ਬਰੇਟਾ (ਬਾਂਸਲ) : ਸਥਾਨਕ ਪੁਲਸ ਸਟੇਸ਼ਨ ਵਿਖੇ ਅੱਜ ਨਵੇਂ ਆਏ ਐੱਸ. ਐੱਚ. ਓ. ਬਲਕੌਰ ਸਿੰਘ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਚਾਰਜ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਥਾਣਾ ਮੁਖੀ ਬਲਕੌਰ ਸਿੰਘ ਨੇ ਕਿਹਾ ਕਿ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹਾਲ ਵਿਚ ਬਣਾਈ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧੀ ਪ੍ਰਵਿਰਤੀ ਵਾਲੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਕਾਨੂੰਨ ਹੱਥ ਵਿਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਸ ਨਾਲ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਥਾਣੇ ਵਿਚ ਦੇਣ। ਉਨ੍ਹਾਂ ਭਰੋਸਾ ਦਿੱਤਾ ਕਿ ਥਾਣੇ ਵਿਚ ਆਉਣ ਵਾਲੇ ਹਰ ਵਿਅਕਤੀ ਦੀ ਸ਼ਿਕਾਇਤ ਨੂੰ ਸੁਣਿਆ ਜਾਵੇਗਾ ਅਤੇ ਬਿਨਾਂ ਕਿਸੇ ਪੱਖਪਾਤ ਦੇ ਇਨਸਾਫ਼ ਦਿੱਤਾ ਜਾਵੇਗਾ। ਇਸ ਮੌਕੇ ਥਾਣੇ ਦੇ ਸਹਾਇਕ ਸਬ-ਇੰਸਪੈਕਟਰ, ਹੌਲਦਾਰ ਅਤੇ ਹੋਰ ਪੁਲਸ ਕਰਮਚਾਰੀ ਹਾਜ਼ਰ ਸਨ।
ਏਸ਼ੀਆਈ ਖੇਡਾਂ ’ਚ ਤਜਿੰਦਰਪਾਲ ਸਿੰਘ ਤੂਰ ਦੀ ਚਾਂਦੀ, ਭਾਰਤ ਦੀ ਝੋਲੀ ਪਾਇਆ ਮਾਣ
NEXT STORY