ਮਾਨਸਾ, (ਸੰਦੀਪ ਮਿੱਤਲ)- ਐੱਸ.ਐੱਸ.ਪੀ. ਮਾਨਸਾ ਭਾਗੀਰਥ ਸਿੰਘ ਮੀਨਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਸਰਦੂਲਗੜ੍ਹ ਦੇ ਮੁਖੀ ਦਿਨੇਸ਼ਵਰ ਸ਼ਰਮਾ ਵੱਲੋਂ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵ੍ਹੀਕਲਾਂ ਦੀ ਚੈਕਿੰਗ ਕੀਤੀ ਗਈ। ਇਸ ਸਬੰਧੀ ਗੱਲਬਾਤ ਕਰਦਿਆਂ ਥਾਣਾ ਮੁਖੀ ਦਿਨੇਸ਼ਵਰ ਸ਼ਰਮਾ ਨੇ ਕਿਹਾ ਕਿ ਸੀਨੀਅਰ ਪੁਲਸ ਕਪਤਾਨ ਮਾਨਸਾ ਭਾਗੀਰਥ ਸਿੰਘ ਮੀਨਾ ਦੇ ਦਿਸ਼ਾ-ਨਿਰਦੇਸ਼ਾਂ ਅਤੇ “ਯੁੱਧ ਨਸ਼ਿਆਂ ਵਿਰੁੱਧ” ਮੁੰਹਿਮ ਤਹਿਤ ਪੁਲਸ ਵੱਲੋਂ ਇਲਾਕੇ ਵਿੱਚ ਪੂਰੀ ਸਖਤਾਈ ਕੀਤੀ ਹੋਈ ਹੈ।ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਨਸ਼ਾ ਤਸ਼ਕਰ ਅਤੇ ਗੁੰਡਾ ਅਨਸਰ ਬਿਲਕੁਲ ਨਹੀਂ ਬਖਸਣਗੇ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਪੁਲਸ ਦਾ ਵੱਧ ਤੋਂ ਵੱਧ ਸਹਿਯੋਗ ਕਰਨ।
ਥਾਣਾ ਸਿਟੀ-2 ਪੁਲਸ ਮਾਨਸਾ ਵੱਲੋਂ ਕੀਤੀ ਗਈ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ
ਐੱਸ.ਐੱਸ.ਪੀ ਮਾਨਸਾ ਭਾਗੀਰਥ ਸਿੰਘ ਮੀਨਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਸਿਟੀ-2 ਮਾਨਸਾ ਦੇ ਮੁਖੀ ਗੁਰਤੇਜ ਸਿੰਘ ਵੱਲੋਂ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ।ਇਸ ਸਬੰਧੀ ਗੱਲਬਾਤ ਕਰਦਿਆਂ ਗੁਰਤੇਜ ਸਿੰਘ ਨੇ ਕਿਹਾ ਕਿ ਸੀਨੀਅਰ ਪੁਲਸ ਕਪਤਾਨ ਮਾਨਸਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਹ ਅਚਨਚੇਤ ਨਾਕਾਬੰਦੀਆਂ ਇਸੇ ਤਰ੍ਹਾਂ ਜਾਰੀ ਰਹਿਣਗੀਆਂ।ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਏਰੀਏ ਵਿੱਚ ਕੋਈ ਨਸ਼ਾ ਤਸ਼ਕਰੀ ਜਾਂ ਕੋਈ ਹੋਰ ਦੋ ਨੰਬਰ ਦਾ ਕਾਰੋਬਾਰ ਕਰਦਾ ਜਾਂ ਮਾਹੌਲ ਖਰਾਬ ਕਰਦਾ ਪਾਇਆ ਜਾਂਦਾ ਹੈ ਤਾਂ ਉਹ ਉਸ ਨੂੰ ਨਹੀਂ ਬਖਸਣਗੇ ਅਤੇ ਗ੍ਰਿਫਤਾਰ ਕਰਕੇ ਬਣਦੀ ਕਾਰਵਾਈ ਕਰਨਗੇ।
ਥਾਣਾ ਝੁਨੀਰ ਪੁਲਸ ਵੱਲੋਂ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ
ਐੱਸ.ਐੱਸ.ਪੀ ਮਾਨਸਾ ਭਾਗੀਰਥ ਸਿੰਘ ਮੀਨਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਝੁਨੀਰ ਦੇ ਆਡੀਸ਼ਨਲ ਐੱਸ.ਐੱਚ.ਓ ਦਰਸ਼ਨ ਸਿੰਘ ਵੱਲੋਂ ਪੁਲਿਸ ਟੀਮ ਸਮੇਤ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ।ਇਸ ਨੂੰ ਲੈ ਕੇ ਗੱਲਬਾਤ ਕਰਦਿਆਂ ਦਰਸ਼ਨ ਸਿੰਘ ਨੇ ਕਿਹਾ ਕਿ ਕਿਸੇ ਵੀ ਟ੍ਰੈਫਿਕ ਨਿਯਮ ਨੂੰ ਤੋੜਣ ਵਾਲੇ ਨੂੰ, ਨਸ਼ਾ ਤਸ਼ਕਰੀ ਕਰਨ ਵਾਲੇ ਅਤੇ ਗੁੰਡਾਗਰਦੀ ਕਰਨ ਵਾਲੇ ਹੁੱਲੜਬਾਜਾਂ ਨੂੰ ਪੁਲਿਸ ਵੱਲੋਂ ਬਖਸਿਆ ਨਹੀਂ ਜਾਵੇਗਾ।ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਗਲੀ-ਮੁਹੱਲੇ ਵਿੱਚ ਕੋਈ ਨਸ਼ਾ ਤਸ਼ਕਰੀ ਜਾਂ ਕੋਈ ਵੀ ਦੋ ਨੰਬਰ ਦਾ ਕਾਰੋਬਾਰ ਕਰਦਾ ਹੈ ਤਾਂ ਇਸ ਸਬੰਧੀ ਉਨ੍ਹਾਂ ਨੂੰ ਕੋਈ ਵੀ ਗੁਪਤ ਜਾਣਕਾਰੀ ਦੇ ਸਕਦਾ ਹੈ ਤਾਂ ਜੋ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 4 ਲੋਕ ਗ੍ਰਿਫ਼ਤਾਰ
NEXT STORY