ਬੁਢਲਾਡਾ (ਬਾਂਸਲ) : ਭਾਰਤੀ ਜਨਤਾ ਪਾਰਟੀ ਦੇ ਮੰਡਲ ਬੁਢਲਾਡਾ ਦੀ ਕਾਰਜਕਾਰਨੀ ਦੀ ਅਹਿਮ ਬੈਠਕ ਸਰਕਲ ਪ੍ਰਧਾਨ ਨੋਨਾ ਘੰਡ ਦੀ ਪ੍ਰਧਾਨਗੀ ਹੇਠ ਹੋਈ। ਬੈਠਕ ਦੌਰਾਨ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਤੇ ਗਤੀਵਿਧੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਬੈਠਕ ਵਿਚ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵਰਕਰਾਂ ਨੂੰ ਪਾਰਟੀ ਦੇ ਪ੍ਰੋਗਰਾਮਾਂ ਅਤੇ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਨਾਲ-ਨਾਲ ਜਥੇਬੰਦਕ ਗਤੀਵਿਧੀਆਂ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਆਉਣ ਵਾਲੇ ਸਮੇਂ ਦੀ ਰਣਨੀਤੀ ਤਿਆਰ ਕਰਨ ਵਰਕਰਾਂ ਵਿਚਕਾਰ ਤਾਲਮੇਲ ਵਧਾਉਣ ਅਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ।
ਇਸ ਮੌਕੇ ਮੰਡਲ ਬੁਢਲਾਡਾ ਦੇ ਅਰਜਰਬਰ ਸਤੀਸ਼ ਗੋਇਲ ਮਾਨਸਾ, ਗਗਨ ਸ਼ਰਮਾ ਬਰੇਟਾ, ਪਰਮਜੀਤ ਸਿੰਘ, ਕਾਕਾ ਅਮਰਿੰਦਰ ਸਿੰਘ, ਸੁਖਦਰਸ਼ਨ ਸ਼ਰਮਾ, ਸਤੀਸ਼ ਕੁਮਾਰ, ਓਮ ਪ੍ਰਕਾਸ਼ ਖਟਕ, ਅਮਨ ਕੁਮਾਰ ਗੁਰੂ, ਪਰਮਿੰਦਰ ਕੌਰ ਮਹਿਲਾ ਮੋਰਚਾ, ਹਰਜੀਤ ਸਿੰਘ ਕਾਲਾ, ਯਸ਼ਪਾਲ ਗਰਗ, ਪੁਨੀਤ ਸਿੰਗਲਾ, ਸਤੀਸ਼ ਗੋਇਲ ਆਦਿ ਵੱਡੀ ਗਿਣਤੀ ਵਿਚ ਭਾਜਪਾ ਅਹੁਦੇਦਾਰ ਅਤੇ ਵਰਕਰ ਸ਼ਾਮਲ ਸਨ।
ਲਾਸ਼ ਚੁੱਕਣ ਦੇ ਮਾਮਲੇ ਦਾ ਘੱਟ ਗਿਣਤੀ ਕਮਿਸ਼ਨ ਨੇ ਲਿਆ ਨੋਟਿਸ ! DGP ਤੋਂ ਮੰਗੀ ਰਿਪੋਰਟ
NEXT STORY