ਬਠਿੰਡਾ (ਸੁਖਵਿੰਦਰ) : 7 ਅਪ੍ਰੈਲ ਨੂੰ ਹੋਏ ਹਾਦਸੇ ਵਿਚ ਜ਼ਖਮੀ ਹੋਏ ਇਕ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਨੇ ਹਾਦਸੇ ਲਈ ਜ਼ਿੰਮੇਵਾਰ ਟਰੱਕ ਡਰਾਈਵਰ ਵਿਰੁੱਧ ਮਾਮਲਾ ਦਰਜ ਕੀਤਾ ਹੈ। ਅਮਰਪੁਰਾ ਬਸਤੀ ਦੇ ਵਸਨੀਕ ਜਸਵਿੰਦਰ ਸਿੰਘ ਨੇ ਸੰਗਤ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸਦਾ ਭਰਾ ਸੁਖਮੰਦਰ ਸਿੰਘ (34) ਟਰੈਕਟਰ ਟਰਾਲੀ ''ਤੇ ਜਾ ਰਿਹਾ ਸੀ ਤਾਂ ਟਰੱਕ ਡਰਾਈਵਰ ਪੁਸ਼ਪਿੰਦਰ ਵਾਸੀ ਕਾਂਸੀਪੁਰ ਉੱਤਰ ਪ੍ਰਦੇਸ਼ ਨੇ ਉਸਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ।
ਇਸ ਹਾਦਸੇ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਇਸ ਮਗਰੋਂ ਗੰਭੀਰ ਜ਼ਖਮੀ ਹਾਲਤ ਵਿਚ ਉਸ ਨੂੰ ਏਮਜ਼ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਸ਼ਿਕਾਇਤ ਦੇ ਆਧਾਰ ''ਤੇ ਪੁਲਸ ਨੇ ਮੁਲਜ਼ਮ ਟਰੱਕ ਡਰਾਈਵਰ ਖਿਲਾਫ਼ ਮਾਮਲਾ ਦਰਜ ਕੀਤਾ ਹੈ।
ਜ਼ਿਲ੍ਹੇ ’ਚ ਪਾਬੰਦੀਆਂ ਦੇ ਹੁਕਮ ਜਾਰੀ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ
NEXT STORY