ਬੁਢਲਾਡਾ (ਮਨਜੀਤ) : ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਭਾਜਪਾ ਹਾਈ ਕਮਾਂਡ ਪੰਜਾਬ ਵੱਲੋਂ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਇਲੈਕਸ਼ਨ ਇੰਚਾਰਜਾਂ ਦੀ ਨਿਯੁਕਤੀ ਕੀਤੀ ਜਾ ਰਹੀ ਹੈ। ਇਸ ਤਹਿਤ ਭਾਜਪਾ ਦੇ ਸੀਨੀਅਰ ਆਗੂ ਕਾਕਾ ਅਮਰਿੰਦਰ ਸਿੰਘ ਦਾਤੇਵਾਸ ਨੂੰ ਜ਼ਿਲ੍ਹਾ ਬਠਿੰਡਾ ਵਿਖੇ ਰਾਮਾਂ ਮੰਡੀ ਦਾ ਇਲੈਕਸ਼ਨ ਇੰਚਾਰਜ ਲਗਾਇਆ ਗਿਆ। ਇਸ ਨਿਯੁਕਤੀ ਨੂੰ ਭਾਜਪਾ ਆਗੂ ਅਮਨਦੀਪ ਸਿੰਘ ਗੁਰੂ, ਕੁਸ਼ਦੀਪ ਸ਼ਰਮਾ, ਜਸਪਾਲ ਕੌਰ ਅਤੇ ਹੋਰ ਭਾਜਪਾ ਆਗੂਆਂ ਨੇ ਦਾਤੇਵਾਸ ਦੀ ਨਿਯੁਕਤ ਤੇ ਹਾਈ ਕਮਾਂਡ ਦਾ ਧੰਨਵਾਦ ਕੀਤਾ ਅਤੇ ਕਾਕਾ ਅਮਰਿੰਦਰ ਸਿੰਘ ਦਾਤੇਵਾਸ ਨੂੰ ਮੁਬਾਰਕਬਾਦ ਦਿੱਤੀ।
ਨਵ ਨਿਯੁਕਤ ਇਲੈਕਸ਼ਨ ਇੰਚਾਰਜ ਕਾਕਾ ਅਮਰਿੰਦਰ ਸਿੰਘ ਦਾਤੇਵਾਸ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਪਾਰਟੀ ਦੀ ਮਜ਼ਬੂਤੀ ਲਈ ਮਿਹਨਤ ਕਰਨਗੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਭਾਜਪਾ ਉਮੀਦਵਾਰਾਂ ਨੂੰ ਜਿਤਾਉ ਤਾਂ ਸ਼ਹਿਰਾਂ ਦਾ ਪੂਰਨ ਵਿਕਾਸ ਹੋ ਸਕੇ।
ਅੱਗੇ ਵਧਣ ਤੋਂ ਪਹਿਲਾਂ ਸਹੀ ਰਾਹ ਦੀ ਪਛਾਣ ਜ਼ਰੂਰੀ : ਰਾਜੂ ਘੰਡ
NEXT STORY