ਸੁਲਤਾਨਪੁਰ ਲੋਧੀ, (ਧੀਰ)- ਪੁਲਸ ਨੇ ਨਸ਼ੇ ਵਾਲੇ ਪਦਾਰਥ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਸਰਵਨ ਸਿੰਘ ਬੱਲ ਨੇ ਦੱਸਿਆ ਕਿ ਢਾਈ ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਮੁਲਜ਼ਮ ਅਮਨਦੀਪ ਸਿੰਘ ਉਰਫ ਅਮਨਾ ਨਾਲ ਸਬੰਧਿਤ ਇਕ ਹੋਰ ਵਿਅਕਤੀ ਲਖਬੀਰ ਸਿੰਘ ਉਰਫ ਲੱਖਾ ਪੁੱਤਰ ਚਰਨ ਸਿੰਘ ਵਾਸੀ ਲਾਟੀਆਂਵਾਲ ਕੋਲੋਂ 260 ਗ੍ਰਾਮ ਨਸ਼ੇ ਵਾਲਾ ਪਦਾਰਥ ਬਰਾਮਦ ਕਰ ਕੇ ਉਸਦੇ ਖਿਲਾਫ ਮੁਕੱਦਮਾ ਨੰ. 10 ਅ/ਧ ਮਿਤੀ 22-61-85 ਤਹਿਤ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫਡ਼ੇ ਗਏ ਮੁਲਜ਼ਮ ਲੱਖਾਂ ਦੇ ਖਿਲਾਫ ਵੀ ਪਹਿਲਾਂ ਐੱਨ. ਡੀ. ਪੀ. ਸੀ. ਐਕਟ ਤਹਿਤ 2 ਮੁਕੱਦਮੇ ਦਰਜ ਹਨ। ਇਸ ਮੌਕੇ ਐੱਸ. ਐੱਚ. ਓ. ਸਰਬਜੀਤ ਸਿੰਘ, ਏ. ਐੱਸ. ਆਈ. ਗੁਰਦੀਪ ਸਿੰਘ, ਏ. ਐੱਸ. ਆਈ. ਗੁਰਦੇਵ ਸਿੰਘ, ਏ. ਐੱਸ. ਆਈ. ਸ਼ਾਮ ਲਾਲ ਆਦਿ ਹਾਜ਼ਰ ਸਨ।
ਈਰਾਨ ਨਾਲ ਲੜਾਈ ਦੀ ਰੱਸੀ ਨਾਲ ਭਾਰਤ ਨੂੰ ਬੰਨ੍ਹਣਾ ਚਾਹੁੰਦੈ ਅਮਰੀਕਾ
NEXT STORY