ਬਠਿੰਡਾ (ਸੁਖਵਿੰਦਰ) : ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਅਤੇ ਸ਼ਰਾਰਤੀ ਅਨਸਰਾਂ ’ਤੇ ਸ਼ਿਕੰਜਾ ਕੱਸਣ ਲਈ ਪੁਲਸ ਨੇ ਬੱਸ ਸਟੈਂਡ ’ਤੇ ਕਾਸੋ ਆਪ੍ਰੇਸ਼ਨ ਤਹਿਤ ਇਕ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ। ਇਸ ਦੌਰਾਨ ਪੁਲਸ ਨੇ ਬੱਸ ਸਟੈਂਡ ਦੇ ਅਹਾਤੇ ਅਤੇ ਪਾਰਕਿੰਗ ਏਰੀਆ ਦੀ ਜਾਂਚ ਕੀਤੀ। ਇਸ ਤੋਂ ਇਲਾਵਾ ਬੱਸ ਸਟੈਂਡ ਦੇ ਪਲੇਟਫਾਰਮਾਂ ਅਤੇ ਬੱਸਾਂ ਵਿਚ ਵੀ ਤਲਾਸ਼ੀ ਮੁਹਿੰਮ ਚਲਾਈ ਗਈ। ਸਾਰੇ ਯਾਤਰੀਆਂ ਦੇ ਸਮਾਨਾਂ ਦੀ ਜਾਂਚ ਕੀਤੀ ਗਈ ਜਦੋਂ ਕਿ ਕੁਝ ਸ਼ੱਕੀ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਗਈ।
ਪੁਲਸ ਅਧਿਕਾਰੀਆਂ ਨੇ ਕਿਹਾ ਕਿ ਪੁਲਸ ਪ੍ਰਸ਼ਾਸਨ ਸ਼ਰਾਰਤੀ ਅਨਸਰਾਂ ’ਤੇ ਸ਼ਿਕੰਜਾ ਕੱਸਣ ਅਤੇ ਹਰ ਤਰ੍ਹਾਂ ਦੇ ਅਪਰਾਧਾਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਿਆਰ ਹੈ। ਤਿਉਹਾਰਾਂ ਦੇ ਸੀਜ਼ਨ ਦੌਰਾਨ, ਜਨਤਕ ਥਾਵਾਂ ’ਤੇ ਲੋਕਾਂ ਦੀ ਆਵਾਜਾਈ ਵਧ ਜਾਂਦੀ ਹੈ, ਜਿਸ ਕਾਰਨ ਪੁਲਸ ਚੌਕਸ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੀ ਅਜਿਹੀਆਂ ਚੈਕਿੰਗ ਮੁਹਿੰਮਾਂ ਜਾਰੀ ਰਹਿਣਗੀਆਂ।
ਪੰਜਾਬ ਦੇ ਸਕੂਲਾਂ ਵਿਚ ਵਧਾਈਆਂ ਜਾਣ ਛੁੱਟੀਆਂ, ਫਿਰ ਉਠੀ ਮੰਗ
NEXT STORY