ਮਾਨਸਾ (ਜੱਸਲ) : ਜ਼ਿਲ੍ਹਾ ਪੁਲਸ ਮੁਖੀ ਭਾਗੀਰਥ ਸਿੰਘ ਮੀਨਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਖ਼ਿਲਾਫ ਵਿੱਢੀ ਮਹਿਮ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਸਿਟੀ 2 ਪੁਲਸ ਨੇ ਥਾਣਾ ਮੁਖੀ ਬਲਵੀਰ ਸਿੰਘ ਦੀ ਅਗਵਾਈ ਵਿਚ ਯਾਦਵਿੰਦਰ ਸਿੰਘ ਏ. ਐੱਸ. ਆਈ. ਸਿੰਘ ਦੀ ਟੀਮ ਨੇ ਨਹਿਰੂ ਕਾਲਜ ਮਾਨਸਾ ਦੇ ਪਿਛਲੇ ਪਾਸੋਂ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਤੋਂ 19 ਕਿੱਲੋ ਭੁੱਕੀ ਚੂਰਾ ਬਰਾਮਦ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਟੂ ਦੇ ਮੁਖੀ ਬਲਵੀਰ ਸਿੰਘ ਨੇ ਦੱਸਿਆ ਕਿ ਏਐੱਸਆਈ ਯਾਦਵਿੰਦਰ ਸਿੰਘ ਦੌਰਾਨੇ ਗਸ਼ਤ ਨਹਿਰੂ ਕਾਲਜ ਦੇ ਪਿੱਛੇ ਇਕ ਵਿਅਕਤੀ ਭੁੱਕੀ ਸਮੇਤ ਗ੍ਰਿਫਤਾਰ ਕੀਤਾ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਾ ਨਾਮ ਅੰਮ੍ਰਿਤਪਾਲ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਮਾਨਸਾ ਹੈ ਜਿਸ ਖਿਲਾਫ ਮੁਕੱਦਮਾ ਦਰਜ ਕਰਕੇ ਉਸ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਦੋਸ਼ੀ ਖਿਲਾਫ ਪਹਿਲਾਂ ਵੀ ਕਈ ਕੇਸ ਦਰਜ ਹਨ। ਉਨ੍ਹਾਂ ਕਿਹਾ ਕਿ ਰਿਮਾਂਡ ਦੌਰਾਨ ਹੋਰ ਪੁੱਛਗਿੱਛ ਕੀਤੀ ਜਾਵੇਗੀ ਕਿ ਮੁਲਜ਼ਮ ਕਦੋਂ ਤੋਂ ਨਸ਼ੇ ਦਾ ਕਾਰੋਬਾਰ ਕਰ ਰਿਹਾ ਹੈ।
ਏਅਰਫੋਰਸ ਨਾਇਕ ਦੀ ਖ਼ੁਦਕੁਸ਼ੀ ਕਾਰਨ ਮਚਿਆ ਹੰਗਾਮਾ, 5 ਸੀਨੀਅਰ ਅਫ਼ਸਰਾਂ ਖ਼ਿਲਾਫ਼ ਕਾਰਵਾਈ
NEXT STORY