ਬੁਢਲਾਡਾ (ਬਾਂਸਲ) : ਸਥਾਨਕ ਸ਼ਹਿਰ ਦੇ ਨਗਰ ਕੌਂਸਲ ਪ੍ਰਧਾਨ ਸੁਖਪਾਲ ਸਿੰਘ ਬੀਤੀ ਰਾਤ ਤੋਂ ਲਾਪਤਾ ਹੈ। ਪ੍ਰਧਾਨ ਦੀ ਪਤਨੀ ਗੁਰਵਿੰਦਰ ਕੌਰ ਨੇ ਪੁਲਸ ਨੂੰ ਸੂਚਿਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਪ੍ਰਧਾਨਗੀ ਨੂੰ ਲੈ ਕੇ ਨੂੰ ਮੇਰੇ ਪਤੀ ਸੁਖਪਾਲ ਸਿੰਘ ਨੂੰ ਹਟਾਉਣ ਲਈ ਸ਼ਹਿਰ ਅੰਦਰ ਮਾਰਕਿਟ ਕਮੇਟੀ ਦੇ ਚੇਅਰਮੈਨ ਸਤੀਸ਼ ਸਿੰਗਲਾ ਅਤੇ ਉਨ੍ਹਾਂ ਦਾ ਸਾਥੀ ਦੀਨੇਸ਼ ਰਿਸ਼ੀ ਅਤੇ ਸੁਸ਼ੀਲ ਕੁਮਾਰ ਸ਼ੀਲਾ ਸਰਗਰਮੀਆਂ ਵਿਚ ਲੱਗੇ ਹੋਏ ਸਨ ਜਿਸ ਕਾਰਨ ਮੇਰਾ ਪਤੀ ਮਾਨਸਿਕ ਤੌਰ 'ਤੇ ਕਾਫੀ ਪ੍ਰੇਸ਼ਾਨ ਸੀ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਮੇਰਾ ਚਾਚਾ ਹੋਣ ਕਾਰਨ ਇਸ ਸੰਬੰਧੀ ਉਨ੍ਹਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਸੀ। ਉਨ੍ਹਾਂ ਖਦਸ਼ਾ ਜ਼ਾਹਿਰ ਕੀਤਾ ਕਿ ਮੇਰੇ ਪਤੀ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਉਸਦੇ ਉਪਰੋਕਤ ਵਿਅਕਤੀ ਜ਼ਿੰਮੇਵਾਰ ਹੋਣਗੇ।
ਇਸ ਤੋਂ ਪਹਿਲਾ ਸਾਬਕਾ ਨਗਰ ਕੋਂਸਲ ਪ੍ਰਧਾਨ ਹਰਵਿੰਦਰ ਸਿੰਘ ਬੰਟੀ ਦੇ ਆਤਮ ਹੱਤਿਆ ਮਾਮਲੇ 'ਚ ਮਾਰਕਿਟ ਕਮੇਟੀ ਦੇ ਚੇਅਰਮੈਨ ਸਤੀਸ਼ ਸਿੰਗਲਾ ਅਤੇ ਕੁਝ ਹੋਰ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਹੈ। ਉਨ੍ਹਾਂ ਖਦਸ਼ਾ ਜ਼ਾਹਿਰ ਕੀਤਾ ਕਿ ਮੇਰੇ ਪਤੀ ਨੂੰ ਮਾਰਨ ਲਈ ਉਕਤ ਵਿਅਕਤੀਆਂ ਨੇ ਸਾਜ਼ਿਸ਼ ਰਚੀ ਹੋਈ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਮੇਰੇ ਲਾਪਤਾ ਪਤੀ ਨੂੰ ਜਲਦ ਤੋਂ ਜਲਦ ਲੱਭਿਆ ਜਾਵੇ ਅਤੇ ਸਾਜ਼ਿਸ਼ ਰਚਨ ਵਾਲਿਆ ਖ਼ਿਲਾਫ ਮਾਮਲਾ ਦਰਜ ਕੀਤਾ ਜਾਵੇ।
ਪੰਜਾਬ 'ਚ ਇਨ੍ਹਾਂ ਡਿਫ਼ਾਲਟਰਾਂ 'ਤੇ ਵੱਡਾ ਐਕਸ਼ਨ, ਖੜ੍ਹੀ ਹੋਈ ਨਵੀਂ ਮੁਸੀਬਤ!
NEXT STORY