Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Punjab News

    FRI, JUN 20, 2025

    10:34:45 PM

  • punjab power cut in barnala

    Punjab : ਇਨ੍ਹਾਂ ਇਲਾਕਿਆਂ 'ਚ ਲੱਗੇਗਾ ਬਿਜਲੀ ਦਾ...

  • dispute between two parties over vehicle parking in village jhanda gujran

    ਵਾਹਨ ਪਾਰਕਿੰਗ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਝਗੜਾ,...

  • big news aap mla dayalpura s nephew attacked with sharp weapons

    ਵੱਡੀ ਖਬਰ! ਵਿਧਾਇਕ ਦਿਆਲਪੁਰਾ ਦੇ ਭਾਣਜੇ 'ਤੇ...

  • jalandhar police solve suchi village murder case

    ਜਲੰਧਰ : ਪੁਲਸ ਨੇ ਸੁਲਝਾਇਆ ਸੁੱਚੀ ਪਿੰਡ ਕਤਲ ਕੇਸ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • BBC
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • PK Studios
  • BBC News Punjabi

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2018
  • Aaj Ka Mudda
  • Daily Hukamnama
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • BBC News Punjabi News
  • ਮੋਦੀ ਸਰਕਾਰ ਨੇ ਅਚਾਨਕ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਿਸ ਬਾਰੇ ਇਹ ਅਟਕਲਾਂ ਲੱਗ ਰਹੀਆਂ

ਮੋਦੀ ਸਰਕਾਰ ਨੇ ਅਚਾਨਕ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਿਸ ਬਾਰੇ ਇਹ ਅਟਕਲਾਂ ਲੱਗ ਰਹੀਆਂ

  • Updated: 01 Sep, 2023 01:46 PM
BBC News Punjabi
bbc news
  • Share
    • Facebook
    • Tumblr
    • Linkedin
    • Twitter
  • Comment

ਮੋਦੀ
ANI
ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਕੇਂਦਰ ਸਰਕਾਰ ਨੇ 18 ਤੋਂ 22 ਸਤੰਬਰ ਤੱਕ ਪੰਜ ਦਿਨਾਂ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ।

ਇਹ ਜਾਣਕਾਰੀ ਸੰਸਦੀ ਮਾਮਲਿਆਂ ਦੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਮੀਡੀਆ ਪਲੇਟਫਾਰਮ ’ਤੇ ਸਾਂਝੀ ਕੀਤੀ ਹੈ।

ਉਨ੍ਹਾਂ ਟਵਿੱਟਰ ''ਤੇ ਲਿਖਿਆ, "ਸੰਸਦ ਦਾ ਵਿਸ਼ੇਸ਼ ਸੈਸ਼ਨ (17ਵੀਂ ਲੋਕ ਸਭਾ ਦਾ 13ਵਾਂ ਅਤੇ ਰਾਜ ਸਭਾ ਦਾ 261ਵਾਂ ਸੈਸ਼ਨ) 18 ਤੋਂ 22 ਸਤੰਬਰ ਤੱਕ ਬੁਲਾਇਆ ਗਿਆ ਹੈ।"

ਹਾਲਾਂਕਿ ਸੰਸਦ ਦੇ ਇਸ ਵਿਸ਼ੇਸ਼ ਸੈਸ਼ਨ ਦਾ ਏਜੰਡਾ ਕੀ ਹੋਵੇਗਾ, ਇਸ ਬਾਰੇ ਅਧਿਕਾਰਤ ਤੌਰ ''ਤੇ ਕੁਝ ਨਹੀਂ ਦੱਸਿਆ ਗਿਆ ਹੈ।

ਇਹ ਵੀ ਕਿਆਸ ਲਗਾਇਆ ਜਾ ਰਿਹਾ ਹੈ ਕਿ ਸੰਭਾਵਿਤ ਤੌਰ ''ਤੇ ਇਹ ਵਿਸ਼ੇਸ਼ ਸੈਸ਼ਨ ਸੰਸਦ ਨੂੰ ਪੁਰਾਣੀ ਤੋਂ ਨਵੀਂ ਇਮਾਰਤ ਵਿੱਚ ਤਬਦੀਲ ਕਰਨ ਦੇ ਇਰਾਦੇ ਨਾਲ ਬੁਲਾਇਆ ਗਿਆ ਹੈ।

ਕੁਝ ਲੋਕਾਂ ਦਾ ਮੰਨਣਾ ਹੈ ਕਿ ਇਸ ਅਚਾਨਕ ਸੱਦੇ ਗਏ ਸੈਸ਼ਨ ਦੌਰਾਨ ਸਰਕਾਰ ਕੋਈ ਅਹਿਮ ਬਿੱਲ ਪਾਸ ਕਰਵਾ ਸਕਦੀ ਹੈ।

ਹਾਲ ਦੀ ਘੜੀ ਇਹ ਸਭ ਅਟਕਲਾਂ ਹੀ ਹਨ। ਇਸ ਦੌਰਾਨ ਸਾਰੀਆਂ ਪਾਰਟੀਆਂ ਦੇ ਆਗੂ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੇ ਸਮੇਂ ''ਤੇ ਸਵਾਲ ਚੁੱਕਦੇ ਤੇ ਤਿੱਕੀ ਪ੍ਰਤੀਕਿਰਿਆ ਦਿੰਦੇ ਨਜ਼ਰ ਆ ਰਹੇ ਹਨ।

ਇੱਕ ਕਿਆਸ ਇਹ ਵੀ ਲਗ ਰਿਹਾ...

ਸੰਸਦ ਦਾ ਵਿਸ਼ੇਸ਼ ਸੈਸ਼ਨ
@JoshiPralhad

ਕੇਂਦਰ ਸਰਕਾਰ ਨੇ ‘ਇੱਕ ਦੇਸ਼, ਇੱਕ ਚੋਣ’ ਲਈ ਕਮੇਟੀ ਬਣਾਈ ਹੈ। ਸਿਆਸੀ ਗਲਿਆਰਿਆਂ ਵਿੱਚ ਖ਼ਾਸ ਸੱਦੇ ਗਏ ਸੰਸਦ ਦੇ ਸੈਸ਼ਨ ਨੂੰ ਇਸ ਨਾਲ ਵੀ ਜੋੜ ਕੇ ਵੇਖਿਆ ਜਾ ਰਿਹਾ ਹੈ।

ਖ਼ਬਰ ਏਜੰਸੀ ਪੀਟੀਆਈ ਮੁਤਾਬਕ, ਸਰਕਾਰ ਨੇ "ਇੱਕ ਦੇਸ਼, ਇੱਕ ਚੋਣ" ਦੀ ਸੰਭਾਵਨਾ ਦਾ ਪਤਾ ਲਗਾਉਣ ਲਈ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਅਗਵਾਈ ਵਿੱਚ ਇੱਕ ਕਮੇਟੀ ਦਾ ਗਠਨ ਕੀਤਾ ਹੈ।

ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਵੀ ਇਸ ਕਮੇਟੀ ਦੇ ਗਠਨ ਦੀ ਪੁਸ਼ਟੀ ਕੀਤੀ ਹੈ।

ਜੋਸ਼ੀ ਨੇ ਕਿਹਾ ਕਿ ਕਮੇਟੀ ਬਣਾ ਦਿੱਤੀ ਗਈ ਹੈ ਤੇ ਇਸ ਦੀ ਰਿਪੋਰਟ ਆਉਣ ਤੋਂ ਬਾਅਦ ਚਰਚਾ ਕੀਤੀ ਜਾਵੇਗੀ।

ਇਸ ਦੌਰਾਨ ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਵੀ ਕੋਵਿੰਦ ਨਾਲ ਮੁਲਾਕਾਤ ਕੀਤੀ ਹੈ।

ਪਿਛਲੇ ਸਾਲਾਂ ''ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਈ ਵਾਰ ਦੇਸ਼ ''ਚ ਲੋਕ ਸਭਾ ਚੋਣਾਂ ਅਤੇ ਵਿਧਾਨ ਸਭਾ ਚੋਣਾਂ ਇੱਕੋ ਸਮੇਂ ਕਰਵਾਉਣ ਦੀ ਗੱਲ ਕਰ ਚੁੱਕੇ ਹਨ।

ਹੁਣ ਸਾਬਕਾ ਰਾਸ਼ਟਰਪਤੀ ਕੋਵਿੰਦ ਦੀ ਪ੍ਰਧਾਨਗੀ ਹੇਠ ਬਣੀ ਕਮੇਟੀ ਰਾਹੀਂ ਇਸ ਮਾਮਲੇ ਨੂੰ ਲੈ ਕੇ ਸਰਕਾਰ ਦੀ ਗੰਭੀਰਤਾ ਸਪੱਸ਼ਟ ਹੋ ਗਈ ਹੈ।

ਇਸ ਸਾਲ ਨਵੰਬਰ-ਦਸੰਬਰ ਵਿੱਚ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਇਸ ਤੋਂ ਬਾਅਦ ਅਗਲੇ ਸਾਲ ਮਈ-ਜੂਨ ਵਿੱਚ ਲੋਕ ਸਭਾ ਚੋਣਾਂ ਹੋਣੀਆਂ ਹਨ।

ਅਚਾਨਕ ਵਿਸ਼ੇਸ਼ ਸੈਸ਼ਨ ਕਿਉਂ?

ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਹੈ ਕਿ ਸੰਸਦ ਦੇ ਵਿਸ਼ੇਸ਼ ਸੈਸ਼ਨ ਵਿੱਚ ਕੁੱਲ ਪੰਜ ਬੈਠਕਾਂ ਹੋਣਗੀਆਂ।

ਉਨ੍ਹਾਂ ਕਿਹਾ ਕਿ ਅੰਮ੍ਰਿਤ ਮਹਾਂਉਤਸਵ ਵਿਚਕਾਰ ਹੋਣ ਵਾਲੇ ਇਸ ਵਿਸ਼ੇਸ਼ ਸੈਸ਼ਨ ਦੌਰਾਨ ਸੰਸਦ ਵਿੱਚ ਸਾਰਥਕ ਚਰਚਾ ਹੋਣ ਦੀ ਆਸ ਕਰਦੇ ਹਨ।

ਹਾਲਾਂਕਿ ਇਹ ਚਰਚਾ ਕਿਸ ਵਿਸ਼ੇ ''ਤੇ ਹੋਵੇਗੀ, ਇਸ ਬਾਰੇ ਕੁਝ ਸਪੱਸ਼ਟ ਨਹੀਂ ਕੀਤਾ ਗਿਆ ਹੈ।

ਸਰਕਾਰ ਨੇ ਅਜੇ ਤੱਕ ਵਿਸ਼ੇਸ਼ ਸੈਸ਼ਨ ਦੇ ਏਜੰਡੇ ’ਤੇ ਚੁੱਪੀ ਧਾਰੀ ਹੋਈ ਹੈ ਪਰ ਸੂਤਰਾਂ ਦੇ ਹਵਾਲੇ ਨਾਲ ਅੰਗਰੇਜ਼ੀ ਅਖ਼ਬਾਰ ''ਦਿ ਹਿੰਦੂ'' ਨੇ ਆਪਣੀ ਰਿਪੋਰਟ ''ਚ ਕਿਹਾ ਹੈ ਕਿ ਇਹ ਸੈਸ਼ਨ ਜੀ-20 ਸੰਮੇਲਨ ਅਤੇ ਆਜ਼ਾਦੀ ਦੀ 75 ਸਾਲ ਦੇ ਜਸ਼ਨਾਂ ਨਾਲ ਸਬੰਧਤ ਹੋ ਸਕਦਾ ਹੈ।

ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਹ ਵਿਸ਼ੇਸ਼ ਸੈਸ਼ਨ ਸੰਸਦ ਦੀ ਨਵੀਂ ਇਮਾਰਤ ਵਿੱਚ ਹੋ ਸਕਦਾ ਹੈ, ਜਿਸ ਦਾ ਉਦਘਾਟਨ ਇਸ ਸਾਲ ਮਈ ਮਹੀਨੇ ਵਿੱਚ ਕੀਤਾ ਗਿਆ ਸੀ।

ਇਹ ਵੀ ਮੰਨਿਆ ਜਾ ਰਿਹਾ ਹੈ ਕਿ ਸਰਕਾਰ ਮਹਿਲਾ ਰਿਜ਼ਰਵੇਸ਼ਨ ਬਿੱਲ ਵਰਗੇ ਕੁਝ ਲੰਬੇ ਸਮੇਂ ਤੋਂ ਲਟਕ ਰਹੇ ਮੁੱਦੇ ''ਤੇ ਬਿੱਲ ਲਿਆ ਸਕਦੀ ਹੈ।

ਰਿਪੋਰਟ ''ਚ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਇਸ ਸੈਸ਼ਨ ਦੌਰਾਨ ਚੰਦਰਯਾਨ-3 ਅਤੇ ਅੰਮ੍ਰਿਤ ਮਹਾਂਉਤਸਵ ਲਈ ਭਾਰਤ ਦੇ ਟੀਚਿਆਂ ''ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ।

ਅੰਗਰੇਜ਼ੀ ਅਖ਼ਬਾਰ ''ਦਿ ਇੰਡੀਅਨ ਐਕਸਪ੍ਰੈਸ'' ਦੀ ਰਿਪੋਰਟ ''ਚ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਸਰਕਾਰ ਇਸ ਵਿਸ਼ੇਸ਼ ਸੈਸ਼ਨ ''ਚ ‘ਵਨ ਨੇਸ਼ਨ ਵਨ ਇਲੈਕਸ਼ਨ’ ਜਾਂ ਮਹਿਲਾ ਰਾਖਵਾਂਕਰਨ ਵਰਗਾ ਕੋਈ ਵੱਡਾ ਬਿੱਲ ਲਿਆ ਸਕਦੀ ਹੈ।

ਇਸ ਰਿਪੋਰਟ ਵਿੱਚ ਇਹ ਸੰਭਾਵਨਾ ਵੀ ਪ੍ਰਗਟਾਈ ਗਈ ਹੈ ਕਿ ਇਹ ਵਿਸ਼ੇਸ਼ ਸੈਸ਼ਨ ਸੰਸਦ ਦੀ ਨਵੀਂ ਇਮਾਰਤ ਵਿੱਚ ਬੁਲਾਇਆ ਜਾ ਸਕਦਾ ਹੈ।

ਐੱਨਡੀਟੀਵੀ ਨੇ ਆਪਣੀ ਰਿਪੋਰਟ ਵਿੱਚ ਲਿਖਿਆ ਹੈ ਕਿ ਸੰਸਦ ਦੇ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਸੰਸਦ ਦੀ ਪੁਰਾਣੀ ਇਮਾਰਤ ਵਿੱਚ ਹੋ ਸਕਦੀ ਹੈ ਅਤੇ ਹੋ ਸਕਦਾ ਹੈ ਕਿ ਇਹ ਨਵੀਂ ਇਮਾਰਤ ਸਮਾਪਤ ਹੋਵੇ।

ਇਹ ਪੰਜ ਦਿਨਾਂ ਸੈਸ਼ਨ 9-10 ਸਤੰਬਰ ਨੂੰ ਦਿੱਲੀ ਵਿੱਚ ਹੋ ਰਹੇ ਜੀ-20 ਸੰਮੇਲਨ ਤੋਂ ਠੀਕ ਬਾਅਦ ਆਯੋਜਿਤ ਕੀਤਾ ਜਾ ਰਿਹਾ ਹੈ।

ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸਥਿਤੀ ਅਜਿਹੀ ਹੈ ਕਿ ਇਹ ਵਿਸ਼ੇਸ਼ ਸੈਸ਼ਨ ਸਰਕਾਰ ਲਈ ਇੱਕ ਗਲੋਬਲ ਕਾਨਫ਼ਰੰਸ ਆਯੋਜਿਤ ਕਰਨ ਤੋਂ ਲੈ ਕੇ ਚੰਦਰਯਾਨ-3 ਮਿਸ਼ਨ ਦੀ ਸਫਲਤਾ ਤੱਕ ਵੱਖ-ਵੱਖ ਖੇਤਰਾਂ ਵਿੱਚ ਆਪਣੀਆਂ ਪ੍ਰਾਪਤੀਆਂ ਗਿਣਵਾਉਣ ਦਾ ਮੌਕਾ ਹੋਵੇਗਾ।

ਸਰਕਾਰ ਦੀ ਰਣਨੀਤੀ ਨੂੰ ਸਮਝਣ ਵਾਲੇ ਇੱਕ ਸੂਤਰ ਦੇ ਹਵਾਲੇ ਨਾਲ ਅਖਬਾਰ ਨੇ ਲਿਖਿਆ ਹੈ ਕਿ ਇਹ ਵਿਸ਼ੇਸ਼ ਸੈਸ਼ਨ ''ਘਰੇਲੂ ਅਤੇ ਕੌਮਾਂਤਰੀ ਸਿਆਸਤ'' ਨੂੰ ਧਿਆਨ ''ਚ ਰੱਖਦਿਆਂ ਬੁਲਾਇਆ ਗਿਆ ਹੈ।

ਉਨ੍ਹਾਂ ਕਿਹਾ, "ਇਸ ਮੌਕੇ ਦੀ ਵਰਤੋਂ ਦੇਸ਼ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵਾਲੀ ਸਰਕਾਰ ਦੇ ਅਕਸ ਨੂੰ ਮਜ਼ਬੂਤ ਕਰਨ ਲਈ ਕੀਤੀ ਜਾਵੇਗੀ।"

ਕੁਝ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਇਹ ਵਿਸ਼ੇਸ਼ ਸੈਸ਼ਨ ਆਜ਼ਾਦੀ ਦੇ ਪੰਜਾਹ ਸਾਲ ਪੂਰੇ ਹੋਣ ''ਤੇ ਸਾਲ 1997 ਵਿੱਚ 26 ਅਗਸਤ ਤੋਂ 1 ਸਤੰਬਰ ਦਰਮਿਆਨ ਬੁਲਾਏ ਗਏ ਵਿਸ਼ੇਸ਼ ਸੈਸ਼ਨ ਵਾਂਗ ਹੋ ਸਕਦਾ ਹੈ।

ਇਸ ਤੋਂ ਇਲਾਵਾ ਸੰਸਦ ਦਾ ਇਹ ਵਿਸ਼ੇਸ਼ ਸੈਸ਼ਨ ਆਉਣ ਵਾਲੇ ਪੀ-20 ਸੰਮੇਲਨ (ਜੀ-20 ਦੇਸ਼ਾਂ ਦੇ ਸੰਸਦੀ ਪ੍ਰਧਾਨਾਂ ਦੀ ਬੈਠਕ) ਲਈ ਵੀ ਆਧਾਰ ਤਿਆਰ ਕਰੇਗਾ।

ਇਹ ਮੀਟਿੰਗ ਅਕਤੂਬਰ ਵਿੱਚ ਨਵੀਂ ਦਿੱਲੀ ਵਿੱਚ ਹੋਵੇਗੀ। ਇਸ ਕਾਨਫਰੰਸ ਵਿੱਚ 30 ਤੋਂ ਵੱਧ ਦੇਸ਼ਾਂ ਦੇ ਬੁਲਾਰਿਆਂ ਨੇ ਪਹਿਲਾਂ ਹੀ ਆਪਣੀ ਸ਼ਮੂਲੀਅਤ ਦੀ ਪੁਸ਼ਟੀ ਕਰ ਦਿੱਤੀ ਹੈ।

ਕਦੋਂ-ਕਦੋਂ ਵਿਸ਼ੇਸ਼ ਸੈਸ਼ਨ ਕਦੋਂ ਬੁਲਾਇਆ ਗਿਆ ਸੀ?

ਮੋਦੀ ਸਰਕਾਰ ਨੇ ਗੁਡਜ਼ ਐਂਡ ਸਰਵਿਸ ਟੈਕਸ (ਜੀਐੱਸਟੀ) ਨੂੰ ਲਾਗੂ ਕਰਨ ਲਈ 30 ਜੂਨ, 2017 ਨੂੰ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਸੀ।

ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਮੁਤਾਬਕ ਇਸ ਤੋਂ ਪਹਿਲਾਂ 26 ਨਵੰਬਰ, 2015 ਨੂੰ ਸਰਕਾਰ ਨੇ ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ ਦੇਣ ਲਈ ਵਿਸ਼ੇਸ਼ ਸੈਸ਼ਨ ਬੁਲਾਇਆ ਸੀ।

ਉਸ ਸਾਲ ਦੇਸ਼ ਅੰਬੇਡਕਰ ਦੀ 125ਵੀਂ ਵਰ੍ਹੇਗੰਢ ਮਨਾ ਰਿਹਾ ਸੀ। ਇਸ ਸਾਲ ਤੋਂ 26 ਨਵੰਬਰ ਨੂੰ ਸੰਵਿਧਾਨ ਦਿਵਸ ਵਜੋਂ ਐਲਾਨਿਆ ਗਿਆ ਸੀ।

ਇਸ ਤੋਂ ਪਹਿਲਾਂ ਸਾਲ 2002 ਵਿੱਚ, ਤਤਕਾਲੀ ਭਾਜਪਾ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ਨੇ 26 ਮਾਰਚ ਨੂੰ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਵਿੱਚ ਅੱਤਵਾਦ ਵਿਰੋਧੀ ਬਿੱਲ ਪਾਸ ਕੀਤਾ ਸੀ। ਇਸ ਦਾ ਕਾਰਨ ਇਹ ਵੀ ਸੀ ਕਿ ਸੱਤਾਧਾਰੀ ਗਠਜੋੜ ਕੋਲ ਰਾਜ ਸਭਾ ਵਿੱਚ ਇਸ ਬਿੱਲ ਨੂੰ ਪਾਸ ਕਰਨ ਲਈ ਬਹੁਮਤ ਨਹੀਂ ਸੀ।

9 ਅਗਸਤ, 1992 ਨੂੰ ''ਭਾਰਤ ਛੱਡੋ ਅੰਦੋਲਨ'' ਦੀ 50ਵੀਂ ਵਰ੍ਹੇਗੰਢ ''ਤੇ ਅੱਧੀ ਰਾਤ ਨੂੰ ਸੰਸਦ ਦਾ ਸੈਸ਼ਨ ਬੁਲਾਇਆ ਗਿਆ ਸੀ।

ਰਾਹੁਲ ਗਾਂਧੀ
ANI
ਕਾਂਗਰਸੀ ਆਗੂ ਰਾਹੁਲ ਗਾਂਧੀ

ਵਿਰੋਧੀ ਧਿਰ ਨੇ ਕੀ ਕਿਹਾ?

ਵਿਸ਼ੇਸ਼ ਇਜਲਾਸ ਬੁਲਾਉਣ ਦੀ ਵਿਰੋਧੀ ਧਿਰ ਦੇ ਕਈ ਆਗੂਆਂ ਨੇ ਆਲੋਚਨਾ ਕੀਤੀ ਹੈ।

ਵਿਰੋਧੀ ਪਾਰਟੀਆਂ ਨੇ ਦਾਅਵਾ ਕੀਤਾ ਹੈ ਕਿ ਇਹ ਐਲਾਨ ਮੁੰਬਈ ਵਿੱਚ ਚੱਲ ਰਹੀ ‘ਇੰਡੀਆ’ ਗਠਜੋੜ ਦੀ ਮੀਟਿੰਗ ਦੇ ਜਵਾਬ ਵਿੱਚ ਕੀਤਾ ਗਿਆ ਹੈ।

ਦਿ ਇੰਡੀਅਨ ਐਕਸਪ੍ਰੈਸ ਨੇ ਆਪਣੀ ਰਿਪੋਰਟ ਵਿੱਚ ਭਾਜਪਾ ਦੇ ਇੱਕ ਸੀਨੀਅਰ ਆਗੂ ਦੇ ਹਵਾਲੇ ਨਾਲ ਕਿਹਾ ਕਿ ਵਿਸ਼ੇਸ਼ ਸੈਸ਼ਨ ਦਾ ਏਜੰਡਾ ਵਿਰੋਧੀ ਪਾਰਟੀਆਂ ਨੂੰ ਵੀ ਵੰਡ ਸਕਦਾ ਹੈ।

ਭਾਜਪਾ ਆਗੂ ਨੇ ਕਿਹਾ, "ਇਹ ਇੱਕ ਅਜਿਹਾ ਵਿਸ਼ਾ ਹੋ ਸਕਦਾ ਹੈ ਜੋ ਵਿਰੋਧੀ ਧਿਰ ਨੂੰ ਵੰਡ ਦੇਵੇ। ਸੰਭਵਾਨਾ ਹੈ ਕਿ ਕਈ ਵੱਡੀਆਂ ਪਾਰਟੀਆਂ ਇਸ ਬਿੱਲ ਨੂੰ ਰੱਦ ਕਰਨ ਦੀ ਸਥਿਤੀ ਵਿੱਚ ਨਾ ਹੋਣ।"

ਕਾਂਗਰਸ ਦੇ ਇੱਕ ਸੀਨੀਅਰ ਆਗੂ ਨੇ ‘ਦਿ ਹਿੰਦੂ’ ਨੂੰ ਦੱਸਿਆ ਕਿ ਸਰਕਾਰ ਵਿਸ਼ੇਸ਼ ਸੈਸ਼ਨ ਬੁਲਾ ਕੇ ਸਰਦ ਰੁੱਤ ਸੈਸ਼ਨ ਤੋਂ ਖਹਿੜਾ ਛੁਡਾਉਣਾ ਚਾਹੁੰਦੀ ਹੈ, ਤਾਂ ਜੋ ਪੰਜ ਸੂਬਿਆਂ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਨਾਲ-ਨਾਲ ਲੋਕ ਸਭਾ ਚੋਣਾਂ ਜਲਦੀ ਕਰਾਉਣ ਦੀਆਂ ਸੰਭਾਵਨਾਵਾਂ ਲੱਭੀ ਜਾ ਸਕੇ।

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਇਸ ਕਦਮ ਤੋਂ ਸਰਕਾਰ ਦੀ ਘਬਰਾਹਟ ਦਾ ਪਤਾ ਲੱਗਦਾ ਹੈ।

ਰਾਹੁਲ ਨੇ ਮੁੰਬਈ ''ਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ, ''ਜਦੋਂ ਵੀ ਤੁਸੀਂ ਅਡਾਨੀ ਦਾ ਮਾਮਲਾ ਉਠਾਉਂਦੇ ਹੋ ਤਾਂ ਪ੍ਰਧਾਨ ਮੰਤਰੀ ਬਹੁਤ ਬੇਚੈਨ ਹੋ ਜਾਂਦੇ ਹਨ ਅਤੇ ਘਬਰਾ ਜਾਂਦੇ ਹਨ।''

ਹਾਲਾਂਕਿ ਮਹਾਰਾਸ਼ਟਰ ਦੇ ਆਗੂ ਇਸ ਵਿਸ਼ੇਸ਼ ਸੈਸ਼ਨ ਦੇ ਸਮੇਂ ''ਤੇ ਸਵਾਲ ਖੜੇ ਕਰ ਰਹੇ ਹਨ।

ਸ਼ਿਵ ਸੈਨਾ (ਊਧਵ ਠਾਕਰੇ ਧੜੇ) ਦੀ ਸੰਸਦ ਮੈਂਬਰ ਪ੍ਰਿਅੰਕਾ ਚਤੁਰਵੇਦੀ ਨੇ ਸੈਸ਼ਨ ਦਾ ਐਲਾਨ ਹੁੰਦਿਆ ਹੀ ਇੱਕ ਟਵੀਟ ਵਿੱਚ ਲਿਖਿਆ, "ਗਣੇਸ਼ ਚਤੁਰਥੀ ਦੇ ਤਿਉਹਾਰ ਦੌਰਾਨ ਇਸ ਵਿਸ਼ੇਸ਼ ਸੈਸ਼ਨ ਨੂੰ ਬੁਲਾਇਆ ਜਾਣਾ ਮੰਦਭਾਗਾ ਅਤੇ ਹਿੰਦੂ ਭਾਵਨਾਵਾਂ ਦੇ ਵਿਰੁੱਧ ਹੈ। ਇਸ ਸੈਸ਼ਨ ਲਈ ਚੁਣੀਆਂ ਗਈਆਂ ਤਰੀਕਾਂ ਤੋਂ ਹੈਰਾਨ ਹਾਂ।" ."

BBC
BBC

ਕਦੋਂ-ਕਦੋਂ ਵਿਸ਼ੇਸ਼ ਸੈਸ਼ਨ ਕਦੋਂ ਬੁਲਾਇਆ ਗਿਆ ਸੀ?

  • 18 ਤੋਂ 22 ਸਤੰਬਰ ਨੂੰ ਕੇਂਦਰ ਸਰਕਾਰ ਨੇ ਪੰਜ ਦਿਨਾਂ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ।
  • 30 ਜੂਨ, 2017 ਨੂੰ ਮੋਦੀ ਸਰਕਾਰ ਨੇ ਗੁਡਜ਼ ਐਂਡ ਸਰਵਿਸ ਟੈਕਸ (ਜੀਐੱਸਟੀ) ਨੂੰ ਲਾਗੂ ਕਰਨ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਸੀ।
  • 26 ਨਵੰਬਰ, 2015 ਨੂੰ ਸਰਕਾਰ ਨੇ ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ ਦੇਣ ਲਈ ਵਿਸ਼ੇਸ਼ ਸੈਸ਼ਨ ਬੁਲਾਇਆ ਸੀ।
  • 26 ਮਾਰਚ, 2002 ਨੂੰ ਤਤਕਾਲੀ ਭਾਜਪਾ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ਨੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਵਿੱਚ ਅੱਤਵਾਦ ਵਿਰੋਧੀ ਬਿੱਲ ਪਾਸ ਕੀਤਾ ਸੀ।
  • 9 ਅਗਸਤ, 1992 ਨੂੰ ''ਭਾਰਤ ਛੱਡੋ ਅੰਦੋਲਨ'' ਦੀ 50ਵੀਂ ਵਰ੍ਹੇਗੰਢ ''ਤੇ ਅੱਧੀ ਰਾਤ ਨੂੰ ਸੰਸਦ ਦਾ ਸੈਸ਼ਨ ਬੁਲਾਇਆ ਗਿਆ ਸੀ।
BBC
BBC

ਇਸ ਦੇ ਨਾਲ ਹੀ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੀ ਸੁਪ੍ਰਿਆ ਸੁਲੇ ਨੇ ਵਿਸ਼ੇਸ਼ ਸੈਸ਼ਨ ਦੀਆਂ ਤਰੀਕਾਂ ਬਦਲਣ ਲਈ ਕਿਹਾ।

ਉਨ੍ਹਾਂ ਟਵੀਟ ਕੀਤਾ, "ਅਸੀਂ ਸਾਰੇ ਸਾਰਥਕ ਚਰਚਾ ਅਤੇ ਗੱਲਬਾਤ ਚਾਹੁੰਦੇ ਹਾਂ। ਇਸ ਦੀਆਂ ਤਰੀਕਾਂ ਗਣਪਤੀ ਤਿਉਹਾਰ ਨਾਲ ਟਕਰਾ ਰਹੀਆਂ ਹਨ। ਇਸ ਲਈ ਕੇਂਦਰੀ ਸੰਸਦੀ ਮੰਤਰੀ ਨੂੰ ਇਸ ''ਤੇ ਵਿਚਾਰ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ।"

ਸੁਪ੍ਰਿਆ
Supriya Sule/X

ਕਾਂਗਰਸ ਦੇ ਸੀਨੀਅਰ ਆਗੂ ਜੈਰਾਮ ਰਮੇਸ਼ ਨੇ ਇਸ ਸੈਸ਼ਨ ਨੂੰ ਕਾਰੋਬਾਰੀ ਗੌਤਮ ਅਡਾਨੀ ਬਾਰੇ ਆਈ ਇੱਕ ਨਵੀਂ ਰਿਪੋਰਟ ਨਾਲ ਜੋੜਿਆ ਹੈ। ਉਨ੍ਹਾਂ ਇਸ ਨੂੰ ਅਡਾਨੀ ਵਲੋਂ ਧਿਆਨ ਭਟਕਾਉਣ ਦਾ ਉਪਰਾਲਾ ਕਰਾਰ ਦਿੱਤਾ ਹੈ।

ਉਨ੍ਹਾਂ ਟਵੀਟ ਕੀਤਾ, "ਖ਼ਬਰਾਂ ਨੂੰ ਸੰਭਾਲਣ ਦਾ ਮੋਦੀ ਸਟਾਈਲ। ਅੱਜ ਜਦੋਂ ਘੁਟਾਲੇ ਵਿੱਚ ਨਵੀਂ ਜਾਣਕਾਰੀ ਸਾਹਮਣੇ ਆਈ ਤਾਂ ਹਰ ਪਾਸੇ ਇਹ ਹੀ ਖ਼ਬਰ ਸੀ।”

“ਕੱਲ੍ਹ ਮੁੰਬਈ ਵਿੱਚ ਹੋ ਰਹੀ ਇੰਡੀਆ ਗਠਜੋੜ ਪਾਰਟੀਆਂ ਦੀ ਮੀਟਿੰਗ ਦੀ ਖ਼ਬਰ ਛਪੇਗੀ। ਇਸ ਨੂੰ ਕਿਵੇਂ ਰੋਕਿਆ ਜਾਵੇ? ਪੰਜ ਦਿਨਾਂ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਓ, ਉਹ ਵੀ ਉਦੋਂ ਜਦੋਂ ਮਾਨਸੂਨ ਸੈਸ਼ਨ ਤਿੰਨ ਹਫ਼ਤੇ ਪਹਿਲਾਂ ਖ਼ਤਮ ਹੋਇਆ ਹੋਵੇ।"

ਵਿਸ਼ੇਸ਼ ਸੈਸ਼ਨ ਦਾ ਸਮਾਂ ਵਿਰੋਧੀ ਪਾਰਟੀਆਂ ਦੇ ਗੁੱਟ ‘ਇੰਡੀਆ’ (I.N.D.I.A.) ਦੀ ਤੀਜੀ ਮੀਟਿੰਗ ਦੇ ਸਮੇਂ ਨਾਲ ਹੀ ਹੈ।

ਸੰਸਦ ਦਾ ਆਖਰੀ (ਮਾਨਸੂਨ) ਸੈਸ਼ਨ 20 ਜੁਲਾਈ ਨੂੰ ਸ਼ੁਰੂ ਹੋ ਕੇ ਅਤੇ 12 ਅਗਸਤ ਨੂੰ ਹੀ ਖ਼ਤਮ ਹੋਇਆ ਸੀ।

ਇਸ ਦੌਰਾਨ ਸਰਕਾਰ ਨੇ ਕੁੱਲ 23 ਬਿੱਲ ਪਾਸ ਕੀਤੇ। ਇਸ ਸੈਸ਼ਨ ਵਿੱਚ ਵਿਰੋਧੀ ਧਿਰ ਨੇ ਮਨੀਪੁਰ ਹਿੰਸਾ ਅਤੇ ਦਿੱਲੀ ਵਿੱਚ ਟਰਾਂਸਫ਼ਰ-ਪੋਸਟਿੰਗ ਬਿੱਲ ਨੂੰ ਲੈ ਕੇ ਸਰਕਾਰ ਦਾ ਵਿਰੋਧ ਕੀਤਾ।

ਇਸ ਦੌਰਾਨ ਵਿਰੋਧੀ ਧਿਰ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਲਿਆਂਦੇ ਗਏ ਬੇਭਰੋਸਗੀ ਮਤੇ ’ਤੇ ਤਿੰਨ ਦਿਨਾਂ ਤੱਕ ਚਰਚਾ ਚੱਲਦੀ ਰਹੀ ਸੀ।

ਸੰਸਦ
ANI
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲਾਂ ਵੀ ਕਈ ਵਾਰ ‘ਇੱਕ ਦੇਸ਼ ਇੱਕ ਚੋਣ’ ਦਾ ਗੱਲ ਕਰ ਚੁੱਕੇ ਹਨ

(ਬੀਬੀਸੀ ਪੰਜਾਬੀ ਨਾਲ , , ਅਤੇ ''ਤੇ ਜੁੜੋ।)


  • bbc news punjabi

ਤੁਹਾਨੂੰ ਨੌਕਰੀ ਛੱਡਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਧਿਆਨ ਰੱਖਣਾ ਬੇਹੱਦ ਜ਼ਰੂਰੀ ਹੈ

NEXT STORY

Stories You May Like

  • bbc news
    ਬਾਦਲ ਪਿੰਡ ਤੋ ਉੱਠ ਕੇ ਕਾਰੋਬਾਰੀ ਬਣੇ ਨਰੋਤਮ ਢਿੱਲੋਂ ਦੇ ਕਤਲ ਬਾਰੇ ਹੁਣ ਤੱਕ ਕੀ ਖੁਲਾਸੇ ਹੋਏ
  • bbc news
    ਬ੍ਰਿਟੇਨ ਦਾ ਸ਼ਾਹੀ ਪਰਿਵਾਰ: ਕਿੰਗ ਦੀਆਂ ਕੀ ਜ਼ਿੰਮੇਵਾਰੀਆਂ ਹੁੰਦੀਆਂ ਹਨ
  • bbc news
    ਹੀਰਾਮੰਡੀ: ਲਾਹੌਰ ਦੇ ਇਸ ‘ਸ਼ਾਹੀ ਮੁੱਹਲੇ’ ਦਾ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਮਗਰੋਂ ਕਿਵੇਂ ਬਦਲਿਆ ਨਾਮ
  • bbc news
    ਚੰਡੀਗੜ੍ਹ ਮੇਅਰ ਦੀ ਚੋਣ ’ਤੇ ਸੁਪਰੀਮ ਕੋਰਟ ਨੇ ਕਿਹਾ, ‘ਇਹ ਲੋਕਤੰਤਰ ਦਾ ਮਜ਼ਾਕ ਹੈ, ਲੋਕਤੰਤਰ ਦਾ ਕਤਲ ਹੈ’
  • bbc news
    ਕਿੰਗ ਚਾਰਲਸ ਨੂੰ ਕੈਂਸਰ: ਹੁਣ ਤੱਕ ਜੋ ਗੱਲਾਂ ਸਾਨੂੰ ਪਤਾ ਹਨ
  • bbc news
    ਪਾਕਿਸਤਾਨ ਦਾ ਉਹ ਇਲਾਕਾ ਜਿੱਥੇ ਔਰਤਾਂ ਨੂੰ ਵੋਟ ਪਾਉਣ ਲਈ ਮਰਦਾਂ ਦੀ ਇਜਾਜ਼ਤ ਲੈਣੀ ਪੈਂਦੀ ਹੈ
  • bbc news
    ਐੱਗ ਫਰੀਜ਼ਿੰਗ ਕੀ ਹੈ ਜਿਸ ਰਾਹੀਂ ਤੁਸੀਂ ਵੱਡੀ ਉਮਰੇ ਮਾਂ ਬਣ ਸਕਦੇ ਹੋ ਤੇ ਇਹ ਕਿਵੇਂ ਆਈਵੀਐੱਫ ਤੋਂ ਬਿਹਤਰ ਹੈ
  • bbc news
    ਜਾਅਲੀ ਮਾਰਕਸ਼ੀਟ ਨਾਲ ਲਿਆ ਐੱਮਬੀਬੀਐੱਸ ''ਚ ਦਾਖ਼ਲਾ ਤੇ 43 ਸਾਲ ਕੀਤੀ ਡਾਕਟਰੀ
  • jalandhar police solve suchi village murder case
    ਜਲੰਧਰ : ਪੁਲਸ ਨੇ ਸੁਲਝਾਇਆ ਸੁੱਚੀ ਪਿੰਡ ਕਤਲ ਕੇਸ, ਚਾਰ ਦੋਸ਼ੀਆਂ ਨੂੰ ਕੀਤਾ...
  • sanitary shops will remain closed in punjab from 25th to 29th june
    ਪੰਜਾਬ 'ਚ 25 ਤੋਂ 29 ਜੂਨ ਤੱਕ ਇਹ ਦੁਕਾਨਾਂ ਰਹਿਣਗੀਆਂ ਬੰਦ
  • akali dal big statement on jammu kashmir s refusal to provide water to punjab
    ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਅਕਾਲੀ ਦਲ ਦਾ...
  • farmer leader dies in tragic road accident
    ਪੰਜਾਬ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਕਿਸਾਨ ਆਗੂ ਦੀ ਮੌਤ
  • meteorological department has made a big forecast for 5 days
    ਪੰਜਾਬ 'ਚ ਹੁਣ ਹੋਵੇਗਾ ਠੰਡ ਵਰਗਾ ਅਹਿਸਾਸ, ਮੌਸਮ ਵਿਭਾਗ ਨੇ 5 ਦਿਨਾਂ ਦੀ ਕਰ...
  • today  s top 10 news
    ਡਿਪਟੀ CM ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ਤੇ ਬੇਸਹਾਰਾ ਬੱਚਿਆਂ ਦਾ ਸਹਾਰਾ ਬਣੀ...
  • woman arrested at delhi airport for slapping sc sarpanch
    ਐੱਸ. ਸੀ. ਸਰਪੰਚ ਦੇ ਚਪੇੜਾਂ ਮਾਰਨ ਦੇ ਮਾਮਲੇ 'ਚ ਦਿੱਲੀ ਏਅਰਪੋਰਟ ਤੋਂ ਮਹਿਲਾ...
  • accused arrested in rape case sent to jail
    ਜਲੰਧਰ ਵਿਚ ਜਬਰ-ਜ਼ਿਨਾਹ ਦੇ ਕੇਸ ’ਚ ਗ੍ਰਿਫ਼ਤਾਰ ਮੁਲਜ਼ਮ ਭੇਜਿਆ ਗਿਆ ਜੇਲ੍ਹ
Trending
Ek Nazar
for the first time in punjab brick kilns closed for 7 months

ਘਰ ਬਣਾਉਣ ਵਾਲਿਆਂ ਨੂੰ ਵੱਡਾ ਝਟਕਾ! ਪੰਜਾਬ 'ਚ ਪਹਿਲੀ ਵਾਰ 7 ਮਹੀਨਿਆਂ ਲਈ ਬੰਦ...

akali dal big statement on jammu kashmir s refusal to provide water to punjab

ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਅਕਾਲੀ ਦਲ ਦਾ...

farmer leader dies in tragic road accident

ਪੰਜਾਬ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਕਿਸਾਨ ਆਗੂ ਦੀ ਮੌਤ

pak police rescue three hindu sisters

ਪਾਕਿਸਤਾਨ 'ਚ ਬਚਾਈਆਂ ਗਈਆਂ ਤਿੰਨ ਹਿੰਦੂ ਭੈਣਾਂ, ਕਰਾਇਆ ਸੀ ਜ਼ਬਰੀ ਧਰਮ ਪਰਿਵਰਤਨ

meteorological department has made a big forecast for 5 days

ਪੰਜਾਬ 'ਚ ਹੁਣ ਹੋਵੇਗਾ ਠੰਡ ਵਰਗਾ ਅਹਿਸਾਸ, ਮੌਸਮ ਵਿਭਾਗ ਨੇ 5 ਦਿਨਾਂ ਦੀ ਕਰ...

another case of measles  alert issued

ਸ਼ਹਿਰ 'ਚ ਖਸਰੇ ਦਾ ਇੱਕ ਹੋਰ ਮਾਮਲਾ, ਚੇਤਾਵਨੀ ਜਾਰੀ

pm luxon discusses trade with xi jinping

ਨਿਊਜ਼ੀਲੈਂਡ ਦੇ PM ਲਕਸਨ ਨੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਵਪਾਰ 'ਤੇ...

85 chinese nationals deported

85 ਚੀਨੀ ਨਾਗਰਿਕਾਂ ਨੂੰ ਦਿੱਤਾ ਗਿਆ ਦੇਸ਼ ਨਿਕਾਲਾ

pakistan imported railway bogies from china

ਪਾਕਿਸਤਾਨ ਨੇ ਚੀਨ ਤੋਂ 149 ਮਿਲੀਅਨ ਡਾਲਰ ਦੀਆਂ ਰੇਲਵੇ ਬੋਗੀਆਂ ਕੀਤੀਆਂ ਦਰਾਮਦ

doctor slapped woman in jalandhar

ਪੰਜਾਬ 'ਚ ਡਾਕਟਰ ਦਾ ਸ਼ਰਮਨਾਕ ਕਾਰਾ! ਨਸ਼ੇ 'ਚ ਟੱਲੀ ਹੋ ਕੇ ਔਰਤ ਦੇ ਜੜ੍ਹਿਆ...

australia suspends embassy ops in iran

ਆਸਟ੍ਰੇਲੀਆ ਨੇ ਈਰਾਨ 'ਚ ਦੂਤਘਰ ਕੀਤਾ ਬੰਦ, ਅਧਿਕਾਰੀਆਂ ਨੂੰ ਤਹਿਰਾਨ ਛੱਡਣ ਦਾ...

indian gujarati man sentenced to prison in us

ਅਮਰੀਕਾ 'ਚ ਭਾਰਤੀ-ਗੁਜਰਾਤੀ ਵਿਅਕਤੀ ਨੂੰ ਟੈਕਸ ਚੋਰੀ ਮਾਮਲੇ 'ਚ ਕੈਦ ਦੀ ਸਜ਼ਾ

major action can be taken against 3 senior officials

Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3 ਵੱਡੇ ਅਧਿਕਾਰੀਆਂ ’ਤੇ ਲਟਕੀ...

big weather forecast for punjab from 18th to 22nd

ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...

dispute between nihang singhs and a village faction in phagwara

ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ...

young man commits suicide by coming down from train

ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ,...

girl raped by property dealer

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ

after mla raman arora now audio of councilor s husband goes viral

MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • railway recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਦਿਨ ਤੋਂ ਕਰ ਸਕਦੇ ਹੋ ਅਪਲਾਈ
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • cm mann tweet
      'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
    • smuggler waiting for customers to supply heroin caught  accomplice named
      ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸਮੱਗਲਰ ਕੀਤਾ ਕਾਬੂ, ਸਾਥੀ...
    • cantor full of ration seized during ludhiana by election
      ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਰਾਸ਼ਨ ਨਾਲ ਭਰਿਆ ਕੈਂਟਰ ਫੜ੍ਹਿਆ
    • big relief to central minister
      ਕੇਂਦਰੀ ਮੰਤਰੀ ਨੂੰ ਮਿਲੀ ਵੱਡੀ ਰਾਹਤ ! ਭੜਕਾਊ ਭਾਸ਼ਣ ਦੇ ਮਾਮਲੇ 'ਚ ਸੰਮਨ ਹੋਏ ਰੱਦ
    • now you can make calls without a mobile network
      ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ ਹੋਵੇਗੀ CALL, ਇਸ ਟੈਲੀਕਾਮ...
    • plane crashes into jet bridge at brisbane airport  australia
      ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ 'ਤੇ ਜੈੱਟ ਬ੍ਰਿਜ ਨਾਲ ਟਕਰਾਇਆ ਜਹਾਜ਼
    • bjp candidate jiwan gupta casts his vote
      'ਭਾਜਪਾ' ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
    • israeli army warns iranians  says   evacuate the area with arak heavy
      ਇਜ਼ਰਾਈਲੀ ਫ਼ੌਜ ਨੇ ਈਰਾਨੀਆਂ ਨੂੰ ਦਿੱਤੀ ਚਿਤਾਵਨੀ, ਕਿਹਾ- 'ਅਰਾਕ ਹੈਵੀ ਵਾਟਰ...
    • trump asim munir meeting
      ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਨਾਲ ਅਮਰੀਕਾ 'ਚ ਮੁਲਾਕਾਤ ਮਗਰੋਂ ਟਰੰਪ ਦਾ...
    • BBC News Punjabi ਦੀਆਂ ਖਬਰਾਂ
    • bbc news
      ਔਰਤਾਂ ''ਤੇ ''ਪ੍ਰੀ-ਪ੍ਰੈਗਨੈਂਸੀ'' ਸ਼ੇਪ ’ਚ ਆਉਣ ਦਾ ਦਬਾਅ: ‘ਲੋਕਾਂ ਨੂੰ...
    • bbc news
      ਉਹ ਸ਼ਹਿਰ, ਜਿਸ ਦਾ ਪੂਰੀ ਦੁਨੀਆਂ ਨਾਲ ਸੰਪਰਕ ਟੁੱਟ ਗਿਆ, ਭੁੱਖ ਨਾਲ ਲੋਕ ਤੜਪਦੇ...
    • bbc news
      ਤਿੰਨ ਸਾਲਾਂ ਤੋਂ ਮੰਜੇ ’ਤੇ ਪਏ ਹਰਪਾਲ ਲਈ ਰੋਪੜ ਆਈ ਵਿਦੇਸ਼ੀ ਪਤਨੀ, ਇੱਕ ਹਾਦਸੇ ਨੇ...
    • bbc news
      ਪਾਕਿਸਤਾਨ ਚੋਣਾਂ : ''ਮਿਰਜ਼ਾ ਯਾਰ ਇਮਰਾਨ ਖ਼ਾਨ ਜੇਲ੍ਹ ਵਿੱਚ ਅਤੇ ਗੁਆਂਢਣਾ ਜ਼ਿੰਦਾ...
    • bbc news
      ਪੰਜਾਬ ਜਿਸ ਸਿੰਧੂ ਘਾਟੀ ਦੀ ਸੱਭਿਅਤਾ ਦਾ ਹਿੱਸਾ ਸੀ, ਉੱਥੇ ਲੋਕਾਂ ਦੀ ਬੋਲੀ ਤੇ...
    • bbc news
      ਭਾਨਾ ਸਿੱਧੂ : ਧਰਨਾ ਚੁੱਕਣ ਸਮੇਂ ਆਗੂਆਂ ਨੇ ਪੰਜਾਬ ਸਰਕਾਰ ਦਾ ਕਿਹੜਾ ''ਭਰਮ...
    • bbc news
      ਫੇਸਬੁੱਕ ਦੇ 20 ਸਾਲ: ਉਹ ਚਾਰ ਅਹਿਮ ਗੱਲਾਂ ਜਿਨ੍ਹਾਂ ਜ਼ਰੀਏ ਇਸ ਨੇ ਦੁਨੀਆ ਬਦਲੀ
    • bbc news
      ਕਮਰ ਦਰਦ ਦੇ ਕਿਹੜੇ ਇਲਾਜ ਫ਼ਾਇਦਿਆਂ ਨਾਲੋਂ ਵੱਧ ਨੁਕਸਾਨ ਕਰ ਸਕਦੇ ਹਨ
    • bbc news
      ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਪਰਫਿਊਮ ਫੈਕਟਰੀ ਵਿੱਚ ਲੱਗੀ ਅੱਗ, ਇੱਕ ਦੀ ਮੌਤ 9...
    • bbc news
      ਜਦੋਂ 80 ਸਾਲ ਬਾਅਦ ਦਲਿਤ ਭਾਈਚਾਰਾ ਮੰਦਰ ’ਚ ਦਾਖਲ ਹੋਇਆ ਤਾਂ ਹੋਰਾਂ ਜਾਤ ਵਾਲਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Live Help
    • Privacy Policy

    Copyright @ 2018 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +