ਬੁਢਲਾਡਾ (ਬਾਂਸਲ) : ਸੁਪਰੀਮ ਕੋਰਟ ਵੱਲੋਂ ਪਿੰਡਾਂ 'ਚ ਪ੍ਰੈਕਟਿਸ ਕਰਕੇ ਡਾਕਟਰਾਂ ਦੀਆਂ ਸੇਵਾਵਾਂ ਨੂੰ ਖਤਮ ਕਰਨ ਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਜੇਲਾਂ 'ਚ ਭੇਜਣ ਦੇ ਲਏ ਫੈਸਲੇ ਦੇ ਰੋਸ ਵਜੋਂ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵੱਲੋਂ ਬਲਾਕ ਦੇ ਕਈ ਪਿੰਡਾਂ 'ਚ ਰੋਸ ਮਾਰਚ ਕੱਢਿਆ ਗਿਆ ਤੇ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜੀ ਵੀ ਕੀਤੀ ਗਈ। ਯੂਨੀਅਨ ਦੇ ਪ੍ਰਧਾਨ ਜਸਵੀਰ ਸਿੰਘ ਨੇ ਦੱਸਿਆ ਕਿ ਇਹ ਰੋਸ ਮਾਰਚ ਬੁਢਲਾਡਾ ਤੋਂ ਚੱਲ ਕੇ ਪਿੰਡ ਹਸਨਪੁਰ, ਗੁਰਨੇ ਖੁਰਦ, ਗੁਰਨੇ ਕਲਾਂ, ਬੋੜਾਵਾਲ, ਬੀਰੋਕੇ, ਗੁੜੱਦੀ, ਭਾਦੜਾਂ ਆਦਿ ਪਿੰਡਾਂ 'ਚ ਕੱਢਿਆ ਗਿਆ ਹੈ।|ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਜੋ ਵੀ ਮੈਡੀਕਲ ਪ੍ਰੈਕਟੀਸ਼ਨਰ ਡਾਕਟਰਾਂ ਵਿਰੁੱਧ ਫੈਸਲਾ ਲਿਆ ਹੈ, ਉਸ ਨੂੰ ਵਾਪਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਦੇਸ਼ ਦੀ ਲਗਭਗ 80 ਫੀਸਦੀ ਆਬਾਦੀ ਪਿੰਡਾਂ 'ਚ ਰਹਿੰਦੀ ਹੈ, ਜਿਨ੍ਹਾਂ ਨੂੰ ਕਿਸੇ ਵੀ ਬੀਮਾਰੀ ਵੇਲੇ ਜਲਦੀ ਸਿਹਤ ਸਹੂਲਤਾਂ ਨਾ ਮਿਲਣ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਅਜਿਹੀ ਸਥਿਤੀ 'ਚ ਪ੍ਰੈਕਟੀਸ਼ਨਰ ਡਾਕਟਰ ਇਨ੍ਹਾਂ ਲੋਕਾਂ ਦਾ ਇਲਾਜ ਕਰਦੇ ਹਨ ਪਰ ਸੁਪਰੀਮ ਕੋਰਟ ਵਲੋਂ ਇਨ੍ਹਾਂ ਪ੍ਰੈਕਟੀਸ਼ਨਰ ਡਾਕਟਰਾਂ ਦੇ ਅਹੁਦੇ ਨੂੰ ਖਤਮ ਕਰਨ ਲਈ ਹੁਕਮ ਦਿੱਤੇ ਗਏ ਹਨ, ਜਿਸ ਕਾਰਨ ਪ੍ਰੈਕਟਿਸ ਕਰ ਰਹੇ ਡਾਕਟਰਾਂ ਅਤੇ ਪਿੰਡਾਂ ਦੇ ਲੋਕਾਂ 'ਚ ਵੀ ਰੋਸ ਪਾਇਆ ਜਾ ਰਿਹਾ ਹੈ, ਜਿਸ ਤਹਿਤ ਇਸ ਰੋਸ ਮਾਰਚ ਦੌਰਾਨ ਪਿੰਡਾਂ ਦੀਆਂ ਪੰਚਾਇਤਾ ਅਤੇ ਲੋਕਾਂ ਨੇ ਵੀ ਸੁਪਰੀਮ ਕੋਰਟ ਨੂੰ ਇਸ ਫੈਸਲੇ ਨੂੰ ਮੁੜ ਵਿਚਾਰਨ ਦੀ ਮੰਗ ਕੀਤੀ ਹੈ। ਜੱਥੇਬੰਦੀ ਦੇ ਪ੍ਰੈਸ ਸਕੱਤਰ ਗੁਰਲਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੋਟਾਂ ਦੌਰਾਨ ਆਪਣੇ ਮੈਨੀਫੈਸਟੋ 'ਚ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਵੀ ਇਨ੍ਹਾਂ ਆਰ. ਐੱਮ. ਪੀ. ਡਾਕਟਰਾਂ ਨੂੰ ਅਧਿਕਾਰ ਦੇਣੇ ਚਾਹੀਦੇ ਹਨ, ਨਾ ਕਿ ਇਨ੍ਹਾਂ ਨੂੰ ਖਤਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਜਲਦ ਹੀ ਧਿਆਨ ਨਾ ਦਿੱਤਾ ਗਿਆ ਤਾਂ ਜੱਥੇਬੰਦੀ ਇਕ ਵੱਡੇ ਸੰਘਰਸ਼ ਦਾ ਰਾਹ ਅਪਣਾਏਗੀ। ਇਸ ਮੌਕੇ ਖਜ਼ਾਨਚੀ ਅੰਮ੍ਰਿਤਪਾਲ ਸਿੰਘ ਆਦਿ ਹਾਜ਼ਰ ਸਨ।
ਬੋਹਾ ਸ਼ਹਿਰ ਦੀ ਤਰੱਕੀ ਲਈ ਹਰ ਸੰਭਵ ਯਤਨ ਕਰਾਂਗੇ : ਮੋਫਰ, ਭੱਟੀ
NEXT STORY