ਮਾਨਸਾ- ਪਿੰਡ ਦਲੇਲ ਸਿੰਘ ਵਾਲਾ ਜ਼ਿਲ੍ਹਾ ਪ੍ਰੀਸ਼ਦ ਦੀ ਉਮੀਦਵਾਰ ਸੁਰਿੰਦਰ ਕੌਰ ਦੇ ਹੱਕ ਵਿੱਚ ਬੋਲਦਿਆਂ ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਪ੍ਰਗਤੀ, ਭ੍ਰਿਸ਼ਟਾਚਾਰ ਰਹਿਤ ਮਾਹੌਲ ਅਤੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਬਿਨ੍ਹਾਂ ਸਿਫ਼ਾਰਿਸ਼ ਅਤੇ ਰਿਸ਼ਵਤ ਤੋਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਸੁਰਿੰਦਰ ਕੌਰ ਇਕ ਮਿਹਨਤੀ ਔਰਤ ਇਸ ਇਲਾਕੇ ਦੇ ਵਿਕਾਸ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਆਮ ਆਦਮੀ ਪਾਰਟੀ ਦੀ ਹੈ ਅਤੇ ਸਰਕਾਰ ਨੇ ਪਿੰਡਾਂ ਨੂੰ ਗ੍ਰਾਂਟਾ ਅਤੇ ਵਿਕਾਸ ਲਈ ਖੁੱਲ੍ਹੇ ਗੱਫੇ ਦੇਣੇ ਹਨ।
ਇਹ ਵੀ ਪੜ੍ਹੋ: ਪੰਜਾਬ 'ਚ Cold Wave ਦਾ ਅਲਰਟ! ਮੌਸਮ ਵਿਭਾਗ ਨੇ 11 ਦਸੰਬਰ ਤੱਕ ਕਰ 'ਤੀ ਵੱਡੀ ਭਵਿੱਖਬਾਣੀ
ਸਰਕਾਰ ਨੇ ਪਿੰਡਾਂ ਦਾ ਮੂੰਹ ਮੁਹਾਂਦਰਾ ਬਦਲ ਦੇਣਾ ਹੈ। ਇਸ ਲਈ ਪੰਜਾਬ ਦੇ ਲੋਕ ਇਨ੍ਹਾਂ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਤਾਂ ਜੋ ਪੰਜਾਬ ਦੇ ਵਿਕਾਸ ਦੀ ਤਿਆਰ ਕੀਤੀ ਗਈ ਰੂਪ-ਰੇਖਾ ਅਨੁਸਾਰ ਕੰਮ ਕਰਵਾਏ ਜਾ ਸਕਣ। ਵਿਧਾਇਕ ਸਿੰਗਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਯੋਜਨਾ ਬਣਾਈ ਹੈ ਕਿ ਪੰਜਾਬ ਨੂੰ ਵਿਕਾਸ ਅਤੇ ਕਾਰੋਬਾਰ ਦੀ ਹੱਬ ਤੇ ਸਿਖਰਾਂ ਤੇ ਲੈ ਕੇ ਆਉਣਾ ਹੈ। ਭਗਵੰਤ ਮਾਨ ਸਰਕਾਰ ਇਸ ਲਈ ਨਿਰੰਤਰ ਰੂਪ ਵਿੱਚ ਲੱਗੀ ਹੋਈ ਹੈ। ਜ਼ਿਲ੍ਹਾ ਪ੍ਰੀਸ਼ਦ ਦੀ ਉਮੀਦਵਾਰ ਸੁਰਿੰਦਰ ਕੌਰ ਨੇ ਲੋਕਾਂ ਨਾਲ ਵਾਅਦਾ ਕੀਤਾ ਕਿ ਉਹ ਇਲਾਕੇ ਦੇ ਵਿਕਾਸ, ਤਰੱਕੀ ਅਤੇ ਸਰਕਾਰਾਂ ਪਾਸੋਂ ਪਿੰਡਾਂ ਨੂੰ ਬਣਦੀਆਂ ਸਹੂਲਤਾਂ ਅਤੇ ਵਿਕਾਸ ਦੇਣ ਲਈ ਜੱਦ-ਜਹਿਦ ਕਰਦੇ ਰਹਿਣਗੇ ਅਤੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੁਗਾਇਆ ਜਾਵੇਗਾ। ਇਸ ਮੌਕੇ ਜਗਦੀਪ ਸਿੰਘ ਜਵੰਦਾ ਤੋਂ ਇਲਾਵਾ ਹੌਰ ਮੌਜੂਦ ਸਨ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਦਾ ਵੱਡਾ ਕਦਮ: ਪੰਜਾਬੀ ਯੂਨੀਵਰਸਿਟੀ ਨੂੰ 30 ਕਰੋੜ ਰੁਪਏ ਕੀਤੇ ਜਾਰੀ
ਅਕਾਲੀ ਦਲ ਨੂੰ ਚਾਹੁਣ ਲੱਗੇ ਲੋਕ, ਹੂੰਝਾ ਫੇਰ ਜਿੱਤ ਹਾਸਲ ਕਰੇਗਾ ਅਕਾਲੀ ਦਲ : ਬਲਵਿੰਦਰ ਪਟਵਾਰੀ
NEXT STORY