ਮੌੜ ਮੰਡੀ (ਪ੍ਰਵੀਨ, ਭੂਸ਼ਣ) : ਬੀਤੇ ਦਿਨ ਮੌੜ-ਰਾਮਪੁਰਾ ਰੋਡ ’ਤੇ ਵਾਪਰੇ ਇਕ ਭਿਆਨਕ ਦਰਦਨਾਕ ਹਾਦਸੇ ’ਚ ਕਾਰ ਚਾਲਕ ਸਮੇਤ 3 ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਕਾਰ ’ਚ ਸਵਾਰ ਇਕ ਔਰਤ ਗੰਭੀਰ ਜ਼ਖ਼ਮੀ ਹੋ ਗਈ।
ਇਹ ਵੀ ਪੜ੍ਹੋ : ਜੀਂਸ ਤੇ ਟੀ-ਸ਼ਰਟ ਪਾ ਕੇ ਦਫ਼ਤਰ ਨਹੀਂ ਆ ਸਕਦੇ ਮੁਲਾਜ਼ਮ, ਸਿੱਖਿਆ ਮਹਿਕਮੇ ਵੱਲੋਂ ਨਿਰਦੇਸ਼ ਜਾਰੀ
ਜਾਣਕਾਰੀ ਅਨੁਸਾਰ ਪਿੰਡ ਥੰਮਣਗੜ੍ਹ ਦੇ 2 ਵਿਅਕਤੀ ਗੁਰਤੇਜ ਸਿੰਘ ਮਾਨ ਉਰਫ਼ ਤੇਜ਼ੀ (46) ਪੁੱਤਰ ਪਟੇਲ ਸਿੰਘ ਅਤੇ ਜਸਵਿੰਦਰ ਸਿੰਘ ਜੱਸੀ (42) ਪੁੱਤਰ ਰਘੁਵੀਰ ਸਿੰਘ ਹਰ ਰੋਜ਼ ਦੀ ਤਰ੍ਹਾਂ ਸਾਈਕਲਾਂ ’ਤੇ ਸਵਾਰ ਹੋ ਕੇ ਸੈਰ ਕਰਨ ਲਈ ਰਾਮਨਗਰ ਕੈਂਚੀਆਂ ਵੱਲ ਆ ਰਹੇ ਸਨ, ਜਿਨ੍ਹਾਂ ਨੂੰ ਪਿੱਛੋਂ ਆ ਰਹੀ ਇਕ ਕਾਰ ਨੇ ਪਿੰਡ ਰਾਮਨਗਰ ਕੋਲ ਦਰੜ ਦਿੱਤਾ। ਘਟਨਾ ਉਪਰੰਤ ਕਾਰ ਵੀ ਕਿੱਕਰ ’ਚ ਜਾ ਵੱਜੀ। ਹਾਦਸੇ ’ਚ ਦੋਵੇਂ ਸੈਰ ਕਰ ਰਹੇ ਵਿਅਕਤੀਆਂ ਦੇ ਨਾਲ-ਨਾਲ ਕਾਰ ਚਾਲਕ ਸੁਰਿੰਦਰ ਸਿੰਘ (35) ਪੁੱਤਰ ਬਲਵਿੰਦਰ ਸਿੰਘ ਵਾਸੀ ਜੀਵਨ ਸਿੰਘ ਦੀ ਵੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂਕਿ ਉਸ ਦੀ ਪਤਨੀ ਸੰਦੀਪ ਕੌਰ ਉਰਫ਼ ਸੁਖਦੀਪ ਕੌਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈ ਹੈ, ਜੋ ਜ਼ੇਰੇ ਇਲਾਜ ਹੈ।
ਇਹ ਵੀ ਪੜ੍ਹੋ : ਦੁਖਦਾਇਕ ਖ਼ਬਰ : ਰਿਸ਼ਤੇਦਾਰਾਂ ਤੋਂ ਤੰਗ ਆ ਕੇ ਪੰਜਾਬੀ ਗਾਇਕ ਨੇ ਕੀਤੀ ਖ਼ੁਦਕੁਸ਼ੀ
ਥਾਣੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਭੇਜ ਦਿੱਤਾ ਗਿਆ ਹੈ। ਮ੍ਰਿਤਕਾਂ ਦੇ ਵਾਰਸਾਂ ਦੇ ਬਿਆਨਾਂ ਦੇ ਅਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਮਾਨਸੂਨ ਦੇ ਸਰਗਰਮ ਹੋਣ ਮਗਰੋਂ ਪਾਵਰਕਾਮ ਨੂੰ ਵੱਡੀ ਰਾਹਤ
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ
ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਪੋਸਟ-ਗ੍ਰੈਜੂਏਟ ਦੀ ਪੜ੍ਹਾਈ ਕਰਨ ਦੇ ਬਾਵਜੂਦ ਖੇਤਾਂ ’ਚ ਮਜ਼ਦੂਰੀ ਕਰ ਰਹੀਆਂ ਕੁੜੀਆਂ
NEXT STORY