ਮਾਨਸਾ: ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਅੱਜ ਪ੍ਰਸਾਰਿਤ ਕੀਤੇ ਗਏ ‘ਮਨ ਕੀ ਬਾਤ’ ਦੇ 138ਵੇਂ ਐਪੀਸੋਡ ਨੂੰ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕਈ ਨੇ ਆਪਣੇ ਗ੍ਰਹਿ ਨਿਵਾਸ ਵਿਖੇ ਸਾਥੀਆਂ ਸਮੇਤ ਧਿਆਨ ਨਾਲ ਸੁਣਿਆ। ਪ੍ਰਧਾਨ ਮੰਤਰੀ ਦੇ ਸੰਬੋਧਨ ਵਿੱਚ ਦੇਸ਼ ਦੀਆਂ ਉਪਲਬਧੀਆਂ, ਜਨ ਭਾਗੀਦਾਰੀ, ਸਵੱਛਤਾ, ਵਾਤਾਵਰਨ ਸੰਭਾਲ, ਨਸ਼ਾ ਮੁਕਤੀ, ਪੋਸ਼ਣ ਅਤੇ ਭਾਰਤ ਦੀ ਵਿਰਾਸਤ ਨਾਲ ਜੁੜੇ ਵੱਖ-ਵੱਖ ਮੁੱਦਿਆਂ ਨੂੰ ਉਜਾਗਰ ਕੀਤਾ ਗਿਆ।
ਇਸ ਮੌਕੇ ਜਗਦੀਪ ਸਿੰਘ ਨਕਈ ਨੇ ਕਿਹਾ ਕਿ ‘ਮਨ ਕੀ ਬਾਤ’ ਸਿਰਫ਼ ਪ੍ਰਧਾਨ ਮੰਤਰੀ ਦਾ ਸੰਬੋਧਨ ਨਹੀਂ, ਸਗੋਂ ਦੇਸ਼ ਦੇ ਆਮ ਨਾਗਰਿਕਾਂ ਦੇ ਯਤਨਾਂ, ਉਪਲਬਧੀਆਂ ਅਤੇ ਸਕਾਰਾਤਮਕ ਸੋਚ ਨੂੰ ਦੇਸ਼ ਸਾਹਮਣੇ ਲਿਆਉਣ ਵਾਲਾ ਇੱਕ ਪ੍ਰਭਾਵਸ਼ਾਲੀ ਮੰਚ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਰਾਹੀਂ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਰਾਸ਼ਟਰ ਨਿਰਮਾਣ ਵਿੱਚ ਆਪਣੀ ਭੂਮਿਕਾ ਨਿਭਾਉਣ ਲਈ ਪ੍ਰੇਰਣਾ ਮਿਲਦੀ ਹੈ।
ਉਨ੍ਹਾਂ ਕਿਹਾ ਕਿ ਅੱਜ ਦੇ ‘ਮਨ ਕੀ ਬਾਤ’ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਵੱਛਤਾ ਅਤੇ ਵਾਤਾਵਰਨ ਸੰਭਾਲ ਲਈ ਲੋਕਾਂ ਨੂੰ ਜਾਗਰੂਕ ਕਰਨ ਅਤੇ ਜਨ ਭਾਗੀਦਾਰੀ ਰਾਹੀਂ ਸਕਾਰਾਤਮਕ ਬਦਲਾਅ ਲਿਆਉਣ ਦੀ ਗੱਲ ਕੀਤੀ। ਪ੍ਰਧਾਨ ਮੰਤਰੀ ਨੇ ‘ਨਸ਼ਾ ਮੁਕਤ ਯੁਵਾ ਅਭਿਆਨ’ ਵਿੱਚ ਨੌਜਵਾਨਾਂ ਦੀ ਭੂਮਿਕਾ ਦਾ ਵੀ ਜ਼ਿਕਰ ਕੀਤਾ।
ਜਗਦੀਪ ਸਿੰਘ ਨਕਈ ਨੇ ਕਿਹਾ ਕਿ ਭਾਰਤ ਦੀ ਤਰੱਕੀ ਸਿਰਫ਼ ਸਰਕਾਰੀ ਯਤਨਾਂ ਨਾਲ ਨਹੀਂ, ਸਗੋਂ ਹਰ ਨਾਗਰਿਕ ਦੀ ਸਰਗਰਮ ਭਾਗੀਦਾਰੀ ਨਾਲ ਸੰਭਵ ਹੈ। ਉਨ੍ਹਾਂ ਕਿਹਾ ਕਿ ਸਫ਼ਾਈ, ਵਾਤਾਵਰਨ, ਸਮਾਜਿਕ ਜਾਗਰੂਕਤਾ, ਨੌਜਵਾਨਾਂ ਦੀ ਸਹੀ ਦਿਸ਼ਾ ਅਤੇ ਦੇਸ਼ ਦੀ ਵਿਰਾਸਤ ਪ੍ਰਤੀ ਸਨਮਾਨ ਵਰਗੇ ਵਿਸ਼ੇ ਸਮਾਜ ਨੂੰ ਇੱਕ ਨਵੀਂ ਸੋਚ ਨਾਲ ਜੋੜਦੇ ਹਨ।
ਉਨ੍ਹਾਂ ਪ੍ਰਧਾਨ ਮੰਤਰੀ ਵੱਲੋਂ ਅੱਜ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਸਾਬਕਾ ਅੰਤਰਰਾਸ਼ਟਰੀ ਕਾਰਜਕਾਰੀ ਪ੍ਰਧਾਨ ਸਵਰਗੀ ਸ਼੍ਰੀ ਅਸ਼ੋਕ ਸਿੰਘਲ ਜੀ ਦੀ 100ਵੀਂ ਜਨਮ ਜਯੰਤੀ ਮੌਕੇ ਦਿੱਤੀ ਸ਼ਰਧਾਂਜਲੀ ਦਾ ਵੀ ਜ਼ਿਕਰ ਕੀਤਾ।
ਅੰਤ ਵਿੱਚ ਜਗਦੀਪ ਸਿੰਘ ਨਕਈ ਨੇ ਕਿਹਾ ਕਿ “ਆਓ, ਅਸੀਂ ਸਾਰੇ ਮਿਲ ਕੇ ‘ਵਿਕਸਿਤ ਭਾਰਤ’ ਦੇ ਸੰਕਲਪ ਨੂੰ ਮਜ਼ਬੂਤ ਕਰਨ ਲਈ ਆਪਣੀ ਜ਼ਿੰਮੇਵਾਰੀ ਨਿਭਾਈਏ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਈਏ।”
ਰੇਲਵੇ ਲਾਈਨਾਂ ਨੇੜਿਓਂ ਵਿਅਕਤੀ ਦੀ ਲਾਸ਼ ਬਰਾਮਦ
NEXT STORY