ਬਰੇਟਾ (ਬਾਂਸਲ) : ਮਾਰਕਿਟ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਪੈਨਸ਼ਨ ਨਾ ਮਿਲਣ ਦੇ ਰੋਸ ਵਜੋਂ ਮਾਰਕਿਟ ਕਮੇਟੀ ਦੇ ਦਫਤਰ ਬਾਹਰ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਬੋਲਦਿਆਂ ਸੇਵਾ ਮੁਕਤ ਪੈਨਸ਼ਨਰ ਅਤੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਮਾਰਕਿਟ ਕਮੇਟੀਆਂ ਵਿਚ ਸਕੱਤਰ ਦੀ ਅਸਾਮੀ 3 ਮਹੀਨਿਆ ਤੋਂ ਖਾਲ੍ਹੀ ਹੋਣ ਕਾਰਨ ਸਮੇਂ ਸਮੇਂ ਸਿਰ ਮੁਲਾਜ਼ਮਾਂ ਨੂੰ ਤਨਖਾਹ ਅਤੇ ਪੈਨਸ਼ਨਰਾਂ ਨੂੰ ਪੈਨਸ਼ਨ ਨਹੀਂ ਦਿੱਤੀ ਗਈ। ਜਿਸ ਕਾਰਨ ਸਾਨੂੰ ਧਰਨਾ ਦੇਣ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਮੰਗ ਕੀਤੀ ਕਿ ਖਾਲ੍ਹੀ ਪਈ ਅਸਾਮੀ ਨੂੰ ਭਰਿਆ ਜਾਵੇ ਅਤੇ ਤਨਖਾਹ ਅਤੇ ਪੈਨਸ਼ਨ ਨੂੰ ਬਹਾਲ ਕੀਤਾ ਜਾਵੇ।
ਵਿਦੇਸ਼ ਭੇਜਣ ਦੇ ਨਾਂ 'ਤੇ 24 ਲੱਖ ਦੀ ਠੱਗੀ, 2 ਨਾਮਜ਼ਦ
NEXT STORY