈਆਂ ਜਾ ਰਹੀਆਂ ਹਨ। ਡੇਰੇ ਦਾ ਕਦੇ ਵੀ ਕਿਸੇ ਵੀ ਬੇਅਦਬੀ ਵਿੱਚ ਕੋਈ ਰੋਲ ਨਹੀਂ ਰਿਹਾ।"

ਬੀਬੀਸੀ
BBC

ਬੇਅਦਬੀ ਕਾਂਡ- ਕਦੋਂ ਕੀ ਹੋਇਆ?

1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੀ ਬੀੜ ਕੋਟਕਪੂਰਾ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਲਾਪਤਾ ਹੋਈ।

25 ਸਤੰਬਰ 2015 ਨੂੰ ਬਰਗਾੜੀ ਦੇ ਗੁਰਦੁਆਰਾ ਸਾਹਿਬ ਦੇ ਕੋਲ ਪੋਸਟਰ ਲਗਾ ਕੇ ਮਾੜੀ ਭਾਸ਼ਾ ਵਰਤੀ ਗਈ। ਪੋਸਟਰਾਂ ਵਿੱਚ ਚੋਰੀ ਹੋਏ ਸਰੂਪਾਂ ਵਿੱਚ ਡੇਰਾ ਸਿਰਸਾ ਦਾ ਹੱਥ ਹੋਣ ਦਾ ਦਾਅਵਾ ਕੀਤਾ ਗਿਆ ਤੇ ਸਿੱਖ ਸੰਸਥਾਵਾਂ ਨੂੰ ਖੁੱਲੀ ਚੁਣੌਤੀ ਦਿੱਤੀ ਗਈ।

12 ਅਕਤੂਬਰ 2015 - ਗੁਰੂ ਗ੍ਰੰਥ ਸਾਹਿਬ ਦੇ ਅੰਗ ਫਰੀਦਕੋਟ ਦੇ ਬਰਗਾੜੀ ਪਿੰਡ ਵਿੱਚੋਂ ਮਿਲੇ।

14 ਅਕਤੂਬਰ 2015 - ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਦੋਸ਼ੀਆਂ ਦੀ ਗ੍ਰਿਫਤਾਰੀ ਨੂੰ ਲੈ ਕੇ ਕੋਟਕਪੂਰਾ ''ਚ ਸਿੱਖ ਜਥੇਬੰਦਆਂ ਨੇ ਰੋਸ ਮੁਜ਼ਾਹਰਾ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਪੁਲਿਸ ਨੇ ਲੋਕਾਂ ਉੱਤੇ ਲਾਠੀਚਾਰਜ ਕੀਤਾ।

ਇਸੇ ਦਿਨ ਬਹਿਬਲ ਕਲਾਂ ਵਿੱਚ ਸਿੱਖਾਂ ਅਤੇ ਪੁਲਿਸ ਵਿਚਾਲੇ ਹੋਈ ਝੜਪ ''ਚ ਪੁਲਿਸ ਵੱਲੋਂ ਚਲਾਈ ਗਈ ਗੋਲੀ ਵਿੱਚ ਦੋ ਸਿੱਖ ਨੌਜਵਾਨਾਂ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੋਤ ਹੋ ਗਈ ।

ਇਸ ਮਾਮਲੇ ਨਾਲ ਜੁੜੇ ਇੱਕ ਮੁਲਜ਼ਮ ਮਹਿੰਦਰ ਬਿੱਟੂ ਦਾ ਜੂਨ 2019 ਵਿੱਚ ਜੇਲ੍ਹ ਵਿੱਚ ਕਤਲ ਕਰ ਦਿੱਤਾ ਗਿਆ ਸੀ।

18 ਅਕਤੂਬਰ 2015 - ਤਤਕਾਲੀ ਅਕਾਲੀ ਭਾਜਪਾ ਸਰਕਾਰ ਨੇ ਏਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਦੀ ਅਗਵਾਈ ਵਿੱਚ ਐਸਆਈਟੀ ਕਾਇਮ ਕੀਤੀ।

26 ਅਕਤੂਬਰ 2015 - ਪੰਜਾਬ ਸਰਕਾਰ ਵੱਲੋਂ ਸਾਰੇ ਮਾਮਲੇ ਦੀ ਜਾਂਚ ਸੀਬੀਆਈ ਦੇ ਹਵਾਲੇ ਕਰ ਦਿੱਤੀ ਗਈ।

30 ਜੂਨ 2016 -ਪੰਜਾਬ ਸਰਕਾਰ ਵੱਲੋਂ ਕਾਇਮ ਕੀਤੇ ਗਏ ਜੋਰਾ ਸਿੰਘ ਕਮਿਸ਼ਨ ਨੇ ਆਪਣੀ ਰਿਪੋਰਟ ਸਰਕਾਰ ਨੂੰ ਸੌਂਪੀ।

14 ਅਪ੍ਰੈਲ 2017- ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਵਿੱਚ ਜਾਂਚ ਕਮਿਸ਼ਨ ਬਿਠਾਇਆ।

30 ਜੂਨ 2017 - ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਆਪਣੀ ਰਿਪੋਰਟ ਸਰਕਾਰ ਨੂੰ ਸੌਂਪੀ।

28 ਅਗਸਤ 2018 - ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਪੰਜਾਬ ਵਿਧਾਨ ਸਭਾ ਵਿੱਚ ਰੱਖੀ ਗਈ।

10 ਸਤੰਬਰ 2018 - ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਪੁਲਿਸ ਕਾਰਵਾਈ ਦੀ ਜਾਂਚ ਲਈ ਏਡੀਜੀਪੀ ਪ੍ਰਬੋਦ ਕੁਮਾਰ ਦੀ ਅਗਵਾਈ ਵਿੱਚ ਐਸਆਈਟੀ ਕਾਇਮ ਕੀਤੀ ਗਈ।

9 ਦਸੰਬਰ 2018 - ਸਰਬੱਤ ਖਾਲਸਾ ਵੱਲੋਂ ਥਾਪੇ ਗਏ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਧਿਆਨ ਸਿੰਘ ਮੰਡ ਨੇ ਕਿਹਾ ਕਿ ਬਰਗਾੜੀ ਦਾ ਇਹ ਮੋਰਚਾ ਖ਼ਤਮ ਹੋਇਆ।

ਬੀਬੀਸੀ
BBC

ਕੀ ਹੈ ਬਰਗਾੜੀ, ਬੇਅਦਬੀ ਕੇਸ ?

12 ਅਕਤੂਬਰ 2015 ਨੂੰ ਬਰਗਾੜੀ ਪਿੰਡ ਦੀਆਂ ਗਲੀਆਂ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਪੱਤਰੇ ਖਿਲਰੇ ਹੋਏ ਮਿਲੇ।

ਇਹ ਪੱਤਰੇ 1 ਜੂਨ 2015 ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਚੋਰੀ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੀੜ ਦੇ ਸਨ।

ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਤਤਕਾਲੀ ਪੁਲਿਸ ਡਿਪਟੀ ਇੰਸਪੈਕਟਰ ਜਨਰਲ ਰਣਬੀਰ ਸਿੰਘ ਖਟੜਾ ਦੀ ਅਗਵਾਈ ਹੇਠ ਬਰਗਾੜੀ ਬੇਅਦਬੀ ਮਾਮਲੇ ਵਿੱਚ 7 ਡੇਰਾ ਸਿਰਸਾ ਸਮਰਥਕਾਂ ਨੂੰ ਜੂਨ 2018 ਵਿੱਚ ਗ੍ਰਿਫ਼ਤਾਰ ਕੀਤਾ ਸੀ।

ਇਹਨਾਂ ਵਿੱਚ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਮੈਂਬਰ ਮਹਿੰਦਰਪਾਲ ਸਿੰਘ ਬਿੱਟੂ, ਸ਼ਕਤੀ ਸਿੰਘ, ਸੁਖਜਿੰਦਰ ਅਤੇ ਹੋਰ ਡੇਰਾ ਪ੍ਰੇਮੀ ਕਥਿਤ ਤੌਰ ਉੱਤੇ ਸ਼ਾਮਲ ਸਨ।

ਬਿੱਟੂ ਨੂੰ ਬਾਅਦ ਵਿੱਚ ਨਾਭਾ ਜੇਲ੍ਹ ਵਿੱਚ ਮਾਰ ਦਿੱਤਾ ਗਿਆ ਸੀ ਜਦਕਿ ਇੱਕ ਹੋਰ ਮੁਲਜ਼ਮ ਪਰਦੀਪ ਸਿੰਘ ਦਾ ਪਿਛਲੇ ਸਾਲ ਕੋਟਕਪੂਰਾ ਵਿੱਚ ਕਤਲ ਕਰ ਦਿੱਤਾ ਗਿਆ।

ਏਡੀਜੀਪੀ ਐੱਸਪੀਐੱਸ ਪਰਮਾਰ ਦੀ ਅਗਵਾਈ ਵਾਲੀ ਐੱਸਆਈਟੀ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਅਤੇ ਹੋਰ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ ਜਦਕਿ ਚੰਡੀਗੜ੍ਹ ਅਦਾਲਤ ਵਿੱਚ ਇਸ ਕੇਸ ਦੀ ਸੁਣਵਾਈ ਚੱਲ ਰਹੀ ਹੈ।

ਧਰਨੇ ਉੱਤੇ ਬੈਠੇ ਲੋਕ
BBC
ਬੇਅਦਬੀ ਮਾਮਲੇ ਵਿੱਚ ਇਨਸਾਫ਼ ਲਈ ਧਰਨੇ ਉੱਤੇ ਬੈਠੇ ਲੋਕ (ਫਾਈਲ ਫੋਟੋ)

ਗੁਰੂਸਰ ਭਗਤਾ ਬੇਅਦਬੀ ਕੇਸ

20 ਅਕਤੂਬਰ 2015 ਨੂੰ ਬਠਿੰਡਾ ਦੇ ਪਿੰਡ ਗੁਰੂਸਰ ਭਗਤਾ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਸੀ।

2018 ਵਿੱਚ ਤਤਕਾਲੀ ਡੀਆਈਜੀ ਰਣਬੀਰ ਸਿੰਘ ਖਟੜਾ ਦੀ ਐਸਆਈਟੀ ਨੇ ਗੁਰੂਸਰ ਭਗਤਾ ਕੇਸ ਵਿੱਚ ਡੇਰਾ ਪੈਰੋਕਾਰ ਜਤਿੰਦਰਵੀਰ ਅਰੋੜਾ ਨੂੰ ਪੰਜ ਹੋਰ ਡੇਰਾ ਪੈਰੋਕਾਰਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ।

ਪਿੰਡ ਮੱਲਕੇ ਬੇਅਦਬੀ ਕੇਸ

5 ਨਵੰਬਰ 2015 ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਮੱਲਕੇ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਵਾਪਰੀ ਸੀ।

ਪੁਲਿਸ ਨੇ ਮੱਲਕੇ ਬੇਅਦਬੀ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਦੇ ਪੈਰੋਕਾਰ ਪ੍ਰਿਥੀ ਸਿੰਘ ਅਤੇ ਚਾਰ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ।

7 ਜੁਲਾਈ, 2022 ਨੂੰ ਬਾਘਾਪੁਰਾਣਾ ਦੀ ਅਦਾਲਤ ਨੇ ਡੇਰਾ ਪੈਰੋਕਾਰ ਪ੍ਰਿਥਵੀ ਸਿੰਘ, ਮਿੱਠੂ ਸਿੰਘ ਮਾਨ ਅਤੇ ਅਮਰਦੀਪ ਸਿੰਘ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਦੋਸ਼ੀ ਠਹਿਰਾਇਆ ਅਤੇ 3 ਸਾਲ ਦੀ ਸਜ਼ਾ ਸੁਣਾਈ।

(ਬੀਬੀਸੀ ਪੰਜਾਬੀ ਨਾਲ , , ਅਤੇ ''ਤੇ ਜੁੜੋ)


  • bbc news punjabi

ਗੁਰਬਾਣੀ ਦੇ ਲਾਈਵ ਪ੍ਰਸਾਰਣ ਨੂੰ ਲੈ ਕੇ ਐੱਸਜੀਪੀਸੀ ਪ੍ਰਧਾਨ ਤੇ ਸੀਐੱਮ ਮਾਨ ਆਹਮੋ-ਸਾਹਮਣੇ, ''ਗੁਰਬਾਣੀ...

NEXT STORY

Stories You May Like

  • bbc news
    ਬਾਦਲ ਪਿੰਡ ਤੋ ਉੱਠ ਕੇ ਕਾਰੋਬਾਰੀ ਬਣੇ ਨਰੋਤਮ ਢਿੱਲੋਂ ਦੇ ਕਤਲ ਬਾਰੇ ਹੁਣ ਤੱਕ ਕੀ ਖੁਲਾਸੇ ਹੋਏ
  • bbc news
    ਬ੍ਰਿਟੇਨ ਦਾ ਸ਼ਾਹੀ ਪਰਿਵਾਰ: ਕਿੰਗ ਦੀਆਂ ਕੀ ਜ਼ਿੰਮੇਵਾਰੀਆਂ ਹੁੰਦੀਆਂ ਹਨ
  • bbc news
    ਹੀਰਾਮੰਡੀ: ਲਾਹੌਰ ਦੇ ਇਸ ‘ਸ਼ਾਹੀ ਮੁੱਹਲੇ’ ਦਾ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਮਗਰੋਂ ਕਿਵੇਂ ਬਦਲਿਆ ਨਾਮ
  • bbc news
    ਚੰਡੀਗੜ੍ਹ ਮੇਅਰ ਦੀ ਚੋਣ ’ਤੇ ਸੁਪਰੀਮ ਕੋਰਟ ਨੇ ਕਿਹਾ, ‘ਇਹ ਲੋਕਤੰਤਰ ਦਾ ਮਜ਼ਾਕ ਹੈ, ਲੋਕਤੰਤਰ ਦਾ ਕਤਲ ਹੈ’
  • bbc news
    ਕਿੰਗ ਚਾਰਲਸ ਨੂੰ ਕੈਂਸਰ: ਹੁਣ ਤੱਕ ਜੋ ਗੱਲਾਂ ਸਾਨੂੰ ਪਤਾ ਹਨ
  • bbc news
    ਪਾਕਿਸਤਾਨ ਦਾ ਉਹ ਇਲਾਕਾ ਜਿੱਥੇ ਔਰਤਾਂ ਨੂੰ ਵੋਟ ਪਾਉਣ ਲਈ ਮਰਦਾਂ ਦੀ ਇਜਾਜ਼ਤ ਲੈਣੀ ਪੈਂਦੀ ਹੈ
  • bbc news
    ਐੱਗ ਫਰੀਜ਼ਿੰਗ ਕੀ ਹੈ ਜਿਸ ਰਾਹੀਂ ਤੁਸੀਂ ਵੱਡੀ ਉਮਰੇ ਮਾਂ ਬਣ ਸਕਦੇ ਹੋ ਤੇ ਇਹ ਕਿਵੇਂ ਆਈਵੀਐੱਫ ਤੋਂ ਬਿਹਤਰ ਹੈ
  • bbc news
    ਜਾਅਲੀ ਮਾਰਕਸ਼ੀਟ ਨਾਲ ਲਿਆ ਐੱਮਬੀਬੀਐੱਸ ''ਚ ਦਾਖ਼ਲਾ ਤੇ 43 ਸਾਲ ਕੀਤੀ ਡਾਕਟਰੀ
  • power cut
    ਜਲੰਧਰ 'ਚ ਅੱਜ ਲੱਗੇਗਾ ਲੰਬਾ Power Cut, ਇਨ੍ਹਾਂ ਇਲਾਕਿਆਂ ’ਚ ਰਹੇਗੀ ਬਿਜਲੀ ਬੰਦ
  • weather for punjab till july 27 28 29 and 30
    ਪੰਜਾਬ 'ਚ 27,28,29 ਤੇ 30 ਨੂੰ ਬਦਲ ਰਿਹਾ ਮੌਸਮ, ਪੜ੍ਹੋ Weather Update
  • commissionerate police jalandhar
    ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਨਸ਼ਿਆ ਖ਼ਿਲਾਫ਼ ਮੁਹਿੰਮ ਜਾਰੀ: ਮਕਸਦ ਜਲੰਧਰ ਨੂੰ...
  • punjab who had come to visit mata in chintpurni temple
    ਚਿੰਤਪੂਰਨੀ ਮੰਦਰ 'ਚ ਦਰਸ਼ਨਾਂ ਲਈ ਆਏ ਪੰਜਾਬ ਦੇ ਸ਼ਰਧਾਲੂ ਦੀ ਮੌਤ
  • kulwant singh pca resign
    'ਆਪ' ਵਿਧਾਇਕ ਨੇ PCA ਤੋਂ ਦਿੱਤਾ ਅਸਤੀਫ਼ਾ! ਦੁਬਾਰਾ ਹੋਵੇਗੀ ਚੋਣ
  • punjab weather update
    ਪੰਜਾਬੀਆਂ ਨੂੰ ਫ਼ਿਰ ਸਤਾਉਣ ਲੱਗੀ ਹੁੰਮਸ ਭਰੀ ਗਰਮੀ! ਜਾਣੋ ਕਦੋਂ ਪਵੇਗਾ ਮੀਂਹ
  • 21 police officers honored
    “ਯੁੱਧ ਨਸ਼ਿਆਂ ਵਿਰੁੱਧ” ‘ਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ 21 ਪੁਲਸ ਅਧਿਕਾਰੀਆਂ ਦਾ...
  • age limit for recruitment in group d increased punjab cabinet
    ਪੰਜਾਬ ਕੈਬਨਿਟ ਦੀ ਹੋਈ ਅਹਿਮ ਮੀਟਿੰਗ, ਲਏ ਗਏ ਵੱਡੇ ਫ਼ੈਸਲੇ, ਗਰੁੱਪ D 'ਚ ਭਰਤੀ...
Trending
Ek Nazar
heavy rains in  western punjab

ਲਹਿੰਦੇ ਪੰਜਾਬ 'ਚ ਭਾਰੀ ਮੀਂਹ, ਹੁਣ ਤੱਕ 266 ਲੋਕਾਂ ਦੀ ਮੌਤ

3870 nasa employees resigned

ਨਾਸਾ ਦੇ 3,870 ਕਰਮਚਾਰੀਆਂ ਨੇ ਦਿੱਤਾ ਅਸਤੀਫ਼ਾ!

weather for punjab till july 27 28 29 and 30

ਪੰਜਾਬ 'ਚ 27,28,29 ਤੇ 30 ਨੂੰ ਬਦਲ ਰਿਹਾ ਮੌਸਮ, ਪੜ੍ਹੋ Weather Update

flights bans over conflict zones with thailand

ਥਾਈਲੈਂਡ ਨਾਲ ਟਕਰਾਅ ਵਾਲੇ ਖੇਤਰਾਂ 'ਤੇ ਉਡਾਣਾਂ 'ਤੇ ਪਾਬੰਦੀ

after heavy rain red alert issued in china

ਭਾਰੀ ਬਾਰਿਸ਼ ਮਗਰੋਂ ਹੜ੍ਹ ਦਾ ਖਦਸਾ, ਰੈੱਡ ਅਲਰਟ ਜਾਰੀ

heathrow airport passengers

ਅੱਗ ਲੱਗਣ ਦੀ ਸੂਚਨਾ ਮਗਰੋਂ ਹੀਥਰੋ ਹਵਾਈ ਅੱਡਾ ਬੰਦ, ਇਮੀਗ੍ਰੇਸ਼ਨ ਕਤਾਰਾਂ 'ਚ ਫਸੇ...

children worldwide victims of exploitation and abuse

ਦੁਨੀਆ ਭਰ 'ਚ 12.5 ਮਿਲੀਅਨ ਬੱਚੇ ਸੋਸ਼ਣ ਅਤੇ ਦੁਰਵਿਵਹਾਰ ਦੇ ਸ਼ਿਕਾਰ

government offices will remain open even during holidays in punjab

ਪੰਜਾਬ 'ਚ ਛੁੱਟੀਆਂ ਦੌਰਾਨ ਵੀ ਖੁੱਲ੍ਹੇ ਰਹਿਣਗੇ ਸਰਕਾਰੀ ਦਫ਼ਤਰ, 31 ਜੁਲਾਈ ਤੋਂ...

gareth ward australia

ਆਸਟ੍ਰੇਲੀਆ: ਸਿਆਸਤਦਾਨ ਗੈਰੇਥ ਵਾਰਡ ਜਬਰ ਜ਼ਿਨਾਹ ਦਾ ਦੋਸ਼ੀ

sri lanka visa free for 40 countries

40 ਦੇਸ਼ਾਂ ਲਈ visa free ਹੋਇਆ ਸ਼੍ਰੀਲੰਕਾ!

age limit for recruitment in group d increased punjab cabinet

ਪੰਜਾਬ ਕੈਬਨਿਟ ਦੀ ਹੋਈ ਅਹਿਮ ਮੀਟਿੰਗ, ਲਏ ਗਏ ਵੱਡੇ ਫ਼ੈਸਲੇ, ਗਰੁੱਪ D 'ਚ ਭਰਤੀ...

shooting at american university

ਅਮਰੀਕੀ ਯੂਨੀਵਰਸਿਟੀ 'ਚ ਗੋਲੀਬਾਰੀ, 1 ਦੀ ਮੌਤ, 1 ਜ਼ਖਮੀ

pm modi and keir starmer enjoyed indian tea

PM ਮੋਦੀ ਅਤੇ ਕੀਰ ਸਟਾਰਮਰ ਨੇ ਭਾਰਤੀ ਚਾਹ ਦਾ ਲਿਆ ਆਨੰਦ

children in gaza city

ਗਾਜ਼ਾ ਸ਼ਹਿਰ 'ਚ ਹਰ ਪੰਜ 'ਚੋਂ ਇੱਕ ਬੱਚਾ ਕੁਪੋਸ਼ਣ ਦਾ ਸ਼ਿਕਾਰ

emmanuel macron  statement

ਫਲਸਤੀਨ ਨੂੰ ਇੱਕ ਰਾਸ਼ਟਰ ਵਜੋਂ ਫਰਾਂਸ ਦੇਵੇਗਾ ਮਾਨਤਾ

instructions to close illegal cuts on national highways with immediate effect

ਪੰਜਾਬ 'ਚ ਨੈਸ਼ਨਲ ਹਾਈਵੇਅ ਤੇ ਮੁੱਖ ਸੜਕਾਂ ਨੂੰ ਲੈ ਕੇ ਜਾਰੀ ਹੋਏ ਵੱਡੇ ਹੁਕਮ

canada s prime minister slams israel

ਕੈਨੇਡੀਅਨ ਪ੍ਰਧਾਨ ਮੰਤਰੀ ਨੇ ਇਜ਼ਰਾਈਲ ਨੂੰ ਪਾਈ ਝਾੜ

important news for the congregation attending mata chintpurni mela

ਮਾਤਾ ਚਿੰਤਪੁਰਨੀ ਦੇ ਮੇਲਿਆਂ 'ਚ ਜਾਣ ਵਾਲੀ ਸੰਗਤ ਲਈ ਅਹਿਮ ਖ਼ਬਰ, ਜਾਰੀ ਹੋਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • wearing cloth breast cancer
      ਇਸ ਤਰ੍ਹਾਂ ਦੇ ਕੱਪੜੇ ਪਾਉਣ ਨਾਲ ਹੁੰਦਾ ਹੈ ਕੈਂਸਰ ? ਜਾਣੋ ਕੀ ਹੈ ਵਾਇਰਲ ਦਾਅਵੇ...
    • singer babla mehta is no more
      ਦੁਖਦ ਖਬਰ; ਮਸ਼ਹੂਰ ਬਾਲੀਵੁੱਡ ਗਾਇਕ ਦੀ ਹੋਈ ਮੌਤ, ਸੰਗੀਤ ਜਗਤ ‘ਚ ਸੋਗ ਦੀ ਲਹਿਰ
    • youtuber armaan malik follow religion
      ਕਿਸ ਧਰਮ ਨੂੰ ਫੋਲੋ ਕਰਦੇ ਨੇ ਦੋ ਵਿਆਹ ਕਰਵਾਉਣ ਵਾਲੇ Youtuber ਅਰਮਾਨ ਮਲਿਕ, ਖੁਦ...
    • ludhiana shopkeeper news
      Ludhiana: ਦੁਕਾਨਦਾਰ ਨੇ ਸਵੇਰੇ-ਸਵੇਰੇ ਦੁਕਾਨ 'ਤੇ ਜਾ ਕੇ ਕਰ ਲਈ ਖ਼ੁਦਕੁਸ਼ੀ
    • engagement
      ਵਿਆਹ ਹੀ ਨਹੀਂ, ਹੁਣ ਮੰਗਣੀ ਨੂੰ ਲੈ ਕੇ ਵੀ ਜਾਰੀ ਹੋਇਆ ਨਵਾਂ ਫ਼ਰਮਾਨ ! ਕੈਬਨਿਟ...
    • babbu maan sidhu moosewala stage show
      ਵੱਡੀ ਖ਼ਬਰ: ਸਿੱਧੂ ਮੂਸੇਵਾਲਾ ਕਤਲਕਾਂਡ ਬਾਰੇ ਬੱਬੂ ਮਾਨ ਨੇ ਤੋੜੀ ਚੁੱਪੀ! ਪਹਿਲੀ...
    • pm modi and keir starmer enjoyed indian tea
      PM ਮੋਦੀ ਅਤੇ ਕੀਰ ਸਟਾਰਮਰ ਨੇ ਭਾਰਤੀ ਚਾਹ ਦਾ ਲਿਆ ਆਨੰਦ
    • punjab police drugs
      ਪੰਜਾਬ ਪੁਲਸ ਦੇ ਅੜਿੱਕੇ ਚੜ੍ਹਿਆ ਵੱਡਾ ਨਸ਼ਾ ਤਸਕਰ! 15 ਕਿੱਲੋ ਹੈਰੋਇਨ ਸਮੇਤ...
    • heavy rain  next 24 hours are going to be a disaster  be careful
      Heavy Rain: ਅਗਲੇ 24 ਘੰਟੇ ਆਫ਼ਤ ਬਣਨ ਵਾਲੇ, ਸਾਵਧਾਨ ਰਹੋ! IMD ਵੱਲੋਂ Alert...
    • brother dies due to drowning in water filled toy
      ਪਾਣੀ ਨਾਲ ਭਰੇ ਟੋਏ 'ਚ ਡੁੱਬਣ ਨਾਲ ਭਰਾ ਦੀ ਮੌਤ, ਭੈਣ ਗੰਭੀਰ ਜ਼ਖਮੀ
    • buying land become expensive collector rates increased
      ਜ਼ਮੀਨ ਖਰੀਦਣਾ ਹੋਇਆ ਮਹਿੰਗਾ, ਅਗਲੇ ਮਹੀਨੇ ਕੁਲੈਕਟਰ ਰੇਟਾਂ 'ਚ ਹੋਵੇਗਾ ਵਾਧਾ
    • BBC News Punjabi ਦੀਆਂ ਖਬਰਾਂ
    • bbc news
      ਔਰਤਾਂ ''ਤੇ ''ਪ੍ਰੀ-ਪ੍ਰੈਗਨੈਂਸੀ'' ਸ਼ੇਪ ’ਚ ਆਉਣ ਦਾ ਦਬਾਅ: ‘ਲੋਕਾਂ ਨੂੰ...
    • bbc news
      ਉਹ ਸ਼ਹਿਰ, ਜਿਸ ਦਾ ਪੂਰੀ ਦੁਨੀਆਂ ਨਾਲ ਸੰਪਰਕ ਟੁੱਟ ਗਿਆ, ਭੁੱਖ ਨਾਲ ਲੋਕ ਤੜਪਦੇ...
    • bbc news
      ਤਿੰਨ ਸਾਲਾਂ ਤੋਂ ਮੰਜੇ ’ਤੇ ਪਏ ਹਰਪਾਲ ਲਈ ਰੋਪੜ ਆਈ ਵਿਦੇਸ਼ੀ ਪਤਨੀ, ਇੱਕ ਹਾਦਸੇ ਨੇ...
    • bbc news
      ਪਾਕਿਸਤਾਨ ਚੋਣਾਂ : ''ਮਿਰਜ਼ਾ ਯਾਰ ਇਮਰਾਨ ਖ਼ਾਨ ਜੇਲ੍ਹ ਵਿੱਚ ਅਤੇ ਗੁਆਂਢਣਾ ਜ਼ਿੰਦਾ...
    • bbc news
      ਪੰਜਾਬ ਜਿਸ ਸਿੰਧੂ ਘਾਟੀ ਦੀ ਸੱਭਿਅਤਾ ਦਾ ਹਿੱਸਾ ਸੀ, ਉੱਥੇ ਲੋਕਾਂ ਦੀ ਬੋਲੀ ਤੇ...
    • bbc news
      ਭਾਨਾ ਸਿੱਧੂ : ਧਰਨਾ ਚੁੱਕਣ ਸਮੇਂ ਆਗੂਆਂ ਨੇ ਪੰਜਾਬ ਸਰਕਾਰ ਦਾ ਕਿਹੜਾ ''ਭਰਮ...
    • bbc news
      ਫੇਸਬੁੱਕ ਦੇ 20 ਸਾਲ: ਉਹ ਚਾਰ ਅਹਿਮ ਗੱਲਾਂ ਜਿਨ੍ਹਾਂ ਜ਼ਰੀਏ ਇਸ ਨੇ ਦੁਨੀਆ ਬਦਲੀ
    • bbc news
      ਕਮਰ ਦਰਦ ਦੇ ਕਿਹੜੇ ਇਲਾਜ ਫ਼ਾਇਦਿਆਂ ਨਾਲੋਂ ਵੱਧ ਨੁਕਸਾਨ ਕਰ ਸਕਦੇ ਹਨ
    • bbc news
      ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਪਰਫਿਊਮ ਫੈਕਟਰੀ ਵਿੱਚ ਲੱਗੀ ਅੱਗ, ਇੱਕ ਦੀ ਮੌਤ 9...
    • bbc news
      ਜਦੋਂ 80 ਸਾਲ ਬਾਅਦ ਦਲਿਤ ਭਾਈਚਾਰਾ ਮੰਦਰ ’ਚ ਦਾਖਲ ਹੋਇਆ ਤਾਂ ਹੋਰਾਂ ਜਾਤ ਵਾਲਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Live Help
    • Privacy Policy

    Copyright @ 2018 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +