ਬਠਿੰਡਾ (ਵਰਮਾ) : ਵਧੀਕ ਜ਼ਿਲ੍ਹਾ ਮੈਜਿਸਟਰੇਟ ਪੂਨਮ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਦੇ ਅਨੁਸਾਰ ਜ਼ਿਲ੍ਹੇ ਦੇ ਨਿਰਧਾਰਤ ਚੋਣ ਹਲਕਿਆਂ ਵਿਚ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਬਾਹਰੋਂ ਆਏ ਰਾਜਨੀਤਿਕ ਪਾਰਟੀਆਂ ਦੇ ਵਿਅਕਤੀ, ਜੋ ਇਸ ਜ਼ਿਲ੍ਹੇ ਦੇ ਵਸਨੀਕ ਨਹੀਂ ਹਨ, ਨਾ ਹੀ ਉਨ੍ਹਾਂ ਦਾ ਚੋਣ ਡਿਊਟੀ ਨਾਲ ਕੋਈ ਸਬੰਧ ਹੈ, ਉਹ 12 ਦਸੰਬਰ 2025 ਨੂੰ ਸ਼ਾਮ 4 ਵਜੇ ਤੱਕ ਸਬੰਧਤ ਚੋਣ ਹਲਕਿਆਂ ਦੀ ਹਦੂਦ ਤੋਂ ਬਾਹਰ ਚਲੇ ਜਾਣਦੇ ਹੁਕਮ ਜਾਰੀ ਕੀਤੇ ਹਨ। ਹੁਕਮ ਅਨੁਸਾਰ ਇਸ ਸਮੇਂ ਤੋਂ ਬਾਅਦ ਕਿਸੇ ਵੀ ਕਿਸਮ ਦਾ ਚੋਣ ਪ੍ਰਚਾਰ, ਰੈਲੀ ਜਾਂ ਪਬਲਿਕ ਮੀਟਿੰਗ ਆਦਿ ਕਰਨ ਦੀ ਪੂਰਨ ਮਨਾਹੀ ਹੈ।
ਪੰਜਾਬ ਦੇ ਇਸ ਜ਼ਿਲ੍ਹੇ 'ਚ ਜਾਰੀ ਹੋਏ ਵੱਡੇ ਹੁਕਮ, ਜ਼ਿਲ੍ਹਾ ਮੈਜਿਸਟ੍ਰੇਟ ਨੇ ਲਾਈਆਂ ਸਖ਼ਤ ਪਾਬੰਦੀਆਂ
NEXT STORY