ਮਾਨਸਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਹਲਕਾ ਮਾਨਸਾ ਦੀ ਜਥੇਬੰਦੀ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਮਨਜੀਤ ਸਿੰਘ ਸਦਿਓੜਾ ਨੂੰ ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਹਲਕਾ ਮਾਨਸਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਦੀ ਖ਼ਬਰ ਨਾਲ ਪਾਰਟੀ ਵਰਕਰਾਂ ਅਤੇ ਵੱਖ-ਵੱਖ ਵਰਗਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਇਸ ਮੌਕੇ ਗੁਰਦੁਆਰਾ ਸਾਹਿਬ ਮਾਨਸਾ ਦੇ ਪ੍ਰਧਾਨ ਰਘਵੀਰ ਸਿੰਘ ਵਰਨ, ਆਤਮਜੀਤ ਸਿੰਘ ਕਾਲਾ ਅਤੇ ਹੋਰ ਆਗੂਆਂ ਨੇ ਮਨਜੀਤ ਸਿੰਘ ਸਦਿਓੜਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਹਲਕਾ ਮਾਨਸਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਜਾਵੇਗੀ। ਨਵ-ਨਿਯੁਕਤ ਇੰਚਾਰਜ ਮਨਜੀਤ ਸਿੰਘ ਸਦਿਓੜਾ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ।
ਹਾਦਸਿਆਂ 'ਚ 5 ਲੋਕ ਜ਼ਖਮੀ
NEXT STORY