ਮਾਨਸਾ (ਸੰਦੀਪ ਮਿੱਤਲ) : ਪੰਜਾਬ, ਪੰਜਾਬੀਅਤ ਅਤੇ ਪੰਥ ਨੂੰ ਦਿਲੋਂ ਪਿਆਰ ਕਰਨ ਵਾਲੇ ਰਾਜਨੀਤੀ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਨਾਲ ਜਿੱਥੇ ਸ਼੍ਰੋਮਣੀ ਅਕਾਲੀ ਦਲ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉੱਥੇ ਹੀ ਦੇਸ਼ ਦੀ ਰਾਜਨੀਤੀ ਉੱਤੇ ਵੀ ਡੂੰਘਾ ਅਸਰ ਪਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਰਘਵੀਰ ਸਿੰਘ ਮਾਨਸਾ ਨੇ ਪਿੰਡ ਬਾਦਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਦੁੱਖ ਸਾਂਝਾ ਕਰਨ ਉਪਰੰਤ ਕੀਤਾ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਪੋਤਰੇ ਵੱਲੋਂ ਤੇਜ਼ਧਾਰ ਹਥਿਆਰ ਨਾਲ ਦਾਦੀ ਦਾ ਕਤਲ
ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਹਮੇਸ਼ਾ ਹੀ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀਆਂ ਸੇਵਾਵਾਂ ਨਿਭਾਈਆਂ, ਉੱਥੇ ਹੀ ਹਿੰਦੂ-ਸਿੱਖ ਏਕਤਾ ਦੀ ਭਾਈਚਾਰਕ ਸਾਂਝ ਨੂੰ ਵੀ ਮਜਬੂਤ ਰੱਖਣ ਲਈ ਯਤਨ ਕੀਤੇ, ਜਿਸ ਦੀਆਂ ਉਦਾਹਰਣਾਂ ਦੇਸ਼ ਦੇ ਵੱਖ-ਵੱਖ ਰਾਜਨੀਤਿਕ ਆਗੂ ਦੇ ਰਹੇ ਹਨ ਅਤੇ ਹਮੇਸ਼ਾ ਹੀ ਪ੍ਰਕਾਸ਼ ਸਿੰਘ ਬਾਦਲ ਨੇ ਸੱਤਾ ਵਿਚ ਹੁੰਦਿਆਂ ਹੋਇਆ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਵਪਾਰੀ ਵਰਗ ਨੂੰ ਇੱਕੋ ਤੱਕੜੀ ’ਚ ਤੋਲ ਕੇ ਪੰਜਾਬ ਨੂੰ ਖੁਸ਼ਹਾਲੀ ਅਤੇ ਤਰੱਕੀ ਦੇ ਰਾਹ ਵੱਲ ਤੋਰਿਆ। ਉਨ੍ਹਾਂ ਨੇ ਅਖੀਰ ’ਚ ਕਿਹਾ ਕਿ ਖ਼ਾਲਸਾ ਵਿਰਾਸਤ ਸਮੇਤ ਅਨੇਕਾਂ ਧਾਰਮਿਕ ਅਤੇ ਦੇਸ਼ ਦੀ ਆਜ਼ਾਦੀ ਲਈ ਯੋਗਦਾਨ ਪਾਉਣ ਵਾਲੀਆਂ ਯਾਦਗਾਰਾਂ ਬਣਾ ਕੇ ਇਕ ਇਤਿਹਾਸ ਸਿਰਜ ਕੇ ਦੇਸ਼ ਵਾਸੀਆਂ ਦੀ ਝੋਲੀ ’ਚ ਪਾ ਕੇ ਗਏ ਹਨ।
ਇਹ ਵੀ ਪੜ੍ਹੋ- ਫ਼ੌਜ ਦੇ ਕਾਫ਼ਲੇ ਨਾਲ ਵਾਪਰਿਆ ਹਾਦਸਾ, ਜਾਇਜ਼ਾ ਲੈਣ ਪਹੁੰਚੇ ਏ. ਐੱਸ. ਆਈ. ਸਣੇ ਦੋ ਪੁਲਸ ਮੁਲਾਜ਼ਮਾਂ ਦੀ ਮੌਤ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪ੍ਰਸਿੱਧ ਗਾਇਕ ਕੰਵਰ ਚਾਹਲ ਦਾ ਦਿਹਾਂਤ, ਅੱਜ ਹੋਵੇਗਾ ਅੰਤਿਮ ਸੰਸਕਾਰ
NEXT STORY