ਬੁਢਲਾਡਾ- ਭਾਜਪਾ ਪੰਜਾਬ ਦੇ ਸੰਗਠਨ ਮੰਤਰੀ ਸ੍ਰੀਨਿਵਾਸਲੂ ਨਾਲ ਚੰਡੀਗੜ੍ਹ ਵਿਖੇ ਹਲਕਾ ਬੁਢਲਾਡਾ ਦੇ ਭਾਜਪਾ ਆਗੂਆਂ ਨੇ ਮੁਲਾਕਾਤ ਕਰਕੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਆਗੂਆਂ ਨੇ ਭਰੋਸਾ ਦਿਵਾਇਆ ਕਿ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਹਰ ਬੂਥ ਤੱਕ ਪਹੁੰਚਾਇਆ ਜਾਵੇਗਾ ਅਤੇ ਵਰਕਰਾਂ ਨੂੰ ਨਾਲ ਜੋੜ ਕੇ ਸੰਗਠਨ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
ਇਸ ਮੌਕੇ ਭਾਜਪਾ ਆਗੂ ਬਲਵਿੰਦਰ ਸਿੰਘ ਹਾਕਮਵਾਲਾ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਭਾਜਪਾ ਦਾ ਮੁੱਖ ਉਦੇਸ਼ ਲੋਕਾਂ ਦੀ ਸੇਵਾ ਕਰਨਾ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੰਮ ਕਰਨਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਪੰਜਾਬ ਦੇ ਵਿਕਾਸ ਅਤੇ ਤਰੱਕੀ ਲਈ ਵਚਨਬੱਧ ਹਨ।
ਇਹ ਵੀ ਪੜ੍ਹੋ: ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ ਨੇ ਕੀਤਾ ਵੱਡਾ ਕਾਂਡ
ਉਨ੍ਹਾਂ ਦੇ ਮੁਤਾਬਕ ਭਾਜਪਾ ਪੰਜਾਬ 'ਚ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ, ਬੁਨਿਆਦੀ ਢਾਂਚੇ ਦਾ ਵਿਕਾਸ ਅਤੇ ਲੋਕ-ਭਲਾਈ ਨਾਲ ਸਬੰਧਤ ਯੋਜਨਾਵਾਂ ਨੂੰ ਅੱਗੇ ਵਧਾਉਣ ਲਈ ਪ੍ਰਤੀਬੱਧ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਉਪਰੰਤ ਸੂਬੇ ਨੂੰ ਕੇਂਦਰ ਸਰਕਾਰ ਵੱਲੋਂ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਅਤੇ ਗ੍ਰਾਂਟਾਂ ਦਾ ਲਾਭ ਮਿਲੇਗਾ, ਜਿਸ ਨਾਲ ਪੰਜਾਬ ਦੀ ਆਰਥਿਕ ਅਤੇ ਸਮਾਜਿਕ ਤਰੱਕੀ ਨੂੰ ਨਵੀਂ ਰਫ਼ਤਾਰ ਮਿਲੇਗੀ। ਮੀਟਿੰਗ ਦੌਰਾਨ ਸੰਗਠਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਬੂਥ ਪੱਧਰ 'ਤੇ ਵਰਕਰਾਂ ਨੂੰ ਸਰਗਰਮ ਕਰਨ ਅਤੇ ਆਉਣ ਵਾਲੇ ਸਮੇਂ 'ਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨਦਾਰ ਨੂੰ ਮਾਰੀਆਂ ਗੋਲ਼ੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੇਅਦਬੀ ਮਾਮਲੇ 'ਚ ਨਿਹੰਗ ਸਿੰਘ ਜਥੇਬੰਦੀਆਂ ਨੇ ਖੋਲ੍ਹਿਆ ਮੋਰਚਾ, ਜਾਮ ਕੀਤਾ ਹਾਈਵੇਅ
NEXT STORY