ਬੁਢਲਾਡਾ (ਮਨਜੀਤ) : ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਨੂੰ ਲੰਬੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੱਦੇਨਜ਼ਰ ਰੱਖਦਿਆਂ ਸੀਨੀਅਰ ਅਕਾਲੀ ਆਗੂ ਜਸਪਾਲ ਸਿੰਘ ਗੁੜੱਦੀ ਨੂੰ ਜ਼ਿਲ੍ਹਾ ਮਾਨਸਾ (ਦਿਹਾਤੀ) ਦਾ ਸੀਨੀਅਰ ਵਾਇਸ ਪ੍ਰਧਾਨ ਨਿਯੁਕਤ ਕੀਤਾ ਹੈ। ਬੁਢਲਾਡਾ ਵਿਖੇ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ ਕੌਲਧਾਰ ਅਤੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੀਰੋਕੇ ਦੀ ਅਗਵਾਈ ਹੇਠ ਹੋਏ ਅੱਜ ਜਸਪਾਲ ਸਿੰਘ ਗੁੜੱਦੀ ਨੂੰ ਨਵੀਂ ਜ਼ਿੰਮੇਵਾਰੀ ਸੌਂਪੀ ਗਈ। ਨਿਯੁਕਤੀ ਉਪਰੰਤ ਜਸਪਾਲ ਸਿੰਘ ਗੁੜੱਦੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ, ਸਾਬਕਾ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਦਿਲਰਾਜ ਸਿੰਘ ਭੂੰਦੜ ਅਤੇ ਹਲਕਾ ਇੰਚਾਰਜ ਮਾਨਸਾ ਪ੍ਰੇਮ ਕੁਮਾਰ ਅਰੋੜਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ 'ਤੇ ਜਤਾਏ ਵਿਸ਼ਵਾਸ ਨੂੰ ਉਹ ਪੂਰੀ ਇਮਾਨਦਾਰੀ, ਤਨਦੇਹੀ ਅਤੇ ਨਿਸ਼ਠਾ ਨਾਲ ਕਾਇਮ ਰੱਖਣਗੇ।
ਅਕਾਲੀ ਆਗੂ ਨੂੰ ਗੋਲੀਆਂ ਮਾਰਨ ਵਾਲੇ ਗੈਂਗਸਟਰ ਦਾ ਐਨਕਾਊਂਟਰ
NEXT STORY