ਬਠਿੰਡਾ (ਸੁਖਵਿੰਦਰ) : ਕੋਤਵਾਲੀ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਦੋ ਮੁਲਜ਼ਮਾਂ ਨੂੰ ਨਸ਼ੀਲੇ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਨੇ ਕਪਾਹ ਮੰਡੀ ਨੇੜੇ ਬਠਿੰਡਾ ਦੇ ਰਹਿਣ ਵਾਲੇ ਪ੍ਰਿਥੀ ਰਾਜ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ ਪ੍ਰੀਗਾਬਾਲਿਨ ਦੇ 30 ਕੈਪਸੂਲ ਬਰਾਮਦ ਕੀਤੇ। ਇਸੇ ਤਰ੍ਹਾਂ ਸਰਹਿੰਦ ਨਹਿਰ ਦੇ ਕੰਢੇ ਪੁਲਸ ਨੇ ਵਿਜੇ ਮਹਿਰਾ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ ਪ੍ਰੀਗਾਬਾਲਿਨ ਦੇ 20 ਕੈਪਸੂਲ ਬਰਾਮਦ ਕੀਤੇ। ਪੁਲਸ ਨੇ ਮੁਲਜ਼ਮਾਂ ਵਿਰੁੱਧ ਕੋਤਵਾਲੀ ਪੁਲਸ ਸਟੇਸ਼ਨ ਵਿਚ ਕੇਸ ਦਰਜ ਕੀਤੇ ਪਰ ਬਾਅਦ ਵਿਚ ਉਨ੍ਹਾਂ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ।
ਰਾਜਸਥਾਨ ਤੋਂ ਪੇਪਰ ਦੇਣ ਆਏ ਵਿਅਕਤੀ ਦੀ ਸੜਕ ਹਾਦਸੇ ’ਚ ਮੌਤ
NEXT STORY