ਭਾਰਤ ਅਤੇ ਕੈਨੇਡਾ ਸਬੰਧਾਂ ਬਾਰੇ ਬੋਲਦੇ ਹੋਏ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ ਦੋਵੇਂ ਦੇਸ਼ਾਂ ਵਿਚਕਾਰ ਸਬੰਧ ਅਜੇ ਮੁਸ਼ਕਲ ਸਥਿਤੀ ''ਚ ਹਨ।
ਉਨ੍ਹਾਂ ਮਾਮਲੇ ਨੂੰ ਸਮਝਾਉਂਦੇ ਹੋਏ ਕਿਹਾ ਕਿ ਸਾਨੂੰ ਕੈਨੇਡਾ ਦੀ ਸਿਆਸਤ ਦੇ ਕੁਝ ਹਿੱਸਿਆਂ ਨਾਲ ਦਿੱਕਤ ਹੈ।
ਉਨ੍ਹਾਂ ਕਿਹਾ ਕਿ ''''ਲੋਕਾਂ ਨੂੰ ਮੁਖ ਦਿੱਕਤ ਵੀਜ਼ਾ ਕਰਕੇ ਹੋ ਰਹੀ ਹੈ ਅਤੇ ਕੁਝ ਹਫ਼ਤੇ ਪਹਿਲਾਂ ਅਸੀਂ ਕੈਨੇਡਾ ਵਿੱਚ ਆਪਣੀਆਂ ਵੀਜ਼ਾ ਸੇਵਾਵਾਂ ਬੰਦ ਕਰ ਦਿੱਤੀਆਂ ਹਨ।''''
''''ਕਿਉਂਕਿ ਸਾਨੂੰ ਲੱਗਦਾ ਹੈ ਕਿ ਸਾਡੇ ਡਿਪਲੋਮੈਟਸ ਲਈ ਉੱਥੇ ਕੰਮ ''ਤੇ ਜਾਣਾ ਸੁਰੱਖਿਅਤ ਨਹੀਂ ਹੈ। ਉਨ੍ਹਾਂ ਦੀ ਸੁਰੱਖਿਆ, ਇਨ੍ਹਾਂ ਸੇਵਾਵਾਂ ਨੂੰ ਅਸਥਾਈ ਰੂਪ ਨਾਲ ਬੰਦ ਕਰਨ ਦਾ ਮੁੱਖ ਕਾਰਨ ਹੈ।''''
''''ਕੈਨੇਡਾ ਵਿੱਚ ਉਨ੍ਹਾਂ ਦੀ ਸੁਰੱਖਿਆ ਨੂੰ ਪਿਛਲੇ ਕੁਝ ਸਮੇਂ ਵਿੱਚ ਕਈ ਤਰੀਕਿਆਂ ਨਾਲ ਚੈਲੇਂਜ ਕੀਤਾ ਗਿਆ ਹੈ।''''
''''ਜੇਕਰ ਇਹ ਸਥਿਤੀ ਬਿਹਤਰ ਹੋ ਜਾਂਦੀ ਹੈ ਤਾਂ ਅਸੀਂ ਵੀਜ਼ਾ ਸੇਵਾਵਾਂ ਮੁੜ ਤੋਂ ਜ਼ਰੂਰ ਸ਼ੁਰੂ ਕਰਨੀਆਂ ਚਾਹਾਂਗੇ।''''
''ਸਾਡੇ ਅੰਦਰੂਨੀ ਮਾਮਲਿਆਂ ''ਚ ਦਖ਼ਲ ਤੋਂ ਦਿੱਕਤ''
ਉਨ੍ਹਾਂ ਕਿਹਾ ''''ਅਸੀਂ ਇਸ ਸਾਰੇ ਮੁੱਦੇ ''ਤੇ ਲਗਾਤਾਰ ਨਜ਼ਰ ਬਣਾਏ ਹੋਏ ਹਾਂ ਅਤੇ ਮੈਨੂੰ ਪੂਰੀ ਉਮੀਦ ਹੈ ਕਿ ਸਥਿਤੀ ਜਲਦੀ ਬਿਹਤਰ ਹੋ ਜਾਵੇਗੀ।''''
''''ਅਸੀਂ ਇਸ ਦੀ ਜਾਣਕਾਰੀ ਬਹੁਤ ਜ਼ਿਆਦਾ ਜਨਤਕ ਨਹੀਂ ਕੀਤੀ ਹੈ ਪਰ ਕੁਝ ਸਮੇਂ ਤੋਂ ਕੈਨੇਡਾ ਦੁਆਰਾ ਲਗਾਤਾਰ ਸਾਡੇ ਅੰਦੂਰਨੀ ਮਾਮਲਿਆਂ ਵਿੱਚ ਦਖ਼ਲ ਦਿੱਤੀ ਜਾ ਰਹੀ ਹੈ।''''
''''ਮੇਰਾ ਮੰਨਣਾ ਹੈ ਕਿ ਕੁਝ ਸਮੇਂ ਬਾਅਦ ਹੋਰ ਚੀਜ਼ਾਂ ਸਾਹਮਣੇ ਆਉਣਗੀਆਂ ਅਤੇ ਲੋਕ ਸਮਝਣਗੇ ਕਿ ਕਿਉਂ ਸਾਨੂੰ ਉਨ੍ਹਾਂ ਤੋਂ ਦਿੱਕਤ ਹੈ।''''
ਕੈਨੇਡਾ ਨੇ ਭਾਰਤ ਲਈ ਜਾਰੀ ਕੀਤੀਆਂ ਨਵੀਆਂ ਯਾਤਰਾ ਹਿਦਾਇਤਾਂ
ਉੱਧਰ, ਲੰਘੀ 20 ਅਕਤੂਬਰ ਨੂੰ ਕੈਨੇਡਾ ਨੇ ਆਪਣੇ ਨਾਗਰਿਕਾਂ ਨੂੰ ਨਵੀਆਂ ਯਾਤਰਾ ਹਿਦਾਇਤਾਂ ਜਾਰੀ ਕੀਤੀਆਂ ਹਨ।
ਇਨ੍ਹਾਂ ਵਿੱਚ ਕਿਹਾ ਗਿਆ ਹੈ ਕਿ ਕੈਨੇਡਾਈ ਨਾਗਰਿਕ ਭਾਰਤ ''ਚ ਅੱਤਵਾਦੀ ਹਮਲਿਆਂ ਦੇ ਖ਼ਤਰੇ ਕਾਰਨ, ਉੱਥੇ ਯਾਤਰਾ ਦੌਰਾਨ ਵਧੇਰੇ ਸਾਵਧਾਨ ਰਹਿਣ।
ਦਿ ਇਕਨਾਮਿਕਸ ਟਾਈਮਜ਼ ਦੀ ਖ਼ਬਰ ਮੁਤਾਬਕ, ਐਡਵਾਇਜ਼ਰੀ ਵਿੱਚ ਅੱਗੇ ਕਿਹਾ ਗਿਆ ਹੈ ਕਿ "ਕੈਨੇਡਾ ਅਤੇ ਭਾਰਤ ਵਿੱਚ ਹਾਲ ਹੀ ਵਿੱਚ ਵਾਪਰੀਆਂ ਘਟਨਾਵਾਂ ਦੇ ਸੰਦਰਭ ਵਿੱਚ, ਰਵਾਇਤੀ ਮੀਡੀਆ ਅਤੇ ਸੋਸ਼ਲ ਮੀਡੀਆ ''ਤੇ ਕੈਨੇਡਾ ਪ੍ਰਤੀ ਕੁਝ ਨਕਾਰਾਤਮਕ ਭਾਵਨਾਵਾਂ ਅਤੇ ਵਿਰੋਧ ਪ੍ਰਦਰਸ਼ਨਾਂ ਦਾ ਸੱਦਾ ਦਿੱਤਾ ਜਾ ਰਿਹਾ ਹੈ।''''
''''ਕੈਨੇਡਾ ਵਿਰੋਧੀ ਵਿਰੋਧ ਪ੍ਰਦਰਸ਼ਨਾਂ ਸਮੇਤ ਹੋਰ ਪ੍ਰਦਰਸ਼ਨ ਹੋ ਸਕਦੇ ਹਨ ਅਤੇ ਕੈਨੇਡੀਅਨਾਂ ਨੂੰ ਧਮਕਾਇਆ ਜਾ ਸਕਦਾ ਹੈ ਜਾਂ ਪਰੇਸ਼ਾਨ ਕੀਤਾ ਜਾ ਸਕਦਾ ਹੈ।''''
''''ਦਿੱਲੀ ਅਤੇ ਐਨਸੀਆਰ ਵਿੱਚ, ਅਜਨਬੀਆਂ ਦੇ ਜ਼ਿਆਦਾ ਸੰਪਰਕ ਵਿੱਚ ਨਾ ਆਵੋ ਅਤੇ ਉਨ੍ਹਾਂ ਨਾਲ ਆਪਣੀ ਨਿੱਜੀ ਜਾਣਕਾਰੀ ਸਾਂਝੀ ਨਾ ਕਰੋ।"
ਭਾਰਤ ਨੇ ਵਾਪਸ ਭੇਜੇ ਕੈਨੇਡਾ ਦੇ 41 ਰਾਜਦੂਤ
ਇਸ ਤੋਂ ਪਹਿਲਾਂ, 41 ਕੈਨੇਡੀਅਨ ਰਾਜਦੂਤ ਹਾਲ ਹੀ ਵਿੱਚ ਭਾਰਤ ਛੱਡ ਕੇ ਚਲੇ ਗਏ ਹਨ।
ਭਾਰਤ ਨੇ ਦੋ ਹਫ਼ਤੇ ਪਹਿਲਾਂ ਕੈਨੇਡਾ ਨੂੰ ਆਪਣੇ ਦਰਜਨਾਂ ਕੂਟਨੀਤਕ ਅਧਿਕਾਰੀਆਂ ਨੂੰ ਵਾਪਸ ਬੁਲਾਉਣ ਲਈ ਕਿਹਾ ਸੀ ਅਤੇ ਚੇਤਾਵਨੀ ਦਿੱਤੀ ਸੀ ਕਿ ਜੇਕਰ ਉਹ ਇੱਥੇ ਹੀ ਰਹੇ ਤਾਂ ਉਨ੍ਹਾਂ ਦੀ ਡਿਪਲੋਮੈਟਿਕ ਇਮਿਊਨਿਟੀ (ਕੂਟਨੀਤਕ ਅਧਿਕਾਰੀਆਂ ਨੂੰ ਮਿਲਣ ਵਾਲੀ ਰਿਆਇਤ ਜਾਂ ਛੋਟ) ਖ਼ਤਮ ਕਰ ਦਿੱਤੀ ਜਾਵੇਗੀ।
ਕੈਨੇਡੀਆਈ ਅਧਿਕਾਰੀਆਂ ਨੇ ਇਸ ਚੇਤਾਵਨੀ ਨੂੰ "ਕੌਮਾਂਤਰੀ ਕਾਨੂੰਨ ਦੀ ਉਲੰਘਣਾ" ਕਿਹਾ ਸੀ।
ਕਿੱਥੋਂ ਸ਼ੁਰੂ ਹੋਇਆ ਵਿਵਾਦ
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸਤੰਬਰ ਵਿੱਚ ਨਿੱਝਰ ਦੇ ਕਤਲ ਪਿੱਛੇ ਭਾਰਤੀ ਏਜੰਸੀਆਂ ਦਾ ਸੰਭਾਵੀ ਹੱਥ ਹੋਣ ਦੇ ਭਰੋਸੇਯੋਗ ਸਬੂਤ ਮਿਲਣ ਦੇ ਬਿਆਨ ਤੋਂ ਬਾਅਦ ਦੋਵਾਂ ਮੁਲਕਾਂ ਦੇ ਦੁਵੱਲੇ ਸੰਬੰਧ ਆਪਣੇ ਹੁਣ ਤੱਕ ਦੇ ਸਭ ਤੋਂ ਨੀਵੇਂ ਪੱਧਰ ਤੱਕ ਵਿਗੜ ਗਏ ਹਨ।
ਟਰੂਡੋ ਨੇ ਕਿਹਾ ਕਿ ਇਹ ਬਿਆਨ ਕੈਨੇਡੀਅਨ ਸੂਹੀਆ ਜਾਣਕਾਰੀ ''ਤੇ ਅਧਾਰਤ ਸੀ, ਜਿਸ ਮੁਤਾਬਕ ਇਸ ਕਤਲ ਪਿੱਛੇ "ਭਾਰਤ ਸਰਕਾਰ ਦੇ ਏਜੰਟ" ਸਨ। ਇਹ, ਕੈਨੇਡਾ ਨੇ ਕਿਹਾ ਹੈ ਕਿ ਉਸ ਦੀ ਪ੍ਰਭੂਸੱਤਾ ਦੀ ਉਲੰਘਣਾ ਹੈ।
ਨਿੱਝਰ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਗੁਰਦੁਆਰੇ ਦੇ ਬਾਹਰ ਦੋ ਨਕਾਬਪੋਸ਼ਾਂ ਨੇ ਗੋਲੀਆਂ ਚਲਾ ਕੇ ਮਾਰ ਦਿੱਤਾ ਸੀ। ਕੈਨੇਡੀਅਨ ਪੁਲਿਸ ਨੇ ਇਸ ਨੂੰ "ਨਿਸ਼ਾਨਾ ਬਣਾ ਕੇ ਕੀਤਾ ਹਮਲਾ" ਕਿਹਾ ਸੀ ਅਤੇ ਕਤਲ ਦੀ ਜਾਂਚ ਜਾਰੀ ਹੈ।
:-
ਨਿੱਝਰ ਭਾਰਤ ਵਿੱਚ ਸਿੱਖਾਂ ਦੇ ਇੱਕ ਵੱਖਰੇ ਰਾਜ ਖਾਲਿਸਤਾਨ ਬਣਾਏ ਜਾਣ ਦਾ ਹਮਾਇਤੀ ਸੀ।
ਖਾਲਿਸਤਾਨ ਅੰਦੋਲਨ ਦਾ ਭਾਰਤ ਵੱਲੋਂ ਸਖ਼ਤ ਵਿਰੋਧ ਕੀਤਾ ਜਾਂਦਾ ਰਿਹਾ ਹੈ।ਭਾਰਤ ਨੇ ਨਿੱਝਰ ਨੂੰ 2020 ਵਿੱਚ ਇੱਕ ਅੱਤਵਾਦੀ ਵਜੋਂ ਨਾਮਜ਼ਦ ਕੀਤਾ ਸੀ।
ਭਾਰਤ ’ਤੇ ਜਨਤਕ ਤੌਰ ਇਲਜ਼ਾਮ ਲਗਾਉਣ ਦੇ ਬਾਵਜੂਦ, ਟਰੂਡੋ ਨੇ ਵਾਰ-ਵਾਰ ਕਿਹਾ ਹੈ ਕਿ ਕੈਨੇਡਾ ਭਾਰਤ ਨਾਲ ਤਕਰਾਰ ਨੂੰ ਵਧਾਉਣਾ ਨਹੀਂ ਚਾਹੁੰਦਾ ਹੈ।
ਉਨ੍ਹਾਂ ਨੇ ਭਾਰਤੀ ਅਧਿਕਾਰੀਆਂ ਨੂੰ ਨਿੱਝਰ ਦੀ ਮੌਤ ਦੀ ਜਾਂਚ ਵਿੱਚ ਸਹਿਯੋਗ ਕਰਨ ਲਈ ਕਿਹਾ ਹੈ।
ਭਾਰਤ-ਕੈਨੇਡਾ ਮਸਲਾ: ਹੁਣ ਤੱਕ ਕੀ ਕੁਝ ਹੋਇਆ
- ਸਤੰਬਰ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ ਏਜੰਸੀਆਂ ਦੇ ਹਵਾਲੇ ਨਾਲ ਨਿੱਝਰ ਕਤਲ ਕੇਸ ਅਤੇ ਭਾਰਤ ਸਰਕਾਰ ਵਿਚਾਲੇ ਪ੍ਰਤੱਖ਼ ਲਿੰਕ ਹੋਣ ਦੀ ਗੱਲ ਕਹੀ ਸੀ।
- ਇਸ ਬਿਆਨ ਤੋਂ ਬਾਅਦ ਕੈਨੇਡਾ ਨੇ ਭਾਰਤ ਦੇ ਸੀਨੀਅਰ ਡਿਪਲੋਮੇਟ ਪਵਨ ਕੁਮਾਰ ਰਾਏ ਨੂੰ ਮੁਲਕ ਵਿੱਚੋਂ ਕੱਢ ਦਿੱਤਾ।
- ਭਾਰਤ ਨੇ ਵੀ ਮੰਗਲਵਾਰ ਕੈਨੇਡਾ ਦੇ ਸੀਨੀਅਰ ਡਿਪਲੋਮੇਟ ਨੂੰ ਪੰਜ ਦਿਨਾਂ ਦੇ ਅੰਦਰ ਭਾਰਤ ਛੱਡਣ ਦਾ ਹੁਕਮ ਦਿੱਤਾ ਹੈ।
- ਭਾਰਤ ਸਰਕਾਰ ਨੇ ਇਸ ਬਿਆਨ ਨੂੰ ਬੇ-ਬੁਨਿਆਦ ਅਤੇ ਸਿਆਸੀ ਤੌਰ ਉੱਤੇ ਪ੍ਰੇਰਿਤ ਕਰਾਰ ਦਿੱਤਾ ਸੀ।
- 21 ਸਤੰਬਰ ਨੂੰ ਨਿਊਯਾਰਕ ਵਿੱਚ ਟਰੂਡੋ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਪਣੇ ਇਲਜ਼ਾਮ ਦੁਹਰਾਏ, “ਇਸ ਗੱਲ ਉੱਤੇ ਭਰੋਸਾ ਕਰਨ ਲਈ ਪੁਖ਼ਤਾ ਕਾਰਨ ਹਨ ਕਿ ਭਾਰਤੀ ਏਜੰਟ ਇੱਕ ਕੈਨੇਡੀਅਨ ਨਾਗਰਿਕ ਦੇ ਕੈਨੇਡੀਅਨ ਧਰਤੀ ਉੱਤੇ ਹੋਏ ਕਤਲ ਵਿੱਚ ਸ਼ਾਮਿਲ ਹਨ।”
- ਇਸ ਵਿਵਾਦ ਦੇ ਚਲਦਿਆਂ ਦੋਵੇਂ ਦੇਸ਼ਾਂ ਨੇ ਆਪਣੇ-ਆਪਣੇ ਨਾਗਰਿਕਾਂ ਨੂੰ ਇੱਕ-ਦੂਜੇ ਦੇ ਦੇਸ਼ ''ਚ ਰਹਿਣ ਜਾਂ ਯਾਤਰਾ ਦੌਰਾਨ ਵਧੇਰੇ ਸਾਵਧਾਨ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਹਨ।
- ਇਸੇ ਦੌਰਾਨ ਅਮਰੀਕਾ ਨੇ ਕਿਹਾ ਹੈ ਕਿ ਉਹ ਪ੍ਰਧਾਨ ਮੰਤਰੀ ਟਰੂ਼ਡੋ ਵਲੋਂ ਲਾਏ ਇਲਜ਼ਾਮਾਂ ਦੀ ਵਿਸਥਾਰਤ ਜਾਂਚ ਦਾ ਸਮਰਥਕ ਹੈ ਅਤੇ ਭਾਰਤ ਨੂੰ ਇਸ ਮਸਲੇ ਉੱਤੇ ਸਹਿਯੋਗ ਕਰਨਾ ਚਾਹੀਦਾ ਹੈ।
- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਮਹਿਲਾ ਬੁਲਾਰੇ ਮੁਮਤਾਜ਼ ਜ਼ਾਹਰਾ ਬਲੋਚ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ, ''''ਇਹ ਇੱਕ ਲਾਪਰਵਾਹ ਅਤੇ ਗ਼ੈਰ-ਜ਼ਿੰਮੇਦਾਰ ਹਰਕਤ ਹੈ ਜੋ ਇੱਕ ਭਰੋਸੇਯੋਗ ਅੰਤਰ-ਰਾਸ਼ਟਰੀ ਸਹਿਯੋਗੀ ਦੇ ਰੂਪ ''ਚ ਭਾਰਤ ਦੀ ਭਰੋਸੇਯੋਗਤਾ ''ਤੇ ਸਵਾਲ ਹੈ।’’
- 20 ਅਕਤੂਬਰ ਨੂੰ ਕੈਨੇਡਾ ਵੱਲੋਂ ਭਾਰਤ ਵਿੱਚਲੇ ਆਪਣੇ 41 ਕੂਟਨੀਤਕਾਂ ਨੂੰ ਵਾਪਸ ਬੁਲਾਇਆ ਗਿਆ।
(ਬੀਬੀਸੀ ਪੰਜਾਬੀ ਨਾਲ , , ਅਤੇ ''ਤੇ ਜੁੜੋ।)
ਜਦੋਂ ਇਹ ਬੱਚਾ ਚਾਰ ਦਿਨਾਂ ਤੱਕ ਲਗਾਤਾਰ ਵੀਡੀਓ ਗੇਮ ਖੇਡਦਾ ਰਿਹਾ ਤਾਂ ਜਾਣੋ ਉਸ ਦੇ ਦਿਮਾਗ ’ਤੇ ਇਸ ਦਾ ਕੀ...
NEXT STORY