ਬੁਢਲਾਡਾ (ਬਾਂਸਲ) : ਗੁਰਦਾਸੀ ਦੇਵੀ ਐਜੂਕੇਸ਼ਨਲ ਵੈਲਫੇਅਰ ਸੁਸਾਇਟੀ ਅਧੀਨ ਚੱਲ ਰਹੇ ਜੀਆਈਐਮਟੀ GIMT ਕਾਲਜ ਦੇ ਐਮ.ਐਸ.ਸੀ. ਲੀਟ ਚੌਥੇ ਸਮੈਸਟਰ ਦਾ ਨਤੀਜਾ ਇਸ ਵਾਰ ਬਹੁਤ ਹੀ ਸ਼ਾਨਦਾਰ ਰਿਹਾ। ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਨਤੀਜਿਆਂ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਵਿਚ ਕੋਮਲ ਨੇ 89.2% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਖੁਸ਼ਪ੍ਰੀਤ ਕੌਰ ਨੇ 87.5% ਅੰਕਾਂ ਨਾਲ ਦੂਜਾ ਸਥਾਨ, ਜਦਕਿ ਹਰਪ੍ਰੀਤ ਸਿੰਘ ਨੇ 85% ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਸਫਲਤਾ 'ਤੇ ਚੇਅਰਮੈਨ ਡਾ. ਨਵੀਨ ਸਿੰਗਲਾ ਅਤੇ ਪ੍ਰਿੰਸੀਪਲ ਡਾ. ਰੇਖਾ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਤਾ-ਪਿਤਾ ਅਤੇ ਸਮੂਹ ਅਧਿਆਪਕ ਵਰਗ ਨੂੰ ਦਿਲੋਂ ਵਧਾਈ ਦਿੱਤੀ।
ਗੁੰਡਾ-ਗਰਦੀ ਤੇ ਨਸ਼ਿਆਂ ਦੇ ਮਾਮਲਿਆਂ 'ਚ ਪੁਲਸ ਕਰ ਰਹੀ ਸਖ਼ਤ ਕਾਰਵਾਈ : DSP ਗਿੱਲ
NEXT STORY