ਬਠਿੰਡਾ (ਵਰਮਾ) : ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਤੇ ਜ਼ਿਲ੍ਹਾ ਪੁਲਸ ਮੁਖੀ ਮੈਡਮ ਅਮਨੀਤ ਕੌਂਡਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਪੁਲਸ ਵਲੋਂ ਕੇਂਦਰੀ ਜੇਲ੍ਹ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪੁਲਸ ਮੁਖੀ ਮੈਡਮ ਅਮਨੀਤ ਕੌਂਡਲ ਨੇ ਕਿਹਾ ਕਿ ਅਚਨਚੇਤ ਚੈਕਿੰਗ ਦਾ ਮੁਖ ਮੰਤਵ ਜੇਲ੍ਹਾਂ ਵਿਚ ਨਸ਼ਿਆਂ ਅਤੇ ਹੋਰ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਰੋਕਣ, ਸੁਰੱਖਿਆ ਪ੍ਰਬੰਧ ਚੁਸਤ ਕਰਨ ਅਤੇ ਅਣਚਾਹੀਆਂ ਘਟਨਾਵਾਂ ਨੂੰ ਟਾਲਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੁਲਸ ਨਸ਼ਿਆਂ ਵਿਰੁੱਧ ਯੁੱਧ ਲਈ ਪੂਰੀ ਤਰ੍ਹਾਂ ਵਚਨਵੱਧ ਅਤੇ ਯਤਨਸ਼ੀਲ ਹੈ।
ਇਸ ਦੌਰਾਨ ਐੱਸ.ਪੀ. ਇਨਵੈਸਟੀਗੇਸ਼ਨ ਜਸਮੀਤ ਸਿੰਘ ਸਾਹੀਵਾਲ, ਡੀ.ਐਸ.ਪੀ. ਸਿਟੀ-2 ਸਰਬਜੀਤ ਸਿੰਘ ਬਰਾੜ ਅਤੇ ਡੀ.ਐੱਸ.ਪੀ ਮਨਮੋਹਨ ਸਿੰਘ ਸ਼ਰਨਾ ਆਦਿ ਅਧਿਕਾਰੀ ਹਾਜ਼ਰ ਸਨ।
ਹਾਦਸੇ ਲਈ ਜ਼ਿੰਮੇਵਾਰ ਕਾਰ ਚਾਲਕ ਨਾਮਜ਼ਦ
NEXT STORY