ਬਠਿੰਡਾ (ਸੁਖਵਿੰਦਰ) : ਕੋਲਕਾਤਾ ਦੇ ਆਰਜੀਕਰ ਮੈਡੀਕਲ ਹਸਪਤਾਲ ਵਿਚ ਵਿਚ ਟ੍ਰੇਨੀ ਡਾਕਟਰ ਨਾਲ ਬਲਾਤਕਾਰ ਕਰਨ ਤੋਂ ਬਾਅਦ ਉਸ ਦਾ ਕਤਲ ਕਰਨ ਦੇ ਰੋਸ਼ ਵਜੋਂ ਏਮਜ ਹਸਪਤਾਲ ਦੇ ਡਾਕਟਰਾਂ ਅਤੇ ਨਰਸਾਂ ਵਲੋਂ ਕਾਲੇ ਬਿੱਲੇ ਲਗਾ ਕੇ ਰੋਸ ਜਤਾਇਆ ਗਿਆ। ਜਾਣਕਾਰੀ ਦਿੰਦਿਆਂ ਹਸਪਤਾਲ ਦੇ ਡਾਕਟਰ ਮਨੀਸ਼ਾ ਨੇ ਦੱਸਿਆ ਕਿ ਬੀਤੇ ਦਿਨੀਂ ਕੋਲਕਾਤਾ ਵਿਖੇ ਟ੍ਰੇਨੀ ਮਹਿਲਾ ਡਾਕਟਰ ਨਾਲ ਜਬਰ-ਜ਼ਿਨਾਹ ਕਰਨ ਤੋਂ ਬਾਅਦ ਉਸਦਾ ਕਤਲ ਕਰ ਦਿੱਤਾ ਗਿਆ ਸੀ ਪ੍ਰੰਤੂ ਅਜੇ ਤੱਕ ਸਰਕਾਰ ਵਲੋਂ ਮੁਲਜ਼ਮਾਂ ਖਿਲਾਫ਼ ਕੋਈ ਸ਼ਖਤ ਕਦਮ ਨਹੀ ਚੁੱਕਿਆ ਗਿਆ। ਉਨ੍ਹਾਂ ਦੱਸਿਆ ਕਿ ਵਾਰ-ਵਾਰ ਡਾਕਟਰਾਂ ਅਤੇ ਨਰਸਾਂ ਨਾਲ ਅੱਤਿਆਚਾਰ ਹੋ ਰਹੇ ਹਨ ਪ੍ਰੰਤੂ ਸਰਕਾਰ ਵਲੋਂ ਡਾਕਟਰਾਂ ਦੀ ਸੁਰੱਖਿਆ ਲਈ ਠੋਸ ਕਦਮ ਨਹੀ ਚੁੱਕੇ ਜਾ ਰਹੇ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਮਹਿਲਾ ਡਾਕਟਰ ਨੂੰ ਇਨਸਾਫ਼ ਦਿਵਾਉਣ ਲਈ ਉਨ੍ਹਾਂ ਵਲੋਂ ਓਪੀਡੀ ਸੇਵਾਵਾਂ ਬੰਦ ਕਰਕੇ ਅਤੇ ਕਾਲੇ ਬਿੱਲੇ ਲਗਾਕੇ ਰੋਸ ਜਤਾਇਆ ਗਿਆ ਹੈ। ਇਸ ਤੋਂ ਇਲਾਵਾ ਸ਼ਾਮ ਨੂੰ ਹਸਪਤਾਲ ਵਿਚ ਕੈਡਲ ਮਾਰਚ ਵੀ ਕੱਢਿਆ ਜਾਵੇਗਾ। ਇਸ ਮੌਕੇ ਹਸਪਤਾਲ ਦੇ ਸਟਾਫ਼ ਵਲੋਂ ਇਕ ਨਾਟਕ ਵੀ ਪੇਸ਼ ਕੀਤਾ ਗਿਆ। ਹਸਪਤਾਲ ਦੇ ਡਾਕਟਰਾਂ ਅਤੇ ਨਰਸਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਅਤੇ ਮਹਿਲਾ ਡਾਕਟਰ ਦਾ ਕਤਲ ਕਰਨ ਵਾਲੇ ਮੁਲਜ਼ਮਾਂ ਨੂੰ ਸ਼ਖਤ ਸਜ਼ਾ ਦਿੱਤੀ ਜਾਵੇ।
ਫਿਰੋਜ਼ਪੁਰ ਤੀਹਰੇ ਕਤਲ ਕਾਂਡ ਵਿਚ ਸਨਸਨੀਖੇਜ਼ ਖ਼ੁਲਾਸਾ, ਡੀ. ਜੀ. ਪੀ. ਨੇ ਖੁਦ ਦਿੱਤੀ ਜਾਣਕਾਰੀ
NEXT STORY