ਮਾਨਸਾ (ਸੰਦੀਪ ਮਿੱਤਲ): ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਬਲਜੀਤ ਸਿੰਘ ਦਾਦੂਵਾਲ ਬੀਤੇ ਦਿਨ ਸਿੱਧੂ ਮੂਸੇਵਾਲਾ ਪਰਿਵਾਰ ਨਾਲ ਅਫ਼ਸੋਸ ਕਰਨ ਲਈ ਪਿੰਡ ਮੂਸਾ ਪਹੁੰਚੇ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਪਰੰਤ ਗੱਲਬਾਤ ਕਰਦਿਆਂ ਉਨ੍ਹਾਂ ਨੇ ਵੱਡਾ ਖ਼ਲਾਸਾ ਕਰਦਿਆਂ ਕਿਹਾ ਕਿ ਮੈਨੂੰ ਵੀ ਡੇਰਾ ਮੁਖੀ ਵੱਲੋਂ ਮਰਵਾਉਣ ਦੀ ਸਾਜ਼ਿਸ਼ ਰਚੀ ਗਈ ਸੀ। ਮੈਂ ਪੰਜਾਬ ਸਰਕਾਰ ਤੋਂ ਸੁਰੱਖਿਆ ਮੰਗਦਾ ਰਿਹਾ, ਨਾ ਕੈਪਟਨ ਸਰਕਾਰ, ਨਾ ਚੰਨੀ ਸਰਕਾਰ, ਨਾ ਹੁਣ ਭਗਵੰਤ ਸਰਕਾਰ ਨੇ ਮੈਨੂੰ ਸੁਰੱਖਿਆ ਦਿੱਤੀ ਅਤੇ ਕਿਹਾ ਗਿਆ ਕਿ ਡੇਰਾ ਮੁਖੀ ਜੇਲ੍ਹ ਵਿਚ ਹੈ, ਉੱਥੇ ਬੈਠਾ ਉਹ ਕੀ ਸਾਜ਼ਿਸ਼ ਰਚ ਸਕਦਾ ਹੈ।
ਇਹ ਵੀ ਪੜ੍ਹੋ : ਜੂਨ 1984 ਦੇ ਘੱਲੂਘਾਰੇ ਮੌਕੇ ਜ਼ਖ਼ਮੀ ਹੋਏ ਪਾਵਨ ਸਰੂਪ ਦੇ 2 ਤੋਂ 5 ਜੂਨ ਤੱਕ ਕਰਵਾਏ ਜਾਣਗੇ ਦਰਸ਼ਨ
ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਸਭ ਕੁੱਝ ਨਸ਼ਰ ਹੋ ਗਿਆ ਕਿ ਜੇਲ੍ਹਾਂ ਵਿਚ ਬੈਠੇ ਵੱਡੇ ਗੈਂਗਸਟਰ ਕਿਵੇਂ ਕਤਲ ਦੀਆਂ ਸਾਜ਼ਿਸ਼ਾਂ ਰਚਦੇ ਹਨ। ਮੂਸੇਵਾਲਾ ਨੂੰ ਜੇਲ੍ਹ ਵਿਚ ਬੈਠੇ ਵਿਅਕਤੀਆਂ ਨੇ ਹੀ ਕਤਲ ਕਰਵਾਇਆ ਹੈ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਟਕੈਤ ਦੇ ਰਾਸ਼ਟਰੀ ਪ੍ਰਧਾਨ ਰਾਕੇਸ਼ ਸਿੰਘ ਟਕੈਤ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ। ਉਨ੍ਹਾਂ ਨੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕੀਤੀ।
ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਕਾਂਡ ’ਚ ਪੰਜਾਬ ਪੁਲਸ ਦਾ ਵੱਡਾ ਫੇਲੀਅਰ, ਇਕ ਮਹੀਨੇ ਪਹਿਲਾਂ ਦਿੱਲੀ ਪੁਲਸ ਨੇ ਦਿੱਤੀ ਸੀ ਚਿਤਾਵਨੀ
ਨੋਟ ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ ? ਕੁਮੈਂਟ ਕਰਕੇ ਦੱਸੋ
ਮਰਹੂਮ ਸਿੱਧੂ ਮੂਸੇਵਾਲਾ ਦੇ ਘਰ ਪੁੱਜੇ ਹਰਪਾਲ ਚੀਮਾ ਅਤੇ ਕੁਲਦੀਪ ਧਾਲੀਵਾਲ, ਪਰਿਵਾਰ ਨਾਲ ਵੰਡਾਇਆ ਦੁੱਖ (ਤਸਵੀਰਾਂ)
NEXT STORY