ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ): ਜ਼ਿਲ੍ਹੇ ਦੇ ਇਕ ਪਿੰਡ ਤੋਂ ਦੋ ਨਾਬਾਲਗ ਲੜਕੀਆਂ ਦੇ ਭੇਦਭਰੇ ਹਾਲਾਤ ਵਿਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਲੱਖੇਵਾਲੀ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਭਾਰਤੀ ਨਿਆਇ ਸੰਹਿਤਾ ਦੀ ਧਾਰਾ 87 ਤਹਿਤ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਮੁੱਦਈ ਨੇ ਦੱਸਿਆ ਕਿ ਉਹ ਮਿਹਨਤ-ਮਜ਼ਦੂਰੀ ਦਾ ਕੰਮ ਕਰਦਾ ਹੈ। ਉਸ ਦੀ 15 ਸਾਲਾ ਨਾਬਾਲਗ ਲੜਕੀ ਅਤੇ ਗੁਆਂਢੀਆਂ ਦੀ ਲੜਕੀ ਦੋਵੇਂ ਇੱਕਠੀਆਂ ਲਾਪਤਾ ਹੋਈਆਂ ਹਨ। ਮੁੱਦਈ ਅਨੁਸਾਰ 30 ਸਤੰਬਰ ਨੂੰ ਦੁਪਹਿਰ ਕ੍ਰੀਬ 2:30 ਵਜੇ ਗੁਆਂਢੀਆਂ ਦੀ ਲੜਕੀ ਨੇ ਉਸ ਦੀ ਧੀ ਨੂੰ ਆਵਾਜ਼ ਮਾਰ ਕੇ ਆਪਣੇ ਘਰ ਬੁਲਾਇਆ ਸੀ। ਜਦੋਂ ਉਸ ਦੀ ਲੜਕੀ ਕਾਫ਼ੀ ਸਮਾਂ ਵਾਪਸ ਨਾ ਪਰਤੀ ਤਾਂ ਉਹ ਬੁਲਾਉਣ ਲਈ ਗੁਆਂਢੀਆਂ ਦੇ ਘਰ ਗਿਆ। ਉੱਥੇ ਮੌਜੂਦ ਪਰਿਵਾਰਿਕ ਮੈਂਬਰ ਨੇ ਦੱਸਿਆ ਕਿ ਦੋਵੇਂ ਕੁੜੀਆਂ ਆਪਸ ਵਿੱਚ ਗੱਲਾਂ ਕਰਦੀਆਂ ਹੋਈਆਂ ਘਰੋਂ ਬਾਹਰ ਨਿਕਲ ਗਈਆਂ ਸਨ ਅਤੇ ਉਹ ਵੀ ਉਨ੍ਹਾਂ ਦੀ ਭਾਲ ਕਰ ਰਹੇ ਹੈ।
ਪਰਿਵਾਰ ਵੱਲੋਂ ਆਪਣੇ ਪੱਧਰ 'ਤੇ ਰਿਸ਼ਤੇਦਾਰੀਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਦੋਵਾਂ ਲੜਕੀਆਂ ਦੀ ਕਾਫ਼ੀ ਭਾਲ ਕੀਤੀ ਗਈ, ਪਰ ਉਨ੍ਹਾਂ ਦਾ ਕੋਈ ਪਤਾ ਨਹੀਂ ਲੱਗ ਸਕਿਆ। ਪਰਿਵਾਰ ਨੂੰ ਸ਼ੱਕ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਦੋਵਾਂ ਲੜਕੀਆਂ ਨੂੰ ਵਰਗਲਾ-ਫੁਸਲਾ ਕੇ ਅਤੇ ਵਿਆਹ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਥਾਣਾ ਲੱਖੇਵਾਲੀ ਦੀ ਪੁਲਸ ਨੇ ਮੁੱਦਈ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 87 ਬੀਐਸਐਨ ਤਹਿਤ ਪਰਚਾ ਦਰਜ ਕਰ ਲਿਆ ਹੈ। ਕੇਸ ਦੀ ਜਾਂਚ ਹੌਲਦਾਰ ਨਵਦੀਪ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਪੁਲਸ ਲੜਕੀਆਂ ਦੀ ਭਾਲ ਲਈ ਵੱਖ-ਵੱਖ ਟੀਮਾਂ ਗਠਿਤ ਕਰਕੇ ਜਾਂਚ ਨੂੰ ਅੱਗੇ ਵਧਾ ਰਹੀ ਹੈ।
‘ਨਾਰਕੋ ਟੂਰਿਜ਼ਮ’ (ਨਸ਼ੇ) ਦੇ ਵਧਦੇ ਕਦਮ ਅਤੇ ਬਰਬਾਦ ਹੁੰਦੀ ਨੌਜਵਾਨ ਸ਼ਕਤੀ
NEXT STORY