ਮਾਨਸਾ (ਸੰਦੀਪ ਮਿੱਤਲ) : ਜ਼ਿਲ੍ਹਾ ਪੁਲਸ ਵਲੋਂ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ ਕਾਬੂ ਕਰਕੇ 3 ਨਾਜਾਇਜ਼ ਅਸਲੇ ਬਰਾਮਦ ਕੀਤੇ ਹਨ। ਜ਼ਿਲ੍ਹਾ ਪੁਲਸ ਮੁਖੀ ਡਾ. ਨਾਨਕੇ ਦੱਸਿਆ ਕਿ ਥਾਣਾ ਸਰਦੂਲਗੜ੍ਹ ਦੀ ਪੁਲਸ ਵਲੋਂ ਨਾਕਾਬੰਦੀ ਖੈਰਾ ਕੈਂਚੀਆ ਸਰਦੂਲਗੜ੍ਹ ਵਿਖੇ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਇੱਕ ਰਿੱਟਜ ਕਾਰ ਨੂੰ ਸ਼ੱਕ ਦੇ ਆਧਾਰ 'ਤੇ ਚੈੱਕ ਕੀਤਾ ਤਾਂ ਕਾਰ ਚਾਲਕ ਪਾਸੋਂ 1 ਪਿਸਟਲ 30 ਬੋਰ ਬਿਨਾਂ ਮਾਰਕਾ ਬਰਾਮਦ ਹੋਇਆ। ਜਿਸ 'ਤੇ ਕਾਰ ਚਾਲਕ ਰਮਨਦੀਪ ਸਿੰਘ ਪੁੱਤਰ ਜਗਰਾਜ ਸਿੰਘ ਵਾਸੀ ਕੁੱਤੀਵਾਲ ਕਲਾਂ ਜ਼ਿਲ੍ਹਾ ਬਠਿੰਡਾ ਖ਼ਿਲਾਫ਼ ਅਰਮਜ ਐਕਟ ਤਹਿਤ ਥਾਣਾ ਸਰਦੂਲਗੜ੍ਹ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਮੁਕਤਸਰ ਦੇ ਪਿੰਡ ਦੋਦਾ ਦੇ ਕਾਂਗਰਸੀ ਆਗੂ ’ਤੇ ਲੱਗੇ ਜਬਰ-ਜ਼ਿਨਾਹ ਦੇ ਦੋਸ਼, ਅਸ਼ਲੀਲ ਵੀਡੀਓ ਵੀ ਵਾਇਰਲ

ਗ੍ਰਿਫ਼ਤਾਰ ਕੀਤੇ ਵਿਅਕਤੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 3 ਦਿਨਾਂ ਦਾ ਪੁਲਸ ਰਿਮਾਂਡ ਹਾਸਲ ਕੀਤਾ। ਦੌਰਾਨੇ ਪੁਲਸ ਰਿਮਾਂਡ ਰਮਨਦੀਪ ਸਿੰਘ ਦੀ ਨਿਸ਼ਾਨਦੇਹੀ ਤੇ ਉਸ ਪਾਸੋਂ 2 ਪਿਸਟਲ (1 ਪਿਸਟਲ 30 ਬੋਰ ਤੇ 1 ਪਿਸਟਲ 32 ਬੋਰ) ਬਰਾਮਦ ਕਰਵਾਏ ਗਏ ਹਨ। ਹੁਣ ਤੱਕ ਇਸ ਮਾਮਲੇ ਵਿਚ ਕੁੱਲ 3 ਨਾਜਾਇਜ਼ ਪਿਸਟਲ (2 ਪਿਸਟਲ .30 ਬੋਰ ਤੇ 1 ਪਿਸਟਲ .32 ਬੋਰ) ਬਰਾਮਦ ਕਰਵਾਏ ਜਾ ਚੁੱਕੇ ਹਨ। ਇਸ ਮੁੱਕਦਮਾ ਦੀ ਤਫਤੀਸ਼ ਡੂੰਘਾਈ ਨਾਲ ਕੀਤੀ ਜਾ ਰਹੀ ਅਤੇ ਹੋਰ ਅਹਿਮ ਸੁਰਾਗ ਲੱਗਣ ਦੀ ਉਮੀਦ ਜਤਾਈ ਜਾ ਰਹੀ ਹੈ।
ਇਹ ਵੀ ਪੜ੍ਹੋ- ਸੰਗਰੂਰ 'ਚ ਵਾਪਰਿਆ ਰੂਹ ਕੰਬਾਊ ਹਾਦਸਾ, 4 ਨੌਜਵਾਨਾਂ ਦੀ ਹੋਈ ਮੌਤ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
9 ਦਿਨ ਪਹਿਲਾਂ ਛੁੱਟੀ ਕੱਟ ਕੇ ਡਿਊਟੀ 'ਤੇ ਗਏ ਤਲਵੰਡੀ ਸਾਬੋ ਦੇ ਫ਼ੌਜੀ ਦੀ ਪਿੰਡ ਪਰਤੀ ਮ੍ਰਿਤਕ ਦੇਹ
NEXT STORY