ਬੁਢਲਾਡਾ (ਮਨਜੀਤ) : ਨੇੜਲੇ ਪਿੰਡ ਅਹਿਮਦਪੁਰ ਵਿਖੇ ਗ੍ਰਾਮ ਪੰਚਾਇਤ ਨੇ ਪਿੰਡ ਨੂੰ ਸੁੰਦਰ ਬਣਾਉਣ ਲਈ ਬੀੜਾ ਚੁੱਕਿਆ ਹੋਇਆ ਹੈ। ਅੱਜ ਸਰਪੰਚ ਗੁਰਜੰਟ ਸਿੰਘ ਨੇ ਗੁਰੂ ਘਰ ਨੂੰ ਜਾਂਦੀ ਗਲੀ ਨੂੰ ਨਵੇਂ ਸਿਰੇ ਤੋਂ ਕਹੀ ਦਾ ਟੱਕ ਲਗਾ ਕੇ ਇੰਟਰ ਲਾਕ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ ਕਵਾਇਆ ਹੈ। ਸਰਪੰਚ ਗੁਰਜੰਟ ਸਿੰਘ ਨੇ ਦੱਸਿਆ ਕਿ ਪਿੰਡ ਦੀਆਂ ਟੁੱਟੀਆਂ ਹੋਈਆਂ ਪੁਲੀਆਂ ਨੂੰ ਨਵੇਂ ਸਿਰੇ ਤੋਂ ਬਣਾਇਆ ਗਿਆ ਹੈ ਤੇ ਗੰਦੇ ਪਾਣੀ ਦੀ ਨਿਕਾਸੀ ਵਾਲੀਆਂ ਪਾਈਪਾਂ ਦੀ ਵੀ ਸਫਾਈ ਕਰਵਾਈ ਗਈ ਹੈ ਤਾਂ ਜੋ ਪਾਣੀ ਦੀ ਨਿਕਾਸੀ ਆਸਾਨੀ ਨਾਲ ਹੋ ਸਕੇ। ਉਨ੍ਹਾਂ ਦੱਸਿਆ ਕਿ ਪਿੰਡ ਦੀ ਫਿਰਨੀ ਮੰਡੀ ਬੋਰਡ ਵੱਲੋਂ ਬਣਾਈ ਜਾ ਰਹੀ ਹੈ ਜਿਸ ਦੀ ਨਿਗਰਾਨੀ ਪੰਚਾਇਤ ਕਰ ਰਹੀ ਹੈ।
ਉਨ੍ਹਾਂ ਪਿੰਡ ਅਹਿਮਦਪੁਰ ਨੂੰ ਸਮਾਰਟ ਪਿੰਡ ਬਣਾਉਣ ਲਈ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਨੂੰ ਹੋਰ ਸੁੰਦਰ ਬਣਾਉਣ ਲਈ ਲੋੜੀਦੀਆਂ ਗ੍ਰਾਟਾਂ ਦਿੱਤੀਆਂ ਜਾਣ। ਇਸ ਮੌਕੇ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ।
ਵਿਆਹ ਤੋਂ ਪਰਤ ਰਹੇ ਵਿਅਕਤੀ ਦੀ ਸੜਕ ਦੁਰਘਟਨਾ 'ਚ ਮੌਤ
NEXT STORY