ਬਠਿੰਡਾ (ਸੁਖਵਿੰਦਰ) : ਬੁੱਧਵਾਰ ਨੂੰ ਚਿੱਟੇ ਦੀ ਓਵਰਡੋਜ਼ ਨਾਲ ਇਕ ਹੋਰ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ । ਜਾਣਕਾਰੀ ਮੁਤਾਬਕ ਪਾਵਰ ਹਾਊਸ ਰੋਡ ’ਤੇ ਸਥਿਤ ਮੱਛੀ ਚੌਕ ’ਚ ਇਕ ਨੌਜਵਾਨ ਬੇਹੋਸ਼ੀ ਦੀ ਹਾਲਤ ’ਚ ਪਿਆ ਸੀ।ਇਸ ਸਬੰਧੀ ਸੂਚਨਾ ਮਿਲਣ ’ਤੇ ਸਹਾਰਾ ਜਨਸੇਵਾ ਦੀ ਟੀਮ ਅਤੇ ਚੌਕੀ ਮਾਡਲ ਟਾਊਨ ਪੁਲਸ ਮੌਕੇ ’ਤੇ ਪੁੱਜੀ।
ਇਹ ਵੀ ਪੜ੍ਹੋ- ਪੀ. ਏ. ਯੂ. ਦੇ ਲੈਬ ਅਟੈਂਡੈਂਟ ਦਾ ਸ਼ਲਾਘਾਯੋਗ ਕਦਮ, ਭੀਖ ਮੰਗਣ ਵਾਲੇ ਬੱਚਿਆਂ ਲਈ ਕਰ ਰਹੇ ਵੱਡਾ ਉਪਰਾਲਾ
ਜਾਂਚ ਕਰਨ ’ਤੇ ਪਤਾ ਲੱਗਾ ਕਿ ਉਕਤ ਨੌਜਵਾਨ ਦੀ ਮੌਤ ਹੋ ਚੁੱਕੀ ਹੈ। ਮ੍ਰਿਤਕ ਨੌਜਵਾਨ ਦੀ ਬਾਂਹ ’ਚ ਟੀਕਾ ਲੱਗਾ ਹੋਇਆ ਸੀ ਅਤੇ ਉਥੋਂ ਖੂਨ ਵੀ ਵਹਿ ਰਿਹਾ ਸੀ। ਆਸ-ਪਾਸ ਦੇ ਲੋਕਾਂ ਨੇ ਦੱਸਿਆ ਕਿ ਮ੍ਰਿਤਕ ਦੇ ਨਾਲ ਇਕ ਹੋਰ ਨੌਜਵਾਨ ਵੀ ਸੀ, ਜਿਸ ਨੂੰ ਬੇਹੋਸ਼ ਦੇਖ ਕੇ ਉਹ ਉਥੋਂ ਖਿਸਕ ਗਿਆ। ਪੁਲਸ ਕਾਰਵਾਈ ਤੋਂ ਬਾਅਦ ਸਹਾਰਾ ਜਨਸੇਵਾ ਦੇ ਵਰਕਰਾਂ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਮ੍ਰਿਤਕ ਦੀ ਪਛਾਣ ਬਾਜੀ (20) ਪੁੱਤਰ ਗੁਲਾਬ ਸਿੰਘ ਵਾਸੀ ਮੱਲਾਂਵਾਲਾ ਵਜੋਂ ਹੋਈ ਹੈ। ਸਹਾਰਾ ਦੇ ਬੁਲਾਰੇ ਨੇ ਦੱਸਿਆ ਕਿ ਮ੍ਰਿਤਕ ਬਠਿੰਡਾ ’ਚ ਆਪਣੇ ਇਕ ਰਿਸ਼ਤੇਦਾਰ ਕੋਲ ਰਹਿੰਦਾ ਸੀ ਅਤੇ ਇਥੇ ਕੰਮ ਕਰਦਾ ਸੀ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਪਿਆ ਰੌਲਾ, ਚੱਲੀ ਗੋਲੀ
NEXT STORY