ਮਾਨਸਾ : ਭਾਰਤੀ ਜਨਤਾ ਪਾਰਟੀ ਦੀ ਪੱਛਮੀ ਬੰਗਾਲ, ਅਸਾਮ ਤੇ ਪੁਡੂਚੇਰੀ 'ਚ ਹੋਈ ਸ਼ਾਨਦਾਰ ਜਿੱਤ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਜਗਦੀਪ ਸਿੰਘ ਨਕੱਈ ਵੱਲੋਂ ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਜੋ ਕਿ ਵਿਦੇਸ਼ ਦੌਰੇ 'ਤੇ ਇਟਲੀ ਗਏ ਹੋਏ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੇ ਨਿੱਜੀ ਸਹਾਇਕ ਮਨਗਿੰਦਰ ਅਤੇ ਸਾਥੀਆਂ ਨਾਲ ਮੂੰਹ ਮਿੱਠਾ ਕਰਵਾ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ।
ਇਸ ਮੌਕੇ ਗੱਲਬਾਤ ਕਰਦਿਆਂ ਜਗਦੀਪ ਸਿੰਘ ਨਕੱਈ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਤਿੰਨ ਸੂਬਿਆਂ ਵਿੱਚ ਜਿੱਤ ਹਾਸਿਲ ਕਰਕੇ ਇੱਕ ਰਿਕਾਰਡ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਇਸ ਜਿੱਤ ਨੇ ਵਿਰੋਧੀਆਂ ਨੂੰ ਚਿੱਤ ਕਰਕੇ ਰੱਖ ਦਿੱਤਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵੀ 2027 ਵਿੱਚ ਭਾਜਪਾ ਨੂੰ ਇਸੇ ਤਰ੍ਹਾਂ ਜਿਤਾਉਣਗੇ ਅਤੇ ਆਮ ਆਦਮੀ ਪਾਰਟੀ ਦਾ ਸਫਾਇਆ ਕਰਨਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਲੇਡੀ ਆਟੋ ਗੈਂਗ ਦੀ ਮੁਖੀ ਖਿਲਾਫ ਮਾਮਲਾ ਦਰਜ
NEXT STORY