ਤਲਵੰਡੀ ਸਾਬੋ (ਮੁਨੀਸ਼) : ਸਥਾਨਕ ਬੁੰਗਾ ਨਾਨਕਸਰ ਦੇ ਕਬਜ਼ੇ ਹੇਠਲੀ ਜ਼ਮੀਨ ਦਾ ਅਦਾਲਤੀ ਫ਼ੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੱਕ ਵਿਚ ਆਉਣ ਤੋਂ ਬਾਅਦ ਬੀਤੇ ਦਿਨ ਸ਼੍ਰੋਮਣੀ ਕਮੇਟੀ ਨੇ ਆਪਣੀ ਵੱਡੀ ਗਿਣਤੀ ਟਾਸਕ ਫੋਰਸ ਦੇ ਬਲ ਨਾਲ ਉਕਤ ਜ਼ਮੀਨ ’ਤੇ ਕਬਜ਼ਾ ਕਰ ਲਿਆ। ਜਿਸ ਤੋਂ ਬਾਅਦ ਬੁੰਗੇ ਦੇ ਸ਼ਰਧਾਲੂਆਂ ਨੇ ਬਸਪਾ ਦੀ ਅਗਵਾਈ ’ਚ ਤਖ਼ਤ ਦਮਦਮਾ ਸਾਹਿਬ ਦੇ ਦਰਸ਼ਨੀ ਡਿਊਢੀ ਅੱਗੇ ਧਰਨਾ ਦੇ ਦਿੱਤਾ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਨੇ ਦੱਸਿਆ ਕਿ ਤਖ਼ਤ ਸਾਹਿਬ ਦੀ ਮਲਕੀਅਤ ਵਾਲੀ 15 ਕਨਾਲਾਂ 14 ਮਰਲੇ ਜ਼ਮੀਨ ’ਤੇ ਪਿਛਲੇ ਲੰਮੇ ਸਮੇਂ ਤੋਂ ਬੁੰਗਾ ਨਾਨਕਸਰ ਦਾ ਕਬਜ਼ਾ ਚੱਲਿਆ ਆ ਰਿਹਾ ਸੀ। ਜਿਸ ਦੇ ਖ਼ਿਲਾਫ਼ ਸ਼੍ਰੋਮਣੀ ਕਮੇਟੀ ਦਾ ਜ਼ਿਲ੍ਹਾ ਅਦਾਲਤ ’ਚ ਕੇਸ ਚੱਲਦਾ ਸੀ, ਜੋ 25 ਮਈ 2013 ਨੂੰ ਸ਼੍ਰੋਮਣੀ ਕਮੇਟੀ ਦੇ ਹੱਕ ਵਿਚ ਹੋਇਆ ਸੀ। ਬੁੰਗਾ ਨਾਨਕਸਰ ਵੱਲੋਂ ਹਾਈ ਕੋਰਟ ’ਚ ਕੀਤੀ ਅਪੀਲ ਵੀ 25 ਅਕਤੂਬਰ 2015 ਨੂੰ ਡਿਸਮਿਸ ਹੋ ਗਈ ਸੀ।
ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ ’ਚ ਹੋਈ ਹਾਰ ’ਤੇ ਸੁਖਬੀਰ ਬਾਦਲ ਨੇ ਟਵੀਟ ਕਰ ਕਹੀ ਇਹ ਗੱਲ
ਸ਼੍ਰੋਮਣੀ ਕਮੇਟੀ ਨੇ ਉਕਤ ਜ਼ਮੀਨ ਦਾ ਕਬਜ਼ਾ ਲੈਣ ਲਈ ਏ. ਡੀ. ਸੀ. ਬਠਿੰਡਾ ਦੀ ਅਦਾਲਤ ਵਿਚ ਪਾਇਆ ਕੇਸ ਤੇ ਅਦਾਲਤ ਨੇ ਕਮੇਟੀ ਦੇ ਹੱਕ ਵਿਚ ਫ਼ੈਸਲਾ ਦਿੰਦਿਆਂ 16 ਨਵੰਬਰ 2018 ਨੂੰ ਕਬਜ਼ਾ ਵਾਰੰਟ ਦੇ ਦਿੱਤਾ ਸੀ ਪਰ ਹੁਣ ਤਕ ਸ਼੍ਰੋਮਣੀ ਕਮੇਟੀ ਨੂੰ ਪੁਲਸ ਵੱਲੋਂ ਉਕਤ ਜ਼ਮੀਨ ਦਾ ਕਬਜ਼ਾ ਨਹੀਂ ਦਿਵਾਇਆ ਗਿਆ ਸੀ। ਬੀਤੇ ਦਿਨ ਸ਼੍ਰੋਮਣੀ ਕਮੇਟੀ ਨੇ ਆਪਣੀ ਭਾਰੀ ਟਾਸਕ ਫੋਰਸ ਦੇ ਬਲ ਨਾਲ ਉਕਤ ਜ਼ਮੀਨ ਨੂੰ ਟਰੈਕਟਰਾਂ ਨਾਲ ਵਾਹ ਕੇ ਆਪਣੇ ਕਬਜ਼ੇ ’ਚ ਕਰ ਲਿਆ। ਪੁਲਸ ਅਤੇ ਸਿਵਲ ਪ੍ਰਸ਼ਾਸਨ ਵੀ ਮੌਕੇ ’ਤੇ ਪਹੁੰਚ ਗਿਆ। ਇਸ ਕਾਰਵਾਈ ਦੇ ਵਿਰੋਧ ’ਚ ਬੁੰਗੇ ਦੇ ਸ਼ਰਧਾਲੂਆਂ ਨੇ ਬਸਪਾ ਦੀ ਅਗਵਾਈ ’ਚ ਤਖ਼ਤ ਸਾਹਿਬ ਦੀ ਦਰਸ਼ਨੀ ਡਿਊਢੀ ਅੱਗੇ ਧਰਨਾ ਲਾ ਕੇ ਸ਼੍ਰੋਮਣੀ ਕਮੇਟੀ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਧੱਕੇਸ਼ਾਹੀ ਕਰ ਰਹੀ ਹੈ। ਬੁੰਗੇ ’ਚ ਮੌਜੂਦ ਸੇਵਾਦਾਰਾਂ ਨੇ ਟਾਸਕ ਫੋਰਸ ’ਤੇ ਉਨ੍ਹਾਂ ਦੀ ਕੁੱਟਮਾਰ ਕਰਨ ਦੇ ਦੋਸ਼ ਵੀ ਲਾਏ।
ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ 'ਚ ਭਾਜਪਾ ਦੀ ਕਰਾਰੀ ਹਾਰ, ਜ਼ਮਾਨਤ ਵੀ ਹੋਈ ਜ਼ਬਤ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
CBSE 12th Result : ਸ਼ੁਭਮ ਮਿੱਤਲ ਨੇ 98 ਫ਼ੀਸਦੀ ਨੰਬਰ ਪ੍ਰਾਪਤ ਕਰ ਜ਼ਿਲ੍ਹੇ 'ਚ ਹਾਸਲ ਕੀਤਾ ਪਹਿਲਾ ਸਥਾਨ
NEXT STORY