ਬਠਿੰਡਾ (ਵਰਮਾ) : ਭਾਜਪਾ ਵੱਲੋਂ 2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਤਹਿਤ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਨੇ ਕਿਹਾ ਕਿ ਇਸ ਵਾਰ ਭਾਰਤੀ ਜਨਤਾ ਪਾਰਟੀ 2019 ਦੀਆਂ ਲੋਕ ਸਭਾ ਚੋਣਾਂ ਨਾਲ਼ੋਂ ਜ਼ਿਆਦਾ ਸੀਟਾਂ ਜਿੱਤ ਕੇ ਕੇਂਦਰ ’ਚ ਫਿਰ ਤੋਂ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਮਝ ਚੁੱਕੇ ਹਨ ਕਿ ਸਿਰਫ਼ ਭਾਜਪਾ ਹੀ ਇਕ ਅਜਿਹੀ ਪਾਰਟੀ ਹੈ ਜਿਹੜੀ ਪੰਜਾਬ ਨੂੰ ਨਸ਼ਾ ਮੁਕਤ, ਭ੍ਰਿਸ਼ਟਾਚਾਰ ਮੁਕਤ ਅਤੇ ਖੁਸ਼ਹਾਲ ਪੰਜਾਬ ਬਣਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਾਰਟੀ ਦੀ ਤਾਕਤ ਨੂੰ ਵਧਾਇਆ ਜਾ ਰਿਹਾ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਹੁਣ ਭਾਜਪਾ ਹੀ ਪੰਜਾਬੀਆ ਦੀ ਪਸੰਦੀਦੀ ਪਾਰਟੀ ਹੈ।
ਇਹ ਵੀ ਪੜ੍ਹੋ- ਲੰਪੀ ਸਕਿਨ ਬੀਮਾਰੀ ਲਈ ਸਰਕਾਰ ਚੁੱਕ ਰਹੀ ਅਹਿਮ, 15 ਫਰਵਰੀ ਨੂੰ ਸ਼ੁਰੂ ਹੋਵੇਗੀ ਰਾਜ ਪੱਧਰੀ ਮੁਫ਼ਤ ਟੀਕਾਕਰਨ ਮੁਹਿੰਮ
ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬੀ ਭਾਜਪਾ ਨੂੰ ਜਿਤਾਉਣ ਲਈ ਉਤਾਵਲੇ ਹਨ। ਉਨ੍ਹਾਂ ਕਿਹਾ ਪੰਜਾਬ ਭਾਜਪਾ ਆਉਣ ਵਲੀਆ ਸਥਾਨਿਕ ਅਤੇ ਲੋਕ ਸਭਾ ਚੋਣਾਂ ਵਿਚ ਹੰਝਾ ਫੇਰ ਜਿੱਤ ਪ੍ਰਾਪਤ ਕਰੇਗੀ। ਇਸ ਮੌਕੇ ਉਨ੍ਹਾਂ ਨਾਲ ਸੂਬਾ ਜਨਰਲ ਸਕੱਤਰ ਬਿਕਰਮਜੀਤ ਸਿੰਘ ਚੀਮਾ, ਗੁਰਪ੍ਰੀਤ ਕਾਂਗੜ, ਮੋਨਾ ਜੈਸਵਾਲ,ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਨਕਈ, ਸੂਬਾ ਮੀਤ ਪ੍ਰਧਾਨ ਸ਼ੁਭਾਸ ਸ਼ਰਮਾ, ਦਿਆਲ ਸੋਢੀ, ਜ਼ਿਲਾ ਪ੍ਰਧਾਨ ਸਰੂਪ ਚੰਦ ਸਿੰਗਲਾ, ਸੂਬਾ ਮੀਡੀਆਂ ਸਕੱਤਰ ਸੁਨੀਲ ਸਿੰਗਲਾ ਆਦਿ ਹਾਜ਼ਰ ਸਨ ।
ਇਹ ਵੀ ਪੜ੍ਹੋ- ਪੰਜਾਬ 'ਚ ਮਿਡ-ਡੇਅ ਮੀਲ ਲੈਣ ਵਾਲੇ ਬੱਚਿਆਂ ਦੀਆਂ ਲੱਗਣਗੀਆਂ ਮੌਜਾਂ, ਵਿਭਾਗ ਨੇ ਜਾਰੀ ਕੀਤੇ ਹੁਕਮ
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਕੇਂਦਰੀ ਮੰਤਰੀ ਸ਼ੇਖਾਵਤ, ਅਕਾਲ ਤਖ਼ਤ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ
NEXT STORY