ਬੁਢਲਾਡਾ (ਬਾਂਸਲ) : ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਨੂੰ ਮਜ਼ਬੂਤ ਕਰਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਪੰਜਾਬ ਅੰਦਰ ਡੱਬਲ ਇੰਜਣ ਦੀ ਸਰਕਾਰ ਬਨਾਉਣ ਲਈ ਕੇਂਦਰੀ ਲੀਡਰਸ਼ਿਪ ਵੱਲੋਂ ਵਰਕਰਾਂ ਅੰਦਰ ਜੋਸ਼ ਭਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਤਹਿਤ ਮਾਲਵੇ ਦੀ ਧਰਤੀ 'ਤੇ ਪਾਰਟੀ ਦੀ ਮਜ਼ਬੂਤੀ ਨੂੰ ਸਮਰਪਿਤ ਇਕ ਅਹਿਮ ਸੰਗਠਨਾਤਮਕ ਬੈਠਕ ਦਾ ਸਫਲ ਆਯੋਜਨ ਕੀਤਾ ਗਿਆ ਜਿਸ ਨਾਲ ਪੰਜਾਬ ਅੰਦਰ ਭਾਜਪਾ ਨੂੰ ਕਾਫੀ ਬੱਲ ਮਿਲਿਆ ਹੈ। ਇਹ ਸ਼ਬਦ ਅੱਜ ਇੱਥੇ ਸੰਗਠਨ ਮੀਟਿੰਗ ਚ ਸ਼ਾਮਲ ਹੋਏ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੇ ਕਹੇ। ਉਨਾਂ ਦੱਸਿਆ ਕਿ ਮੀਟਿੰਗ ਵਿਚ ਭਾਰਤੀ ਜਨਤਾ ਪਾਰਟੀ (ਬੀਜੇਪੀ) ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ. ਐੱਲ. ਸੰਤੋਸ਼ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਰਕਰਾਂ ਵਿਚ ਨਵਾਂ ਜੋਸ਼ ਭਰਿਆ।
ਇਸ ਮੌਕੇ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਬੀਜੇਪੀ ਦੇ ਕੌਮੀ ਜਨਰਲ ਸਕੱਤਰ ਰਾਜ ਸਭਾ ਮੈਂਬਰ ਤਰੁਨ ਚੁੱਘ, ਸੰਗਠਨ ਮੰਤਰੀ ਸ਼੍ਰੀ ਨਿਵਾਸੁਲੁ ਅਤੇ ਸੂਬਾ ਸਹਿ ਪਰਭਾਰੀ ਨਰਿੰਦਰ ਸਿੰਘ ਰੈਣਾ ਨੇ ਪਾਰਟੀ ਦੀ ਰੂਪ-ਰੇਖਾ ਅਤੇ ਅੱਗੇ ਦੀਆਂ ਰਣਨੀਤੀਆਂ ਬਾਰੇ ਵਿਚਾਰ ਸਾਂਝੇ ਕੀਤੇ। ਇਸ ਬੈਠਕ ਦੌਰਾਨ ਭਾਜਪਾ ਦੀ ਸਮੂਹ ਸੂਬਾ ਤੇ ਜ਼ਿਲ੍ਹਾ ਲੀਡਰਸ਼ਿਪ ਦੇ ਨਾਲ-ਨਾਲ ਭਾਰੀ ਗਿਣਤੀ ਵਿੱਚ ਵਰਕਰ ਸਾਹਿਬਾਨ ਹਾਜ਼ਰ ਰਹੇ, ਜਿਨ੍ਹਾਂ ਨੇ ਪਾਰਟੀ ਦੇ ਮਿਸ਼ਨ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਅਹਿਦ ਲਿਆ।
ਕੇਸਰੀ ਪੱਗ ਬੰਨ੍ਹ ਕੇ ਗੁਰੂ ਘਰ ਪਹੁੰਚੇ ਸੁਖਬੀਰ ਸਿੰਘ ਬਾਦਲ, ਦਿੱਤਾ ਵੱਡਾ ਬਿਆਨ
NEXT STORY