ਤਲਵੰਡੀ ਸਾਬੋ (ਮੁਨੀਸ਼) : ਸਬ ਡਵੀਜ਼ਨ ਤਲਵੰਡੀ ਸਾਬੋ ਦੇ ਵਪਾਰਕ ਨਗਰ ਰਾਮਾਂ ਮੰਡੀ ਦੇ ਇਕ ਵਪਾਰੀ ਤੋਂ ਕਥਿਤ ਇਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿਚ ਬਠਿੰਡਾ ਪੁਲਸ ਤਲਵੰਡੀ ਸਾਬੋ ਦੇ ਨਾਮੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਨੂੰ ਫਿਰੋਜ਼ਪੁਰ ਜੇਲ੍ਹ ’ਚੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਬੀਤੇ ਦਿਨ ਤਲਵੰਡੀ ਸਾਬੋ ਅਦਾਲਤ ਵਿਚ ਪੇਸ਼ ਕੀਤਾ ਗਿਆ। ਉੱਥੋਂ ਪੁਲਸ ਨੂੰ ਉਸਦਾ ਤਿੰਨ ਦਿਨਾਂ ਪੁਲਸ ਰਿਮਾਂਡ ਹਾਸਲ ਹੋਇਆ। ਦੱਸ ਦੇਈਏ ਕਿ ਇਹ ਸਿੱਧੂ ਮੂਸੇਵਾਲਾ ਕਤਲ ਕਾਂਡ ਲਈ ਕਥਿਤ ਕੋਰੋਲਾ ਗੱਡੀ ਮੁਹੱਈਆ ਕਰਵਾਉਣ ਵਾਲੇ ਅਤੇ ਮਸ਼ਹੂਰ ਗੈਂਗਸਟਰ ਕੁਲਵੀਰ ਨਰੂਆਣਾ ਦੇ ਕਤਲ ਮਾਮਲੇ ’ਚ ਕਥਿਤ ਮੁੱਖ ਦੋਸ਼ੀ ਵਜੋਂ ਨਾਮਜ਼ਦ ਹੈ।
ਇਹ ਵੀ ਪੜ੍ਹੋ- ਉਗਰਾਹਾਂ ਧੜਾ ਸੂਬੇ ਭਰ 'ਚ ਅੱਜ 3 ਘੰਟੇ ਕਰੇਗਾ ਰੇਲਾਂ ਦਾ ਚੱਕਾ ਜਾਮ, ਜਾਣੋ ਕੀ ਹਨ ਮੁੱਖ ਮੰਗਾਂ
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਦੋ ਨਾਬਾਲਗਾਂ ਨਾਲ ਜਬਰ-ਜ਼ਿਨਾਹ ਦੇ ਮਾਮਲੇ ’ਚ ਇਕ ਵਿਅਕਤੀ ਨੂੰ 25 ਸਾਲ ਦੀ ਸਜ਼ਾ ਤੇ ਜੁਰਮਾਨਾ
NEXT STORY