ਬੁਢਲਾਡਾ (ਮਨਜੀਤ) : ਯੂਥ ਅਫੇਅਰਜ਼ ਅਤੇ ਖੇਡ ਮੰਤਰਾਲੇ ਦੀ ਸਰਪ੍ਰਸਤੀ ਹੇਠ ਦਿ ਰੌਇਲ ਗਰੁੱਪ ਆਫ਼ ਕਾਲਜਿਜ਼, ਬੋੜਾਵਾਲ ਵਿਖੇ ਐੱਨ.ਐੱਸ.ਐੱਸ. ਸਥਾਪਨਾ ਦਿਵਸ ਉਤਸ਼ਾਹ, ਸੇਵਾ-ਭਾਵਨਾ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਜਜ਼ਬੇ ਨਾਲ ਮਨਾਇਆ ਗਿਆ। ਇਸ ਮੌਕੇ ਐਨ.ਐੱਸ.ਐੱਸ. ਕੋਆਰਡੀਨੇਟਰ ਪ੍ਰੋਫੈਸਰ ਰਣਜੀਤ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ ਉਪਰੰਤ ਵਿਸ਼ਾਲ ਸਫ਼ਾਈ ਮੁਹਿੰਮ ਚਲਾਈ ਗਈ। ਸਮਾਗਮ ਨੂੰ ਸੰਬੋਧਨ ਕਰਦਿਆਂ ਕਾਲਜ ਦੀ ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ, ਜੋ ਖੁਦ ਐਨ.ਐੱਸ.ਐੱਸ. ਨੈਸ਼ਨਲ ਅਵਾਰਡ ਨਾਲ ਸਨਮਾਨਿਤ ਹੋ ਚੁੱਕੇ ਹਨ, ਨੇ ਵਿਦਿਆਰਥੀਆਂ ਦੀ ਸਰਗਰਮ ਸ਼ਮੂਲੀਅਤ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਐਨ.ਐੱਸ.ਐੱਸ. ਸਿਰਫ਼ ਇੱਕ ਗਤੀਵਿਧੀ ਨਹੀਂ, ਸਗੋਂ ਨੌਜਵਾਨਾਂ ਵਿੱਚ ਅਨੁਸ਼ਾਸਨ, ਸੇਵਾ-ਭਾਵਨਾ, ਜ਼ਿੰਮੇਵਾਰੀ ਅਤੇ ਸਮਾਜ ਪ੍ਰਤੀ ਫ਼ਰਜ਼ ਦੀ ਚੇਤਨਾ ਪੈਦਾ ਕਰਨ ਵਾਲਾ ਇੱਕ ਮਹੱਤਵਪੂਰਨ ਮੰਚ ਹੈ।
ਡਾ. ਸੋਹਲ ਨੇ ਵਿਦਿਆਰਥੀਆਂ ਨੂੰ ਰਾਸ਼ਟਰ ਅਤੇ ਸਮਾਜ ਪ੍ਰਤੀ ਸਮਰਪਣ ਦੀ ਭਾਵਨਾ ਨਾਲ ਅੱਗੇ ਵਧਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਐੱਨ.ਐੱਸ.ਐੱਸ. ਦੀਆਂ ਸਿੱਖਿਆਵਾਂ ਨੂੰ ਸਿਰਫ਼ ਕਾਲਜ ਦੀਆਂ ਹੱਦਾਂ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ। ਵਿਦਿਆਰਥੀਆਂ ਨੂੰ ਆਪਣੇ ਪਿੰਡਾਂ, ਜੱਦੀ ਇਲਾਕਿਆਂ ਅਤੇ ਆਲੇ-ਦੁਆਲੇ ਦੇ ਸਮਾਜ ਵਿੱਚ ਵੀ ਸੇਵਾ, ਸਫ਼ਾਈ, ਵਾਤਾਵਰਨ ਸੰਭਾਲ ਅਤੇ ਲੋਕ-ਭਲਾਈ ਦੇ ਕਾਰਜਾਂ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਵੱਲੋਂ “ਸੇਵਾ ਹੀ ਸੰਕਲਪ, ਸੇਵਾ ਹੀ ਸਨਮਾਨ” ਦੇ ਨਾਅਰੇ ਵੀ ਲਗਵਾਏ ਗਏ।
ਕਾਲਜ ਦੇ ਚੇਅਰਮੈਨ ਏਕਮਜੀਤ ਸਿੰਘ ਨੇ ਐੱਨ.ਐੱਸ.ਐੱਸ. ਗਤੀਵਿਧੀ ਵਿਚ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਕੀਤੀ ਗਈ ਉਤਸ਼ਾਹਪੂਰਨ ਸ਼ਮੂਲੀਅਤ ’ਤੇ ਮਾਣ ਪ੍ਰਗਟ ਕੀਤਾ। ਸਮਾਗਮ ਦੀ ਸ਼ੁਰੂਆਤ ਐੱਨ.ਐੱਸ.ਐੱਸ. ਕੋਆਰਡੀਨੇਟਰ ਪ੍ਰੋਫੈਸਰ ਰਣਜੀਤ ਸਿੰਘ ਵੱਲੋਂ ਕੀਤੀ ਗਈ। ਉਨ੍ਹਾਂ ਨੇ ਪਾਵਰਪੁਆਇੰਟ ਪ੍ਰਜ਼ੈਂਟੇਸ਼ਨ ਰਾਹੀਂ ਵਿਦਿਆਰਥੀਆਂ ਨੂੰ ਐੱਨ.ਐੱਸ.ਐੱਸ. ਦੇ ਮੋਟੋ, ਉਦੇਸ਼, ਪਰਿਭਾਸ਼ਾ ਅਤੇ ਇਤਿਹਾਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਦੌਰਾਨ ਪ੍ਰੋਫੈਸਰ ਅਵਤਾਰ ਸਿੰਘ ਨੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਬਾਖੂਬੀ ਨਿਭਾਈ। ਇਸ ਉਪਰੰਤ ਕਾਲਜ ਦੇ ਕਰੀਬ 1000 ਵਿਦਿਆਰਥੀਆਂ ਅਤੇ ਐੱਨ.ਐੱਸ.ਐੱਸ. ਵਾਲੰਟੀਅਰ ਅਧਿਆਪਕਾਂ ਨੇ ਸਾਂਝੇ ਤੌਰ ’ਤੇ ਸਫ਼ਾਈ ਮੁਹਿੰਮ ਵਿਚ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਇਕਜੁੱਟਤਾ, ਸੇਵਾ-ਭਾਵਨਾ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਵਿਸ਼ੇਸ਼ ਤੌਰ ’ਤੇ ਨਜ਼ਰ ਆਈ। ਐਨ.ਐੱਸ.ਐੱਸ. ਸਥਾਪਨਾ ਦਿਵਸ ਦਾ ਇਹ ਸਮਾਗਮ ਵਿਦਿਆਰਥੀਆਂ ਨੂੰ “ਸੇਵਾ ਰਾਹੀਂ ਸਮਾਜ ਦੀ ਬਿਹਤਰੀ” ਦੇ ਉਦੇਸ਼ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿੱਚ ਇੱਕ ਜ਼ਿੰਮੇਵਾਰ ਅਤੇ ਸੰਵੇਦਨਸ਼ੀਲ ਨਾਗਰਿਕ ਬਣਨ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਾਲਾ ਸਾਬਤ ਹੋਇਆ
ਨਸ਼ੀਲੀਆਂ ਗੋਲ਼ੀਆਂ, ਪ੍ਰੈਗਾਬਾਲਿਨ ਕੈਪਸੂਲ ਤੇ ਹੈਰੋਇਨ ਸਮੇਤ 6 ਵਿਅਕਤੀ ਗ੍ਰਿਫ਼ਤਾਰ
NEXT STORY