ਬਠਿੰਡਾ (ਪਰਮਿੰਦਰ) : ਬਠਿੰਡਾ-ਡੱਬਵਾਲੀ ਰੋਡ 'ਤੇ ਜੋਧਪੁਰ ਰੋਮਾਣਾ ਨੇੜੇ ਖੜ੍ਹੇ ਇਕ ਟਰੱਕ 'ਚੋਂ ਡਰਾਈਵਰ ਦੀ ਲਾਸ਼ ਬਰਾਮਦ ਹੋਈ ਹੈ ਪਰ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਟਰੱਕ ਵਿਚ ਲਾਸ਼ ਪਈ ਹੋਣ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਹਰਬੰਸ ਸਿੰਘ, ਜੱਗਾ ਸਿੰਘ, ਸੰਦੀਪ ਗਿੱਲ ਮੌਕੇ ’ਤੇ ਪੁੱਜੀ ਜਦੋਂਕਿ ਪੁਲਸ ਪਹਿਲਾਂ ਤੋਂ ਹੀ ਮੌਜੂਦ ਸੀ। ਪੁਲਸ ਜਾਂਚ ਤੋਂ ਬਾਅਦ ਸੰਸਥਾ ਦੇ ਮੈਂਬਰਾਂ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ।
ਟਰੱਕ ਡਰਾਈਵਰ ਦੀ ਟਰੱਕ ਵਿਚ ਮੌਤ ਕਿਵੇਂ ਹੋਈ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪਤਾ ਲੱਗਾ ਹੈ ਕਿ ਟਰੱਕ ਡਰਾਈਵਰ ਅੰਮ੍ਰਿਤਸਰ ਤੋਂ ਆਇਆ ਸੀ ਅਤੇ ਉਸ ਨੇ ਰਿਫਾਈਨਰੀ ਜਾਣਾ ਸੀ ਪਰ ਇਸ ਦੌਰਾਨ ਉਸ ਦੀ ਮੌਤ ਹੋ ਗਈ। ਪੁਲਸ ਘਟਨਾ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਟਰੱਕ ਡਰਾਈਵਰ ਦੀ ਪਛਾਣ ਦਲਬੀਰ ਸਿੰਘ (55) ਪੁੱਤਰ ਰਤਨ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ।
ਨਵੇਂ ਸਾਲ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਪਤੀ ਦਾ ਵਿਛੋੜਾ ਨਾ ਸਹਾਰ ਸਕੀ ਪਤਨੀ, 24 ਘੰਟਿਆਂ 'ਚ ਤੋੜਿਆ ਦਮ
NEXT STORY