ਬਠਿੰਡਾ (ਸੁਖਵਿੰਦਰ) : ਜ਼ਿਲ੍ਹਾ ਪੁਲਸ ਨੇ 3 ਮੁਲਜ਼ਮਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਸੀਆਈਏ-1 ਨੇ ਨਰੂਆਣਾ ਰੋਡ ਅੰਡਰਬ੍ਰਿਜ ਨੇੜੇ ਨਾਕਾਬੰਦੀ ਦੌਰਾਨ ਸ਼ੱਕ ਦੇ ਆਧਾਰ ''ਤੇ ਇੱਕ ਕਾਰ ਨੂੰ ਰੋਕਿਆ ਜਿਸ ਵਿਚ ਮੁਲਜ਼ਮ ਗੁਰਸੇਵਕ ਸਿੰਘ ਵਾਸੀ ਬਠਿੰਡਾ ਸਵਾਰ ਸੀ। ਮੁਲਜ਼ਮ ਦੀ ਤਲਾਸ਼ੀ ਦੌਰਾਨ ਪੁਲਸ ਨੇ ਉਸ ਕੋਲੋਂ 45 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਕੈਨਾਲ ਕਲੋਨੀ ਥਾਣੇ ਵਿਚ ਕੇਸ ਦਰਜ ਕੀਤਾ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਸੇ ਤਰ੍ਹਾਂ ਥਾਣਾ ਸਦਰ ਬਠਿੰਡਾ ਨੇ ਮੁਲਜ਼ਮ ਭਜਨ ਸਿੰਘ ਵਾਸੀ ਬੀੜ ਤਾਲਾਬ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਨੇ ਉਕਤ ਸਾਰੇ ਮੁਲਜ਼ਮਾ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਯੂ. ਕੇ. ਭੇਜਣ ਦੇ ਨਾਂ ’ਤੇ 22 ਲੱਖ ਰੁਪਏ ਦੀ ਠੱਗੀ
NEXT STORY