ਸੰਗਤ ਮੰਡੀ (ਮਨਜੀਤ) : ਬਠਿੰਡਾ-ਬੀਕਾਨੇਰ ਰੇਲਵੇ ਲਾਈਨ ’ਤੇ ਪਿੰਡ ਪਥਰਾਲਾ ਨਜ਼ਦੀਕ ਪਿੰਡ ਦੇ ਹੀ ਇਕ ਬਜ਼ੁਰਗ ਵਿਅਕਤੀ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਰੇਲਵੇ ਪੁਲਸ ਦੇ ਸਹਾਇਕ ਥਾਣੇਦਾਰ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਰਾਜਵਿੰਦਰ ਸਿੰਘ (52) ਪੁੱਤਰ ਜੱਗਾ ਸਿੰਘ ਵੱਲੋਂ ਰੇਲਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਰਾਜਵਿੰਦਰ ਸਿੰਘ ਦੇ ਮੁੰਡੇ ਨੱਥਾ ਸਿੰਘ ਨੇ ਬਿਆਨ ਦਰਜ ਕਰਵਾਏ ਹਨ ਕਿ ਉਨ੍ਹਾਂ ਦਾ ਪਿਤਾ ਪਿਛਲੇ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ।
ਇਹ ਵੀ ਪੜ੍ਹੋ- ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੇ ਆਗੂ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਵਾਇਰਲ, ਜਾਣੋ ਕੀ ਹੈ ਪੂਰਾ ਮਾਮਲਾ
ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਹੀ ਉਸ ਨੇ ਰੇਲਗੱਡੀ ਥੱਲੇ ਆ ਕੇ ਖੁਦਕਸ਼ੀ ਕਰ ਲਈ। ਪੁਲਸ ਵੱਲੋਂ ਮ੍ਰਿਤਕ ਰਾਜਵਿੰਦਰ ਸਿੰਘ ਦੇ ਮੁੰਡੇ ਨੱਥਾ ਸਿੰਘ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਲਈ ਬਠਿੰਡਾ ਦੇ ਸਿਵਲ ਹਸਪਤਾਲ ਸਥਿਤ ਮੋਰਚਰੀ ’ਚ ਸੁਰੱਖਿਅਤ ਰਖਵਾ ਦਿੱਤਾ ਹੈ।
ਇਹ ਵੀ ਪੜ੍ਹੋ- ਮਹਿੰਦੀ ਲਗਾਉਣ ਦੇ ਬਹਾਨੇ ਮਾਸੀ ਨੇ ਘਰ ਬੁਲਾਈ ਨਾਬਾਲਿਗ ਕੁੜੀ, ਫਿਰ ਬੇਹੋਸ਼ ਕਰਕੇ ਭਾਣਜੇ ਤੋਂ ਕਰਵਾਇਆ ਜਬਰ-ਜ਼ਿਨਾਹ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਬੰਬੀਹਾ ਗੈਂਗ ਖ਼ਿਲਾਫ਼ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਇਕੋ ਸਮੇਂ 60 ਤੋਂ ਵੱਧ ਟਿਕਾਣਿਆਂ ’ਤੇ ਛਾਪੇਮਾਰੀ
NEXT STORY