ਬਠਿੰਡਾ (ਸੁਖਵਿੰਦਰ) : ਬੀਤੀ ਦੇਰ ਰਾਤ ਚੋਰਾਂ ਨੇ ਸ਼ਹਿਰ ਦੇ ਦੋ ਏ. ਟੀ. ਐੱਮਜ਼ ਨੂੰ ਨਿਸ਼ਾਨਾ ਬਣਾਇਆ। ਇਕ ਏ. ਟੀ. ਐੱਮ. ਨੂੰ ਕਟਰ ਨਾਲ ਕੱਟ ਕੇ ਚੋਰ 15 ਲੱਖ ਤੋਂ ਵੱਧ ਰੁਪਏ ਲੈ ਕੇ ਫ਼ਰਾਰ ਹੋ ਗਏ, ਜਦੋਂ ਕਿ ਦੂਜੇ ਏ. ਟੀ. ਐੱਮ. ’ਚੋਂ ਪੈਸੇ ਕੱਢਣ ’ਚ ਅਸਫ਼ਲ ਰਹੇ। ਪੁਲਸ ਨੇ ਉਕਤ ਮਾਮਲੇ ’ਚ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੁੜ ਖ਼ਤਰੇ ਦੀ ਘੰਟੀ, ਮੁੱਖ ਮੰਤਰੀ ਮਾਨ ਨੇ ਮੰਤਰੀਆਂ ਨੂੰ ਜਾਰੀ ਕੀਤੇ ਇਹ ਆਦੇਸ਼
ਥਾਣਾ ਕੈਂਟ ਦੇ ਇੰਸਪੈਕਟਰ ਰਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ 2.30 ਤੋਂ 3 ਵਜੇ ਦੇ ਵਿਚਕਾਰ ਨਾਰਥ ਅਸਟੇਟ ਦੀਆਂ ਲਾਈਟਾਂ ਨੇੜੇ ਸਥਿਤ ਐੱਸ. ਬੀ. ਆਈ. ਬੈਂਕ ਦੇ ਏ. ਟੀ. ਐੱਮ. ’ਤੇ ਕਾਰ ਸਵਾਰ ਪੰਜ ਨੌਜਵਾਨ ਆਏ, ਜਿਨ੍ਹਾਂ ਏ. ਟੀ. ਐੱਮ. ’ਚ ਰੱਖੇ 15 ਲੱਖ ਤੋਂ ਵੱਧ ਰੁਪਏ ਕਟਰ ਨਾਲ ਕੱਟ ਕੇ ਚੋਰੀ ਕਰ ਲਏ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫ਼ਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚ ਗਈ ਤੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ।
ਪੰਜਾਬ ਪੁਲਸ ਨੂੰ ਵੱਡੀ ਸਫ਼ਲਤਾ, ਬੰਬੀਹਾ ਗੈਂਗ ਦੇ 5 ਗੈਂਗਸਟਰ ਹਥਿਆਰਾਂ ਸਣੇ ਗ੍ਰਿਫ਼ਤਾਰ
NEXT STORY